< Esther 3 >
1 Après cela, le roi Assuérus donna de l'avancement à Haman, fils d'Hammedatha, l'Agaguite, et le plaça au-dessus de tous les chefs qui étaient avec lui.
੧ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
2 Tous les serviteurs du roi qui se trouvaient à la porte du roi se prosternèrent et rendirent hommage à Haman, car le roi avait donné cet ordre à son sujet. Mais Mardochée ne se prosterna pas et ne lui rendit pas hommage.
੨ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
3 Alors les serviteurs du roi qui étaient à la porte du roi dirent à Mardochée: « Pourquoi désobéis-tu à l'ordre du roi? »
੩ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”
4 Or, comme ils lui parlaient tous les jours et qu'il ne les écoutait pas, ils en parlèrent à Haman, pour voir si la raison de Mardochée tiendrait, car il leur avait dit qu'il était Juif.
੪ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
5 Lorsque Haman vit que Mardochée ne se prosternait pas et ne lui rendait pas hommage, il fut plein de colère.
੫ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
6 Mais il dédaigna l'idée de porter la main sur Mardochée seul, car on lui avait fait connaître le peuple de Mardochée. Haman chercha donc à faire périr tous les Juifs qui se trouvaient dans tout le royaume d'Assuérus, même ceux du peuple de Mardochée.
੬ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।
7 Le premier mois, qui est le mois de Nisan, la douzième année du roi Assuérus, on jeta le pur, c'est-à-dire le sort, devant Haman, de jour en jour et de mois en mois, et on choisit le douzième mois, qui est le mois d'Adar.
੭ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।
8 Haman dit au roi Assuérus: « Il y a un certain peuple éparpillé et dispersé parmi les peuples dans toutes les provinces de ton royaume, et leurs lois sont différentes de celles des autres peuples. Ils n'observent pas les lois du roi. Il n'est donc pas dans l'intérêt du roi de leur permettre de rester.
੮ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।
9 Si le roi le veut, qu'on écrive qu'ils soient détruits, et je verserai dix mille talents d'argent entre les mains de ceux qui ont la charge des affaires du roi, pour qu'ils les apportent dans les trésors du roi. »
੯ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
10 Le roi prit l'anneau de sa main et le donna à Haman, fils d'Hammedatha l'Agagite, l'ennemi des Juifs.
੧੦ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
11 Le roi dit à Haman: « L'argent t'est donné, le peuple aussi, tu en feras ce que tu voudras. »
੧੧ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।”
12 Et les scribes du roi furent convoqués le premier mois, le treizième jour du mois; et tout ce qu'Haman avait ordonné fut écrit aux gouverneurs locaux du roi, et aux gouverneurs qui étaient sur chaque province, et aux princes de chaque peuple, à chaque province selon son écriture, et à chaque peuple dans sa langue. Il était écrit au nom du roi Assuérus, et il était scellé avec l'anneau du roi.
੧੨ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
13 Des lettres furent envoyées par des courriers dans toutes les provinces du roi, pour détruire, tuer et faire périr tous les Juifs, jeunes et vieux, petits enfants et femmes, en un seul jour, le treizième jour du douzième mois, qui est le mois d'Adar, et pour piller leurs biens.
੧੩ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
14 Une copie de la lettre, indiquant que le décret devait être distribué dans chaque province, fut publiée à tous les peuples, afin qu'ils se tiennent prêts pour ce jour-là.
੧੪ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।
15 Sur l'ordre du roi, les courriers partirent en hâte, et le décret fut publié dans la citadelle de Suse. Le roi et Haman s'assirent pour boire; mais la ville de Suse était perplexe.
੧੫ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।