< Job 19 >

1 Alors Job répondit,
ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 « Jusqu'à quand me tourmenterez-vous, et m'écraser avec des mots?
“ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?
3 Vous m'avez fait dix fois des reproches. Vous n'avez pas honte de m'attaquer.
ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?
4 S'il est vrai que j'ai fait une erreur, mon erreur reste avec moi-même.
ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।
5 Si vous vous glorifiez contre moi, et plaidez contre moi mon opprobre,
ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,
6 savent maintenant que Dieu m'a subverti, et m'a entouré de son filet.
ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”
7 « Voici, je crie au mal, mais on ne m'écoute pas. Je crie à l'aide, mais il n'y a pas de justice.
ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
8 Il a muré mon chemin pour que je ne puisse pas passer, et a mis les ténèbres sur mes chemins.
ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ।
9 Il m'a dépouillé de ma gloire, et a enlevé la couronne de ma tête.
ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।
10 Il m'a brisé de toutes parts, et je suis parti. Il a arraché mon espoir comme un arbre.
੧੦ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।
11 Il a aussi enflammé sa colère contre moi. Il me compte parmi ses adversaires.
੧੧ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!
12 Ses troupes montent ensemble, construire une rampe de siège contre moi, et camper autour de ma tente.
੧੨ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।
13 « Il a éloigné mes frères de moi. Mes connaissances sont complètement éloignées de moi.
੧੩“ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।
14 Mes proches sont partis. Mes amis familiers m'ont oublié.
੧੪ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।
15 Ceux qui habitent dans ma maison et mes servantes me considèrent comme un étranger. Je suis un étranger à leurs yeux.
੧੫ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।
16 J'appelle mon serviteur, et il ne me répond pas. Je le supplie avec ma bouche.
੧੬ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।
17 Mon souffle est offensant pour ma femme. Je suis détestable pour les enfants de ma propre mère.
੧੭ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।
18 Même les jeunes enfants me méprisent. Si je me lève, ils parlent contre moi.
੧੮ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ!
19 Tous mes amis familiers m'abhorrent. Ceux que j'aimais se sont retournés contre moi.
੧੯ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
20 Mes os collent à ma peau et à ma chair. Je m'en suis sorti par la peau des dents.
੨੦ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!
21 « Ayez pitié de moi. Ayez pitié de moi, vous mes amis, car la main de Dieu m'a touché.
੨੧“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!
22 Pourquoi me persécutez-vous comme Dieu, et ne sont pas satisfaits de ma chair?
੨੨ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?
23 « Oh, si mes paroles étaient maintenant écrites! Oh, qu'ils soient inscrits dans un livre!
੨੩“ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
24 Qu'avec une plume de fer et du plomb ils ont été gravés dans la roche pour toujours!
੨੪ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!
25 Quant à moi, je sais que mon Rédempteur est vivant. A la fin, il se tiendra sur la terre.
੨੫ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
26 Après que ma peau soit détruite, alors je verrai Dieu dans ma chair,
੨੬ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
27 que je verrai, moi aussi, de mon côté. Mes yeux verront, et pas comme un étranger. « Mon cœur se consume en moi.
੨੭ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
28 Si vous dites: « Comme nous le persécuterons! parce que la racine du problème se trouve en moi,
੨੮“ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
29 craignez l'épée, car la colère amène les châtiments de l'épée, afin que vous sachiez qu'il y a un jugement. »
੨੯ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”

< Job 19 >