< Genèse 19 >
1 Les deux anges arrivèrent à Sodome le soir. Lot était assis à la porte de Sodome. Lot les vit et se leva pour aller à leur rencontre. Il se prosterna, le visage contre terre,
੧ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।
2 et dit: « Voici, mes seigneurs, entrez dans la maison de votre serviteur, restez-y toute la nuit, lavez-vous les pieds, et vous pourrez vous lever de bonne heure et poursuivre votre route. » Ils ont dit: « Non, mais on va rester dans la rue toute la nuit. »
੨ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।
3 Il les pressa beaucoup; ils vinrent avec lui, et entrèrent dans sa maison. Il leur fit un festin, il fit cuire des pains sans levain, et ils mangèrent.
੩ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
4 Mais avant qu'ils ne se couchent, les hommes de la ville, les hommes de Sodome, entourèrent la maison, jeunes et vieux, tous les gens de tous les quartiers.
੪ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।
5 Ils appelèrent Lot et lui dirent: « Où sont les hommes qui sont entrés chez toi cette nuit? Fais-les sortir vers nous, afin que nous fassions l'amour avec eux. »
੫ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।
6 Lot sortit vers eux par la porte, et ferma la porte après lui.
੬ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ।
7 Il dit: « Je vous en prie, mes frères, n'agissez pas si méchamment.
੭ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
8 Voici, j'ai deux filles vierges. Laissez-moi vous les amener, et vous pourrez leur faire ce que vous voudrez. Mais ne faites rien à ces hommes, car ils sont venus à l'ombre de mon toit. »
੮ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
9 Ils dirent: « Reculez! » Puis ils dirent: « Cet homme est venu vivre comme un étranger, et il se fait juge. Maintenant, nous allons faire pire avec toi qu'avec eux! » Ils pressèrent fortement l'homme Lot et s'approchèrent pour briser la porte.
੯ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।
10 Mais les hommes tendirent la main, firent entrer Lot auprès d'eux dans la maison et fermèrent la porte.
੧੦ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ।
11 Ils frappèrent de cécité les hommes qui étaient à la porte de la maison, petits et grands, de sorte qu'ils se fatiguèrent à trouver la porte.
੧੧ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
12 Les hommes dirent à Lot: « As-tu quelqu'un d'autre ici? Beaux-fils, tes fils, tes filles, et tous ceux que tu as dans la ville, fais-les sortir de ce lieu;
੧੨ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
13 car nous allons détruire ce lieu, car la protestation contre eux a été si grande devant Yahvé que Yahvé nous a envoyés pour le détruire. »
੧੩ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।
14 Lot sortit et parla à ses gendres, qui s'étaient engagés à épouser ses filles, et dit: « Levez-vous! Sortez de ce lieu, car Yahvé va détruire la ville! » Mais il sembla à ses gendres qu'il plaisantait.
੧੪ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।
15 Le matin venu, les anges pressèrent Lot en disant: « Lève-toi! Prends ta femme et tes deux filles qui sont ici, de peur que tu ne sois consumé par l'iniquité de la ville. »
੧੫ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।
16 Mais il s'attarda; les hommes saisirent sa main, la main de sa femme et les mains de ses deux filles, Yahvé étant miséricordieux envers lui; ils le firent sortir et le déposèrent hors de la ville.
੧੬ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।
17 Lorsqu'ils les eurent fait sortir, il dit: « Sauve-toi pour sauver ta vie! Ne regardez pas derrière vous, et ne restez pas dans la plaine. Fuyez vers les montagnes, de peur que vous ne soyez consumés! ».
੧੭ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।
18 Lot leur dit: « Oh, non, mon seigneur.
੧੮ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ।
19 Vois maintenant, ton serviteur a trouvé grâce à tes yeux, et tu as magnifié ta bonté, dont tu as fait preuve à mon égard en me sauvant la vie. Je ne peux pas m'échapper vers la montagne, de peur que le mal ne m'atteigne et que je meure.
੧੯ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।
20 Vois maintenant, cette ville est proche pour y fuir, et c'est une petite ville. Oh! que je m'y échappe (n'est-ce pas une petite?), et mon âme vivra. »
੨੦ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।
21 Il lui dit: « Voici que j'ai exaucé ta demande concernant cette chose aussi, à savoir que je ne renverserai pas la ville dont tu as parlé.
੨੧ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।
22 Dépêche-toi de t'y échapper, car je ne peux rien faire tant que tu n'y seras pas arrivé. » C'est pourquoi le nom de la ville fut appelé Zoar.
੨੨ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
23 Le soleil s'était levé sur la terre lorsque Lot arriva à Zoar.
੨੩ਸੂਰਜ ਅਜੇ ਚੜ੍ਹਿਆ ਹੀ ਸੀ, ਜਦ ਲੂਤ ਸੋਆਰ ਵਿੱਚ ਜਾ ਵੜਿਆ।
24 Alors Yahvé fit pleuvoir du ciel sur Sodome et sur Gomorrhe du soufre et du feu, de la part de Yahvé.
੨੪ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
25 Il détruisit ces villes, toute la plaine, tous les habitants des villes et ce qui poussait sur le sol.
੨੫ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।
26 Mais la femme de Lot regardait derrière lui, et elle devint une colonne de sel.
੨੬ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
27 Abraham se leva de bon matin au lieu où il s'était tenu devant Yahvé.
੨੭ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ।
28 Il regarda vers Sodome et Gomorrhe, et vers tout le pays de la plaine, et il vit que la fumée du pays montait comme la fumée d'une fournaise.
੨੮ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ।
29 Lorsque Dieu détruisit les villes de la plaine, il se souvint d'Abraham et fit sortir Lot du milieu de la destruction, lorsqu'il détruisit les villes dans lesquelles Lot habitait.
੨੯ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।
30 Lot monta de Tsoar et habita dans la montagne, avec ses deux filles, car il avait peur d'habiter à Tsoar. Il habita dans une grotte avec ses deux filles.
੩੦ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।
31 L'aînée dit à la cadette: « Notre père est vieux, et il n'y a pas d'homme sur la terre pour entrer chez nous à la manière de toute la terre.
੩੧ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ।
32 Venez, faisons boire du vin à notre père, et nous coucherons avec lui, afin de préserver la lignée de notre père. »
੩੨ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
33 Ils firent boire du vin à leur père cette nuit-là; l'aînée entra et coucha avec son père. Il ne sut ni quand elle se coucha, ni quand elle se leva.
੩੩ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
34 Le lendemain, l'aînée dit au cadet: « Voici, j'ai couché cette nuit avec mon père. Faisons-lui boire du vin encore cette nuit. Tu entres et tu couches avec lui, afin que nous préservions la lignée de notre père. »
੩੪ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
35 Ils firent boire du vin à leur père cette nuit-là aussi. La plus jeune alla se coucher avec lui. Il ne sut ni quand elle se coucha, ni quand elle se leva.
੩੫ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
36 Ainsi, les deux filles de Lot furent enceintes de leur père.
੩੬ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
37 L'aînée enfanta un fils, qu'elle appela Moab. Il est le père des Moabites, jusqu'à ce jour.
੩੭ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ।
38 La cadette enfanta aussi un fils, qu'elle appela Ben Ammi. Il est le père des enfants d'Ammon jusqu'à ce jour.
੩੮ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।