< Ézéchiel 36 >
1 Toi, fils de l'homme, prophétise aux montagnes d'Israël, et dis: « Montagnes d'Israël, écoutez la parole de Yahvé.
੧ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਰਬਤੋਂ, ਯਹੋਵਾਹ ਦਾ ਬਚਨ ਸੁਣੋ!
2 Le Seigneur Yahvé dit: Parce que l'ennemi a dit contre vous: « Ah! » et « Les anciens hauts lieux sont à nous ».
੨ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ-ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ।
3 prophétise donc, et dis: « Le Seigneur Yahvé dit: « Parce que, parce qu'on t'a dévasté, parce qu'on t'a englouti de toutes parts, afin que tu sois un bien pour le reste des nations, parce que tu es sur les lèvres des bavards, sur les mauvaises langues des peuples »
੩ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖ਼ਬਰ ਹੋ।
4 c'est pourquoi, montagnes d'Israël, écoutez la parole du Seigneur Yahvé: Le Seigneur Yahvé dit aux montagnes et aux collines, aux cours d'eau et aux vallées, aux déserts et aux villes abandonnées, qui sont devenues la proie et la risée du reste des nations d'alentour;
੪ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।
5 c'est pourquoi le Seigneur Yahvé dit: « Certes, dans le feu de ma jalousie, j'ai parlé contre le reste des nations et contre tout Édom, qui se sont attribué mon pays pour en faire une possession, avec la joie de tout leur cœur, avec le dépit de l'âme, pour le jeter en proie. »'
੫ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।
6 C'est pourquoi prophétise sur le pays d'Israël, et dis aux montagnes, aux collines, aux cours d'eau et aux vallées: « Le Seigneur Yahvé dit: « Voici que je parle dans ma jalousie et dans ma colère, parce que vous avez porté l'opprobre des nations. »
੬ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ।
7 C'est pourquoi le Seigneur Yahvé dit: « J'ai juré: « Les nations qui sont autour de toi porteront leur honte.
੭ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ।
8 "''Mais vous, montagnes d'Israël, vous pousserez vos rameaux et vous donnerez votre fruit à mon peuple d'Israël, car il est tout près de venir.
੮ਪਰ ਤੁਸੀਂ ਹੇ ਇਸਰਾਏਲ ਦੇ ਪਰਬਤੋਂ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ, ਕਿਉਂ ਜੋ ਉਹ ਛੇਤੀ ਆਉਣ ਵਾਲੇ ਹਨ।
9 Car voici, je suis pour vous, je viendrai chez vous, et vous serez cultivés et ensemencés.
੯ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ।
10 Je multiplierai les hommes sur vous, toute la maison d'Israël, toute la maison d'Israël. Les villes seront habitées et les ruines seront bâties.
੧੦ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।
11 Je multiplierai sur toi les hommes et les animaux. Ils se multiplieront et seront féconds. Je te ferai habiter comme avant, et tu feras mieux qu'à tes débuts. Alors vous saurez que je suis Yahvé.
੧੧ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ। ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ। ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
12 Oui, je ferai en sorte que des hommes marchent sur toi, mon peuple Israël. Ils te posséderont, tu seras leur héritage, et tu ne les priveras plus jamais de leurs enfants. »
੧੨ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ-ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜ਼ਾ ਕਰਨਗੇ। ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ।
13 "'Le Seigneur Yahvé dit: « Parce qu'on te dit: 'Tu es un dévoreur d'hommes, et tu as été un endeuillé de ta nation';
੧੩ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸੀਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ।
14 c'est pourquoi tu ne dévoreras plus d'hommes, et tu n'endeuilleras plus ta nation, dit le Seigneur Yahvé.
੧੪ਇਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
15 « Je ne te laisserai plus entendre la honte des nations. Tu ne porteras plus l'opprobre des peuples, et tu ne feras plus trébucher ta nation, dit le Seigneur Yahvé.'"
੧੫ਮੈਂ ਤੁਹਾਨੂੰ ਕੌਮਾਂ ਦੇ ਮਿਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ ਅਤੇ ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
16 La parole de Yahvé me fut adressée, en ces termes:
੧੬ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
17 « Fils d'homme, lorsque la maison d'Israël habitait dans son pays, elle l'a souillé par ses voies et par ses actes. Leur conduite devant moi était comme la souillure d'une femme dans son impureté.
੧੭ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭਰਿਸ਼ਟ ਔਰਤ ਵਰਗਾ ਸੀ।
18 C'est pourquoi j'ai répandu ma colère sur eux, à cause du sang qu'ils ont versé sur le pays, et parce qu'ils l'ont souillé par leurs idoles.
੧੮ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ।
19 Je les ai dispersés parmi les nations, et ils se sont dispersés dans les pays. Je les ai jugés selon leur voie et selon leurs actes.
੧੯ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ।
20 Lorsqu'ils arrivèrent dans les nations où ils allèrent, ils profanèrent mon saint nom, car on disait d'eux: « C'est le peuple de l'Éternel, et ils ont quitté son pays ».
੨੦ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ।
21 Mais moi, j'ai eu égard à mon saint nom, que la maison d'Israël avait profané parmi les nations où elle était allée.
੨੧ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ।
22 « C'est pourquoi tu diras à la maison d'Israël: Le Seigneur Yahvé dit: « Je ne fais pas cela à cause de toi, maison d'Israël, mais à cause de mon saint nom, que tu as profané parmi les nations où tu es allé.
੨੨ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ।
23 Je sanctifierai mon grand nom, qui a été profané parmi les nations, que vous avez profané parmi elles. Alors les nations sauront que je suis Yahvé, dit le Seigneur Yahvé, quand je serai sanctifié en vous sous leurs yeux.
੨੩ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
24 "''Car je vous prendrai d'entre les nations, je vous rassemblerai de tous les pays, et je vous amènerai dans votre pays.
੨੪ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ।
25 Je ferai sur vous une aspersion d'eau pure, et vous serez purs. Je vous purifierai de toutes vos souillures et de toutes vos idoles.
੨੫ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
26 Je vous donnerai un cœur nouveau et je mettrai en vous un esprit nouveau. J'ôterai de votre chair le cœur de pierre, et je vous donnerai un cœur de chair.
੨੬ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।
27 Je mettrai mon esprit en vous, et je ferai en sorte que vous marchiez selon mes lois. Tu observeras mes ordonnances et tu les mettras en pratique.
੨੭ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
28 Vous habiterez dans le pays que j'ai donné à vos pères. Vous serez mon peuple, et je serai votre Dieu.
੨੮ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
29 Je vous délivrerai de toutes vos impuretés. J'appellerai le blé et je le multiplierai, et je ne vous imposerai pas la famine.
੨੯ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ। ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ।
30 Je multiplierai les fruits des arbres et les produits des champs, afin que vous n'ayez plus à souffrir de la famine parmi les nations.
੩੦ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ।
31 "''Alors vous vous souviendrez de vos mauvaises voies, de vos actions qui n'étaient pas bonnes, et vous vous dégoûterez à vos propres yeux de vos iniquités et de vos abominations.
੩੧ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ।
32 Je ne fais pas cela à cause de vous, dit le Seigneur Yahvé. « Que cela vous soit connu. Soyez honteux et confus de vos voies, maison d'Israël. »
੩੨ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।
33 "'Le Seigneur Yahvé dit: « Le jour où je vous purifierai de toutes vos iniquités, je ferai en sorte que les villes soient habitées et que les ruines soient bâties.
੩੩ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ।
34 Le pays qui était dévasté sera cultivé au lieu d'être une désolation aux yeux de tous ceux qui passaient par là.
੩੪ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ, ਵਾਹੀ ਜਾਵੇਗੀ।
35 Ils diront: « Cette terre désolée est devenue comme le jardin d'Eden ». Les villes désertes, désolées et en ruines sont fortifiées et habitées.'
੩੫ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਗੂੰ ਹੋ ਗਈ। ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ।
36 Alors les nations qui resteront autour de toi sauront que moi, Yahvé, j'ai bâti les ruines et planté les ruines. Moi, Yahvé, je l'ai dit et je le ferai. »
੩੬ਤਦ ਕੌਮਾਂ ਜਿਹੜੀਆਂ ਤੁਹਾਡੇ ਆਲੇ-ਦੁਆਲੇ ਬਚੀਆਂ ਹੋਈਆਂ ਹਨ, ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢਾਹਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।
37 "'Le Seigneur Yahvé dit: « Pour cela, d'ailleurs, je serai sollicité par la maison d'Israël, pour le faire pour eux: Je les multiplierai en hommes comme un troupeau.
੩੭ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।
38 Comme le troupeau pour les sacrifices, comme le troupeau de Jérusalem lors de ses fêtes, ainsi les villes désertes seront remplies de troupeaux d'hommes. Alors ils sauront que je suis Yahvé.'"
੩੮ਪਵਿੱਤਰ ਇੱਜੜ ਵਾਂਗੂੰ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦੇ ਠਹਿਰਾਏ ਹੋਏ ਪਰਬਾਂ ਵਿੱਚ ਸੀ, ਉਸੇ ਤਰ੍ਹਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!