< Exode 34 >
1 Yahvé dit à Moïse: « Cisèle deux tables de pierre comme les premières. J'écrirai sur ces tablettes les paroles qui étaient sur les premières tablettes, que tu as brisées.
੧ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।
2 Prépare-toi dès le matin, monte sur le mont Sinaï et présente-toi là devant moi, au sommet de la montagne.
੨ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।
3 Personne ne montera avec toi et on ne te verra nulle part sur la montagne. Ne laisse pas les troupeaux paître devant cette montagne. »
੩ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।
4 Il cisela deux tables de pierre comme la première. Moïse se leva de bon matin et monta sur la montagne du Sinaï, comme Yahvé le lui avait ordonné, et il prit dans sa main deux tables de pierre.
੪ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।
5 Yahvé descendit dans la nuée, se tint là avec lui, et proclama le nom de Yahvé.
੫ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
6 Yahvé passa devant lui, et il proclama: « Yahvé! Yahvé, Dieu de miséricorde et de bonté, lent à la colère, abondant en bonté et en vérité,
੬ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
7 gardant la bonté pour des milliers de personnes, pardonnant l'iniquité, la désobéissance et le péché, et qui ne pardonne nullement les coupables, visitant l'iniquité des pères sur les enfants, et sur les enfants des enfants, sur la troisième et la quatrième génération. »
੭ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
8 Moïse se précipita, inclina sa tête vers la terre et se prosterna.
੮ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
9 Il dit: « Si maintenant j'ai trouvé grâce à tes yeux, Seigneur, laisse l'Éternel aller au milieu de nous, même si c'est un peuple à la nuque raide; pardonne notre iniquité et notre péché, et prends-nous pour ton héritage. »
੯ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
10 Il dit: « Voici, je fais une alliance: devant tout ton peuple, je ferai des merveilles, telles qu'il n'en a jamais été fait dans toute la terre ni dans aucune nation; et tout le peuple au milieu duquel tu es verra l'œuvre de Yahvé, car c'est une chose redoutable que je fais avec toi.
੧੦ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
11 Observez ce que je vous ordonne aujourd'hui. Voici, je vais chasser devant toi l'Amoréen, le Cananéen, le Héthien, le Phérézien, le Hévien et le Jébusien.
੧੧ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।
12 Prenez garde que vous ne fassiez une alliance avec les habitants du pays où vous allez, de peur que ce ne soit un piège pour vous;
੧੨ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।
13 mais vous démolirez leurs autels, vous briserez leurs colonnes et vous abattrez leurs mâts d'Astarté;
੧੩ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।
14 car vous ne vous prosternerez pas devant un autre dieu, car Yahvé, dont le nom est Jalous, est un Dieu jaloux.
੧੪ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
15 « Ne fais pas d'alliance avec les habitants du pays, de peur qu'ils ne se prostituent à leurs dieux, qu'ils n'offrent des sacrifices à leurs dieux, que l'un d'eux ne t'appelle et que tu ne manges de son sacrifice;
੧੫ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
16 et que tu ne prennes de leurs filles pour tes fils, que leurs filles ne se prostituent à leurs dieux et que tes fils ne se prostituent à leurs dieux ».
੧੬ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।
17 « Vous ne vous ferez pas d'idoles en fonte.
੧੭ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।
18 « Vous célébrerez la fête des pains sans levain. Pendant sept jours, vous mangerez des pains sans levain, comme je vous l'ai ordonné, à l'époque fixée au mois d'Abib, car c'est au mois d'Abib que vous êtes sortis d'Égypte.
੧੮ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।
19 « Tout ce qui ouvre le ventre de la mère m'appartient, ainsi que tout votre bétail mâle, le premier-né des vaches et des brebis.
੧੯ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ
20 Tu rachèteras le premier-né de l'âne par un agneau. Si tu ne veux pas le racheter, tu lui briseras le cou. Tu rachèteras tous les premiers-nés de tes fils. Personne ne se présentera devant moi à vide.
੨੦ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।
21 « Tu travailleras six jours, mais le septième jour, tu te reposeras: au moment des labours et de la moisson, tu te reposeras.
੨੧ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।
22 « Vous observerez la fête des semaines avec les prémices de la récolte du blé, et la fête de la moisson à la fin de l'année.
੨੨ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।
23 Trois fois par an, tous vos mâles se présenteront devant le Seigneur Yahvé, le Dieu d'Israël.
੨੩ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।
24 Car je chasserai des nations devant toi et j'élargirai tes frontières; aucun homme ne voudra de ton pays quand tu monteras te présenter devant Yahvé, ton Dieu, trois fois par an.
੨੪ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।
25 « Tu n'offriras pas le sang de mon sacrifice avec des pains levés. Le sacrifice de la fête de la Pâque ne sera pas laissé au matin.
੨੫ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।
26 « Tu apporteras les premiers fruits de ton sol à la maison de Yahvé ton Dieu. « Tu ne feras pas bouillir un chevreau dans le lait de sa mère. »
੨੬ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
27 Yahvé dit à Moïse: « Écris ces paroles, car c'est en fonction de ces paroles que j'ai conclu une alliance avec toi et avec Israël. »
੨੭ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।
28 Il resta là avec Yahvé quarante jours et quarante nuits; il ne mangea pas de pain et ne but pas d'eau. Il écrivit sur les tables les paroles de l'alliance, les dix commandements.
੨੮ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
29 Lorsque Moïse descendit de la montagne du Sinaï avec les deux tables de l'alliance dans sa main, Moïse ne savait pas que la peau de son visage brillait parce qu'il lui parlait.
੨੯ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।
30 Lorsqu'Aaron et tous les enfants d'Israël virent Moïse, voici que la peau de son visage brillait, et ils eurent peur de s'approcher de lui.
੩੦ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।
31 Moïse les appela, et Aaron et tous les chefs de l'assemblée revinrent vers lui; et Moïse leur parla.
੩੧ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।
32 Ensuite, tous les enfants d'Israël s'approchèrent, et Moïse leur donna tous les commandements dont Yahvé lui avait parlé sur la montagne de Sinaï.
੩੨ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।
33 Lorsque Moïse eut fini de leur parler, il mit un voile sur son visage.
੩੩ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।
34 Mais lorsque Moïse entrait devant Yahvé pour lui parler, il ôtait le voile jusqu'à ce qu'il sorte; puis il sortait et disait aux enfants d'Israël ce qu'on lui avait ordonné.
੩੪ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।
35 Les enfants d'Israël virent le visage de Moïse, et la peau de son visage resplendit; aussi Moïse remit-il le voile sur son visage, jusqu'à ce qu'il entrât pour lui parler.
੩੫ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।