< Jean 18 >

1 Après avoir prononcé ces paroles, Jésus sortit avec ses disciples de l'autre côté du torrent de Cédron, où il y avait un jardin, dans lequel il entra avec ses disciples.
ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।
2 Judas, qui le trahissait, connaissait aussi ce lieu, car Jésus s'y réunissait souvent avec ses disciples.
ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
3 Judas donc, ayant pris un détachement de soldats et d'officiers des principaux sacrificateurs et des pharisiens, y vint avec des lanternes, des torches et des armes.
ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
4 Jésus donc, sachant tout ce qui lui arrivait, sortit et leur dit: « Qui cherchez-vous? »
ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”
5 Ils lui répondirent: « Jésus de Nazareth. » Jésus leur dit: « Je suis lui. » Judas, qui le livrait, se tenait aussi avec eux.
ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
6 Lorsqu'il leur dit: « C'est moi », ils reculèrent et tombèrent à terre.
ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
7 Il leur demanda donc à nouveau: « Qui cherchez-vous? » Ils ont dit: « Jésus de Nazareth. »
ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
8 Jésus répondit: « Je vous ai dit que c'était moi. Si donc vous me cherchez, laissez ceux-là s'en aller, »
ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
9 afin que s'accomplisse la parole qu'il a dite: « De ceux que tu m'as donnés, je n'ai perdu aucun. »
ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
10 Simon-Pierre, ayant une épée, la tira, frappa le serviteur du souverain sacrificateur, et lui coupa l'oreille droite. Le nom du serviteur était Malchus.
੧੦ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)
11 Jésus dit alors à Pierre: « Remets l'épée dans son fourreau. La coupe que le Père m'a donnée, ne la boirai-je pas? »
੧੧ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”
12 Le détachement, le commandant et les officiers des Juifs se saisirent donc de Jésus, le lièrent,
੧੨ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।
13 et le conduisirent d'abord chez Anne, car il était beau-père de Caïphe, qui était grand prêtre cette année-là.
੧੩ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ।
14 Or, c'est Caïphe qui avait conseillé aux Juifs qu'il convenait qu'un seul homme périsse pour le peuple.
੧੪ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
15 Simon Pierre suivait Jésus, ainsi qu'un autre disciple. Or ce disciple était connu du grand prêtre, et il entra avec Jésus dans la cour du grand prêtre;
੧੫ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।
16 mais Pierre se tenait à la porte, dehors. L'autre disciple, qui était connu du grand prêtre, sortit donc, parla à la servante qui gardait la porte, et fit entrer Pierre.
੧੬ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
17 Alors la servante qui gardait la porte dit à Pierre: « Es-tu aussi un des disciples de cet homme? » Il a dit: « Je ne le suis pas. »
੧੭ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
18 Or les serviteurs et les officiers se tenaient là, ayant fait un feu de charbons, car il faisait froid. Ils se chauffaient. Pierre était avec eux, debout et se réchauffant.
੧੮ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।
19 Le grand prêtre interrogea donc Jésus sur ses disciples et sur son enseignement.
੧੯ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।
20 Jésus lui répondit: « J'ai parlé ouvertement au monde. J'ai toujours enseigné dans les synagogues et dans le temple, là où les Juifs se réunissent toujours. Je n'ai rien dit en secret.
੨੦ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
21 Pourquoi m'interroges-tu? Demandez à ceux qui m'ont entendu ce que je leur ai dit. Voici, ils savent les choses que j'ai dites. »
੨੧ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”
22 Lorsqu'il eut dit cela, l'un des officiers qui se tenait là frappa Jésus de la main, en disant: « C'est ainsi que tu réponds au grand prêtre? »
੨੨ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
23 Jésus lui répondit: « Si j'ai mal parlé, témoigne du mal; mais si j'ai bien parlé, pourquoi me frappes-tu? »
੨੩ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”
24 Annas l'envoya lié à Caïphe, le grand prêtre.
੨੪ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ।
25 Or Simon-Pierre était debout et se chauffait. Ils lui dirent donc: « Tu n'es pas aussi un de ses disciples, n'est-ce pas? » Il l'a nié et a dit: « Je ne le suis pas. »
੨੫ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
26 Un des serviteurs du grand prêtre, parent de celui à qui Pierre avait coupé l'oreille, dit: « Ne t'ai-je pas vu avec lui dans le jardin? »
੨੬ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”
27 Pierre le renia donc de nouveau, et aussitôt le coq chanta.
੨੭ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
28 Ils conduisirent donc Jésus de chez Caïphe au prétoire. C'était de bonne heure, et eux-mêmes n'entraient pas dans le prétoire, afin de ne pas se souiller, mais de pouvoir manger la Pâque.
੨੮ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
29 Pilate sortit donc vers eux et dit: « Quelle accusation portez-vous contre cet homme? »
੨੯ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”
30 Ils lui répondirent: « Si cet homme n'était pas un malfaiteur, nous ne te l'aurions pas livré. »
੩੦ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
31 Pilate leur dit donc: « Prenez-le vous-mêmes, et jugez-le selon votre loi. » C'est pourquoi les Juifs lui dirent: « Il nous est interdit de mettre quelqu'un à mort »,
੩੧ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
32 afin que s'accomplisse la parole de Jésus, qu'il avait prononcée, en indiquant par quel genre de mort il devait mourir.
੩੨ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।
33 Pilate entra donc de nouveau dans le prétoire, appela Jésus, et lui dit: « Es-tu le roi des Juifs? »
੩੩ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”
34 Jésus lui répondit: « Tu dis cela tout seul, ou bien d'autres t'ont-ils parlé de moi? »
੩੪ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35 Pilate répondit: « Je ne suis pas Juif, n'est-ce pas? Ta propre nation et les chefs des prêtres t'ont livré à moi. Qu'as-tu fait? »
੩੫ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”
36 Jésus répondit: « Mon Royaume n'est pas de ce monde. Si mon Royaume était de ce monde, alors mes serviteurs combattraient, pour que je ne sois pas livré aux Juifs. Mais maintenant, mon Royaume n'est pas d'ici-bas. »
੩੬ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
37 Pilate lui dit donc: « Es-tu donc un roi? » Jésus répondit: « Vous dites que je suis un roi. C'est pour cela que je suis né, et c'est pour cela que je suis venu dans le monde, afin de rendre témoignage à la vérité. Tous ceux qui sont de la vérité écoutent ma voix. »
੩੭ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
38 Pilate lui dit: « Qu'est-ce que la vérité? » Après avoir dit cela, il sortit de nouveau vers les Juifs, et leur dit: « Je ne trouve aucun motif d'accusation contre lui.
੩੮ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।
39 Mais vous avez pour coutume que je vous livre quelqu'un à la Pâque. Voulez-vous donc que je vous relâche le roi des Juifs? »
੩੯ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
40 Alors ils crièrent tous à nouveau, disant: « Pas cet homme, mais Barabbas! » Or Barabbas était un brigand.
੪੦ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।

< Jean 18 >