< Esdras 4 >
1 Les adversaires de Juda et de Benjamin apprirent que les fils de la captivité construisaient un temple à Yahvé, le Dieu d'Israël.
੧ਜਦੋਂ ਯਹੂਦਾਹ ਅਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਇਹ ਸੁਣਿਆ ਕਿ ਗ਼ੁਲਾਮੀ ਤੋਂ ਛੁੱਟ ਕੇ ਆਏ ਹੋਏ ਲੋਕ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਭਵਨ ਬਣਾ ਰਹੇ ਹਨ,
2 Ils s'approchèrent de Zorobabel et des chefs de famille, et leur dirent: « Laissez-nous construire avec vous, car nous cherchons votre Dieu comme vous, et nous lui offrons des sacrifices depuis le temps d'Esar Haddon, roi d'Assyrie, qui nous a fait monter ici. »
੨ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸ਼ੂਰ ਦੇ ਰਾਜਾ ਏਸਰ-ਹੱਦੋਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ।”
3 Mais Zorobabel, Josué et le reste des chefs de famille d'Israël leur dirent: « Vous n'avez rien à faire avec nous pour bâtir une maison à notre Dieu; mais nous, ensemble, nous bâtirons à Yahvé, le Dieu d'Israël, comme le roi Cyrus, roi de Perse, nous l'a ordonné. »
੩ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫ਼ਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ।”
4 Alors les gens du pays affaiblirent les mains du peuple de Juda et le troublèrent dans ses travaux.
੪ਤਦ ਉਸ ਦੇਸ਼ ਦੇ ਲੋਕ ਯਹੂਦਾਹ ਦੀ ਪਰਜਾ ਦੇ ਹੱਥ ਢਿੱਲੇ ਕਰਨ ਲੱਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਵਨ ਬਣਾਉਣ ਦੇ ਕੰਮ ਵਿੱਚ ਰੁਕਾਵਟ ਪਾਉਣ ਲੱਗੇ।
5 Ils engagèrent contre eux des conseillers pour faire échouer leurs projets, pendant toute la durée du règne de Cyrus, roi de Perse, et jusqu'au règne de Darius, roi de Perse.
੫ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।
6 Sous le règne d'Assuérus, au début de son règne, ils écrivirent une accusation contre les habitants de Juda et de Jérusalem.
੬ਅਤੇ ਅਹਸ਼ਵੇਰੋਸ਼ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਦੋਸ਼ ਪੱਤਰ ਲਿਖ ਕੇ ਉਸ ਨੂੰ ਭੇਜੇ।
7 Au temps d'Artaxerxès, Bishlam, Mithredath, Tabeel et le reste de ses compagnons écrivirent à Artaxerxès, roi de Perse; la lettre fut écrite en syrien et remise en langue syrienne.
੭ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ।
8 Rehum, le chancelier, et Shimshai, le scribe, ont écrit une lettre contre Jérusalem au roi Artaxerxès, comme suit.
੮ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯਰੂਸ਼ਲਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ,
9 Rehum, le chancelier, Shimshai, le scribe, et le reste de leurs compagnons, les Dinaïtes, les Apharsathchites, les Tarpélites, les Apharsites, les Archevites, les Babyloniens, les Shushanchites, les Dehaits, les Elamites,
੯ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਾਮੀ,
10 et le reste des nations que le grand et noble Osnappar a fait venir et installer dans la ville de Samarie, et dans le reste du pays au-delà du fleuve, et ainsi de suite, ont écrit.
੧੦ਅਤੇ ਉਨ੍ਹਾਂ ਕੌਮਾਂ ਨੇ, ਜਿਨ੍ਹਾਂ ਨੂੰ ਮਹਾਨ ਅਤੇ ਆਦਰਯੋਗ ਆਸਨੱਪਰ ਨੇ ਪਾਰ ਲਿਆ ਕੇ ਸਾਮਰਿਯਾ ਨਗਰ ਤੇ ਫ਼ਰਾਤ ਨਦੀ ਦੂਜੇ ਪਾਸੇ ਦੇ ਬਾਕੀ ਦੇਸ਼ ਵਿੱਚ ਵਸਾਇਆ ਸੀ, ਇੱਕ ਚਿੱਠੀ ਲਿਖੀ।
11 C'est la copie de la lettre qu'ils ont envoyée: Au roi Artaxerxès, de la part de tes serviteurs, le peuple de l'autre côté du fleuve.
੧੧ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।
12 Que le roi sache que les Juifs qui sont montés de chez vous sont venus chez nous à Jérusalem. Ils construisent la ville rebelle et mauvaise, ils ont achevé les murs et réparé les fondations.
੧੨ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।
13 Sachez maintenant au roi que si cette ville est construite et les murs achevés, ils ne paieront ni tribut, ni coutume, ni péage, et à la fin, cela fera du tort aux rois.
੧੩ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ।
14 Or, comme nous mangeons le sel du palais et qu'il n'est pas convenable pour nous de voir le déshonneur du roi, nous avons envoyé et informé le roi,
੧੪ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।
15 afin que des recherches soient faites dans le livre des archives de tes pères. Vous verrez dans le livre des archives, et vous saurez que cette ville est une ville rebelle, et qu'elle fait du tort aux rois et aux provinces, et qu'on y a déclenché des rébellions dans le passé. C'est pourquoi cette ville a été détruite.
੧੫ਤੁਹਾਡੇ ਪੁਰਖਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਖੋਜ ਕੀਤੀ ਜਾਵੇ, ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਰਾਜ ਨੂੰ ਪੱਕਾ ਪਤਾ ਲੱਗ ਜਾਵੇਗਾ ਕਿ ਇਹ ਇੱਕ ਵਿਦਰੋਹੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਅਤੇ ਪ੍ਰਾਚੀਨ ਕਾਲ ਤੋਂ ਉਸ ਵਿੱਚ ਦੰਗੇ ਹੁੰਦੇ ਰਹੇ ਹਨ। ਇਸੇ ਕਾਰਨ ਹੀ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ।
16 Nous informons le roi que si cette ville est construite et que ses murs sont achevés, vous n'aurez aucune possession au-delà du fleuve.
੧੬ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।”
17 Alors le roi envoya une réponse à Rehum, le chancelier, et à Shimshai, le scribe, et au reste de leurs compagnons qui habitent à Samarie, et dans le reste du pays au-delà du fleuve: La paix.
੧੭ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!”
18 La lettre que vous nous avez envoyée a été lue en toute clarté devant moi.
੧੮ਜੋ ਚਿੱਠੀ ਤੁਸੀਂ ਸਾਨੂੰ ਭੇਜੀ, ਉਹ ਮੇਰੇ ਸਾਹਮਣੇ ਸਾਫ਼-ਸਾਫ਼ ਪੜ੍ਹ ਕੇ ਸੁਣਾਈ ਗਈ।
19 J'ai décrété, on a fait des recherches, et il a été constaté que cette ville s'est insurgée contre des rois dans le passé, et qu'il s'y est produit des rébellions et des révoltes.
੧੯ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।
20 Il y a eu aussi à Jérusalem des rois puissants qui ont régné sur tout le pays au-delà du fleuve, et on leur a payé des tributs, des coutumes et des péages.
੨੦ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ।
21 Prends maintenant un décret pour faire cesser ces hommes, et que cette ville ne soit pas bâtie jusqu'à ce qu'un décret soit pris par moi.
੨੧ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।
22 Veillez à ne pas vous relâcher en le faisant. Pourquoi le dommage se développerait-il au détriment des rois?
੨੨ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?
23 Et lorsque la copie de la lettre du roi Artaxerxès fut lue devant Rehum, Shimshai le scribe et leurs compagnons, ils se rendirent en hâte à Jérusalem auprès des Juifs et les obligèrent à cesser par la force des armes.
੨੩ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।
24 Alors on cessa de travailler à la maison de Dieu qui est à Jérusalem. Il s'arrêta jusqu'à la deuxième année du règne de Darius, roi de Perse.
੨੪ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ।