< Ézéchiel 9 >

1 Alors il cria à mes oreilles d'une voix forte, en disant: « Fais approcher ceux qui ont la garde de la ville, chacun avec son arme de destruction à la main. »
ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤਰ ਫੜਿਆ ਹੋਵੇ।
2 Et voici que six hommes arrivèrent par le chemin de la porte supérieure, qui se trouve vers le nord, chacun avec son arme de destruction à la main. Un homme au milieu d'eux était vêtu de lin, avec un cornet d'écrivain à son côté. Ils entrèrent et se placèrent à côté de l'autel de bronze.
ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
3 La gloire du Dieu d'Israël monta du chérubin, où il se trouvait, jusqu'au seuil de la maison; et il appela l'homme vêtu de lin, qui tenait à son côté l'encornoir de l'écrivain.
ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।
4 Yahvé lui dit: « Passe par le milieu de la ville, par le milieu de Jérusalem, et mets une marque sur le front des hommes qui soupirent et qui pleurent sur toutes les abominations qui se commettent dans son sein. »
ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।
5 Aux autres, il dit à mon oreille: « Traversez la ville après lui, et frappez. Ne laissez pas votre œil épargner, et n'ayez pas de pitié.
ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
6 Tuez par interdit le vieillard, le jeune homme, la vierge, les petits enfants et les femmes; mais n'approchez pas de l'homme qui porte la marque. Commence par mon sanctuaire. » Puis ils se sont attaqués aux vieillards qui étaient devant la maison.
ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।
7 Il leur dit: « Souillez la maison, et remplissez les parvis de morts. Sortez! » Ils sont sortis, et ont frappé dans la ville.
ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।
8 Pendant qu'ils tuaient, et que je restais, je tombai sur ma face, et je criai, en disant: « Ah! Seigneur Yahvé! Détruiras-tu tout le reste d'Israël en déversant ta colère sur Jérusalem? »
ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?
9 Puis il me dit: « L'iniquité de la maison d'Israël et de Juda est extrêmement grande, le pays est plein de sang, et la ville pleine de perversion; car ils disent: « Yahvé a abandonné le pays, et Yahvé ne voit pas.
ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ।
10 Quant à moi aussi, mon œil n'épargnera pas, je n'aurai pas de pitié, mais je ferai retomber leur voie sur leur tête. »
੧੦ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।
11 Voici que l'homme vêtu de lin, qui tenait l'encornoir à son côté, fit son rapport en disant: « J'ai fait ce que tu m'as ordonné. »
੧੧ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ।

< Ézéchiel 9 >