< Ézéchiel 46 >
1 Le Seigneur Yahvé dit: « La porte du parvis intérieur qui donne sur l'orient sera fermée les six jours ouvrables, mais elle sera ouverte le jour du sabbat et le jour de la nouvelle lune.
੧ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਦ ਦੇ ਦਿਨ ਵੀ ਖੋਲ੍ਹਿਆ ਜਾਵੇਗਾ।
2 Le prince entrera par le chemin du porche de la porte extérieure, et se tiendra sur le poteau de la porte; les prêtres prépareront son holocauste et son sacrifice d'actions de grâces, et il se prosternera sur le seuil de la porte. Il sortira ensuite, mais la porte ne sera pas fermée avant le soir.
੨ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ।
3 Le peuple du pays se prosternera à l'entrée de cette porte devant Yahvé, les sabbats et les nouvelles lunes.
੩ਦੇਸ ਦੇ ਲੋਕ ਉਸ ਫਾਟਕ ਦੇ ਦਰਵਾਜ਼ੇ ਤੇ ਸਬਤਾਂ ਅਤੇ ਨਵੇਂ ਚੰਦ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ।
4 L'holocauste que le prince offrira à Yahvé sera, le jour du sabbat, six agneaux sans défaut et un bélier sans défaut;
੪ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਨ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਮੇਂਢਾ।
5 l'offrande sera d'un épha pour le bélier, et l'offrande pour les agneaux, selon ce qu'il pourra donner, et un hin d'huile pour un épha.
੫ਮੈਦੇ ਦੀ ਭੇਟ ਮੇਂਢੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾਹ ਦੇ ਲਈ ਇੱਕ ਹੀਨ ਤੇਲ।
6 Le jour de la nouvelle lune, on offrira un jeune taureau sans défaut, six agneaux et un bélier. Ils seront sans défaut.
੬ਨਵੇਂ ਚੰਦ ਦੇ ਦਿਨ ਇੱਕ ਦੋਸ਼ ਰਹਿਤ ਵੱਛਾ, ਛੇ ਦੋਸ਼ ਰਹਿਤ ਭੇਡ ਦੇ ਬੱਚੇ ਅਤੇ ਇੱਕ ਦੋਸ਼ ਰਹਿਤ ਮੇਂਢਾ ਹੋਣਗੇ।
7 Il préparera une offrande de repas: un épha pour le taureau, un épha pour le bélier, et pour les agneaux, selon ses moyens, et un hin d'huile par épha.
੭ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
8 Lorsque le prince entrera, il entrera par le chemin du porche de la porte, et il sortira par son chemin.
੮ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।
9 "''Lorsque le peuple du pays se présentera devant Yahvé aux fêtes fixées, celui qui entrera par la porte nord pour se prosterner sortira par la porte sud, et celui qui entrera par la porte sud sortira par la porte nord. Il ne reviendra pas par le chemin de la porte par laquelle il est entré, mais il sortira droit devant lui.
੯ਜਦੋਂ ਦੇਸ ਦੇ ਲੋਕ ਠਹਿਰਾਏ ਹੋਏ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁਖ ਹਾਜ਼ਰ ਹੋਣਗੇ, ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਸਾਹਮਣੇ ਦੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲ ਜਾਵੇਗਾ।
10 Le prince entrera avec eux quand ils entreront. Quand ils sortiront, il sortira.
੧੦ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ।
11 "''Aux fêtes et aux jours fériés, l'offrande de repas sera d'un épha pour un taureau, d'un épha pour un bélier et pour les agneaux selon ce qu'il pourra donner, et d'un hin d'huile pour un épha.
੧੧ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
12 Lorsque le prince préparera un sacrifice volontaire, un holocauste ou un sacrifice d'actions de grâces, comme offrande volontaire à Yahvé, on lui ouvrira la porte qui donne sur l'orient; il préparera son holocauste et son sacrifice d'actions de grâces, comme il le fait le jour du sabbat. Puis il sortira, et après sa sortie, on fermera la porte.
੧੨ਜਦੋਂ ਰਾਜਕੁਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਜਾਂ ਸੁੱਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ, ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਨ ਵਾਂਗੂੰ ਉਹ ਆਪਣੀ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।
13 "''Tu prépareras chaque jour un agneau d'un an sans défaut pour l'holocauste à Yahvé. Tu le prépareras matin par matin.
੧੩ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਦੋਸ਼ ਰਹਿਤ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ।
14 Tu prépareras avec lui, matin par matin, une offrande de farine, composée de la sixième partie d'un épha et du tiers d'un hin d'huile, pour mouiller la fleur de farine; c'est une offrande de farine à l'Éternel, en vertu d'une ordonnance perpétuelle.
੧੪ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ।
15 Ils prépareront ainsi l'agneau, l'offrande et l'huile, matin par matin, pour un holocauste perpétuel. »
੧੫ਇਸ ਤਰ੍ਹਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।
16 "'Le Seigneur Yahvé dit: « Si le prince fait un don à l'un de ses fils, c'est son héritage. Il appartiendra à ses fils. C'est leur propriété par héritage.
੧੬ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗ਼ਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ। ਉਹ ਉਹਨਾਂ ਦੀ ਜੱਦੀ ਮਿਰਾਸ ਹੈ।
17 Mais s'il fait un don de son héritage à l'un de ses serviteurs, il lui appartiendra jusqu'à l'année de liberté; ensuite, il reviendra au prince; mais quant à son héritage, il appartiendra à ses fils.
੧੭ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗ਼ਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ ਤੱਕ ਉਸ ਦੀ ਹੋਵੇਗੀ। ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ।
18 Le prince ne s'emparera pas de l'héritage du peuple pour l'évincer de sa propriété. Il donnera un héritage à ses fils sur sa propre propriété, afin que mon peuple ne soit pas dispersé de sa propriété. »'"
੧੮ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।
19 Puis il me fit passer par l'entrée, qui était sur le côté de la porte, dans les chambres saintes des prêtres, qui regardaient vers le nord. Voici, il y avait un endroit sur la partie arrière, vers l'ouest.
੧੯ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ।
20 Il me dit: « C'est ici que les prêtres feront cuire le sacrifice de culpabilité et le sacrifice pour le péché, et qu'ils feront cuire l'offrande, afin qu'ils ne les apportent pas dans le parvis extérieur, pour sanctifier le peuple. »
੨੦ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ।
21 Puis il me fit sortir dans le parvis extérieur et me fit passer par les quatre coins du parvis; et voici, à chaque coin du parvis il y avait un parvis.
੨੧ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ।
22 Aux quatre coins du parvis, il y avait des parvis fermés, longs de quarante coudées et larges de trente. Ces quatre cours aux angles étaient de même grandeur.
੨੨ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲ੍ਹੀ-ਚਾਲ੍ਹੀ ਹੱਥ ਲੰਮੇ ਅਤੇ ਤੀਹ-ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਨਾਪ ਦੇ ਸਨ।
23 Il y avait une muraille autour d'eux, autour des quatre, et des places bouillonnantes étaient faites sous les murs tout autour.
੨੩ਉਹਨਾਂ ਦੇ ਚੁਫ਼ੇਰੇ ਅਰਥਾਤ ਉਹਨਾਂ ਚਾਰਾਂ ਦੇ ਚੁਫ਼ੇਰੇ ਕੰਧ ਸੀ ਅਤੇ ਚੁਫ਼ੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ।
24 Il me dit: « Ce sont les lieux d'ébullition, où les ministres de la maison feront bouillir le sacrifice du peuple. »
੨੪ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ, ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।