< Job 41 >
1 « Pouvez-vous faire sortir un Léviathan avec un hameçon, ou presser sa langue avec une corde?
੧“ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?
2 Pouvez-vous mettre une corde dans son nez, ou lui transpercer la mâchoire avec un crochet?
੨ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?
3 Il vous adressera de nombreuses requêtes, ou vous dira-t-il des mots doux?
੩ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?
4 Il conclura une alliance avec vous, pour que vous le preniez comme serviteur pour toujours?
੪ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?
5 Allez-vous jouer avec lui comme avec un oiseau? Ou allez-vous le lier pour vos filles?
੫ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?
6 Les commerçants le troqueront-ils? Le partageront-ils avec les marchands?
੬ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?
7 Pouvez-vous remplir sa peau de fers barbelés, ou sa tête avec des lances à poisson?
੭ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?
8 Pose ta main sur lui. Souvenez-vous de la bataille, et ne le faites plus.
੮ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!
9 Voici, l'espérance de celui-ci est vaine. Ne sera-t-on pas abattu à sa vue?
੯ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?
10 Nul n'est assez féroce pour oser l'agiter. Qui donc est celui qui peut se tenir devant moi?
੧੦ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?
11 Qui m'a donné le premier, pour que je lui rende la pareille? Tout ce qui est sous les cieux est à moi.
੧੧ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।
12 « Je ne garderai pas le silence sur ses membres, ni sa force puissante, ni sa belle charpente.
੧੨“ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।
13 Qui peut se dépouiller de son vêtement de dessus? Qui s'approchera de ses mâchoires?
੧੩ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?
14 Qui peut ouvrir les portes de son visage? Autour de ses dents, c'est la terreur.
੧੪ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!
15 Des balances solides sont sa fierté, fermés ensemble par un sceau étanche.
੧੫ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
16 L'un est si proche de l'autre, qu'aucun air ne puisse s'interposer entre eux.
੧੬ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।
17 Ils sont unis l'un à l'autre. Ils se collent ensemble, pour qu'on ne puisse pas les séparer.
੧੭ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।
18 Ses éternuements font jaillir la lumière. Ses yeux sont comme les paupières du matin.
੧੮ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!
19 De sa bouche sortent des torches enflammées. Des étincelles de feu jaillissent.
੧੯ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।
20 Une fumée sort de ses narines, comme d'une marmite en ébullition sur un feu de roseaux.
੨੦ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!
21 Son souffle allume des charbons. Une flamme sort de sa bouche.
੨੧ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!
22 Il a de la force dans le cou. La terreur danse devant lui.
੨੨ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!
23 Les lambeaux de sa chair se rejoignent. Ils sont fermes à son égard. Ils ne peuvent pas être déplacés.
੨੩ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।
24 Son cœur est ferme comme une pierre, oui, ferme comme la meule inférieure.
੨੪ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।
25 Quand il se lève, les puissants ont peur. Ils battent en retraite devant sa raclée.
੨੫ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
26 Si on l'attaque avec l'épée, elle ne peut prévaloir; ni la lance, ni le dard, ni la tige pointue.
੨੬ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।
27 Il considère le fer comme de la paille, et le bronze comme du bois pourri.
੨੭ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!
28 La flèche ne peut pas le faire fuir. Les pierres de fronde sont comme de la paille pour lui.
੨੮ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।
29 Les massues sont comptées comme du chaume. Il rit de la précipitation du javelot.
੨੯ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।
30 Ses dessous sont comme des tessons aigus, laissant une trace dans la boue comme un traîneau de battage.
੩੦ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।
31 Il fait bouillir les profondeurs comme une marmite. Il rend la mer comme un pot de pommade.
੩੧ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।
32 Il fait briller un chemin après lui. On pourrait croire que le profond a des cheveux blancs.
੩੨ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
33 Sur terre, il n'y a pas d'égal à lui, qui est fait sans crainte.
੩੩ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!
34 Il voit tout ce qui est élevé. Il est le roi de tous les fils de l'orgueil. »
੩੪ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”