< Exode 11 >

1 Yahvé dit à Moïse: « Je vais encore faire venir une plaie sur Pharaon et sur l'Égypte; ensuite, il vous laissera partir. Quand il vous laissera partir, il vous chassera tout à fait.
ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।
2 Parle maintenant aux oreilles du peuple, et que chaque homme demande à son voisin, et chaque femme à sa voisine, des bijoux d'argent et des bijoux d'or. »
ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।
3 Yahvé accorda au peuple une faveur aux yeux des Égyptiens. D'ailleurs, l'homme Moïse était très grand au pays d'Égypte, aux yeux des serviteurs de Pharaon et aux yeux du peuple.
ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।
4 Moïse répondit: « Voici ce que dit Yahvé: Vers minuit, je sortirai au milieu de l'Égypte,
ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
5 et tous les premiers-nés du pays d'Égypte mourront, depuis le premier-né de Pharaon assis sur son trône jusqu'au premier-né de la servante qui est derrière le moulin, et tous les premiers-nés du bétail.
ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।
6 Il y aura dans tout le pays d'Égypte un grand cri, tel qu'il n'y en a jamais eu et qu'il n'y en aura plus.
ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ।
7 Mais contre l'un des enfants d'Israël, un chien n'aboiera même pas et ne bougera pas la langue, ni contre un homme ni contre un animal, afin que vous sachiez que Yahvé fait une distinction entre les Égyptiens et Israël.
ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ।
8 Tous tes serviteurs descendront vers moi et se prosterneront devant moi en disant: « Sors, avec tout le peuple qui te suit »; et après cela, je sortirai.'" Il sortit de chez Pharaon dans une colère ardente.
ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
9 Yahvé dit à Moïse: « Pharaon ne vous écoutera pas, afin que mes prodiges se multiplient dans le pays d'Égypte. »
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ
10 Moïse et Aaron firent tous ces prodiges devant Pharaon, mais Yahvé endurcit le cœur de Pharaon, qui ne laissa pas sortir les enfants d'Israël de son pays.
੧੦ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।

< Exode 11 >