< Marc 9 >
1 Il leur dit: « En vérité, je vous le dis, il y en a ici qui ne goûteront pas la mort avant d'avoir vu le Royaume de Dieu venir avec puissance. »
੧ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
2 Six jours après, Jésus prit avec lui Pierre, Jacques et Jean, et les fit monter sur une haute montagne, à l'écart, et il fut changé en une autre forme devant eux.
੨ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।
3 Ses vêtements devinrent étincelants, d'une blancheur extrême, comme de la neige, telle qu'aucun blanchisseur sur la terre ne peut les blanchir.
੩ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
4 Élie et Moïse leur apparurent, et ils s'entretenaient avec Jésus.
੪ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।
5 Pierre répondit à Jésus: « Rabbi, il est bon pour nous d'être ici. Faisons trois tentes: une pour toi, une pour Moïse et une pour Élie. »
੫ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।
6 En effet, il ne savait pas quoi dire, car ils avaient très peur.
੬ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।
7 Une nuée vint les couvrir de son ombre, et une voix sortit de la nuée: « Celui-ci est mon Fils bien-aimé. Écoutez-le. »
੭ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
8 Soudain, regardant autour d'eux, ils ne virent plus personne avec eux, sauf Jésus seul.
੮ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।
9 Comme ils descendaient de la montagne, il leur ordonna de ne dire à personne ce qu'ils avaient vu, jusqu'à ce que le Fils de l'homme fût ressuscité des morts.
੯ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।
10 Ils gardèrent cette parole pour eux, se demandant ce que signifiait cette « résurrection des morts ».
੧੦ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
11 Ils l'interrogèrent, disant: « Pourquoi les scribes disent-ils qu'Élie doit venir d'abord? »
੧੧ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
12 Il leur dit: « Élie vient d'abord, et il rétablit toutes choses. Comment est-il écrit du Fils de l'homme qu'il doit souffrir beaucoup et être méprisé?
੧੨ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
13 Mais je vous dis qu'Élie est venu, et qu'eux aussi lui ont fait ce qu'ils ont voulu, comme il est écrit de lui. »
੧੩ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।
14 Arrivant auprès des disciples, il vit une grande foule autour d'eux, et des scribes qui les interrogeaient.
੧੪ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
15 Aussitôt, toute la foule, en le voyant, fut très étonnée, et courant à lui, elle le salua.
੧੫ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।
16 Il demanda aux scribes: « Que leur demandez-vous? »
੧੬ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
17 Un homme de la foule répondit: « Maître, je t'ai amené mon fils, qui a un esprit muet;
੧੭ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।
18 et partout où il s'empare de lui, il le jette à terre; il a la bouche pleine d'écume, grince des dents et devient rigide. J'ai demandé à tes disciples de le chasser, et ils n'ont pas pu. »
੧੮ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
19 Il lui répondit: « Génération incrédule, jusqu'à quand serai-je avec vous? Combien de temps encore vous supporterai-je? Amenez-le-moi. »
੧੯ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
20 Ils l'amenèrent à lui, et quand il le vit, l'esprit le saisit aussitôt et il tomba par terre, se vautrant et écumant la bouche.
੨੦ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
21 Il demanda à son père: « Depuis combien de temps cela lui arrive-t-il? » Il a dit: « Dès l'enfance.
੨੧ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।
22 Souvent elle l'a jeté à la fois dans le feu et dans l'eau pour le détruire. Mais si tu peux faire quelque chose, aie pitié de nous et aide-nous. »
੨੨ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
23 Jésus lui dit: « Si tu peux croire, tout est possible à celui qui croit. »
੨੩ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
24 Aussitôt, le père de l'enfant s'écria en pleurant: « Je crois. Aide mon incrédulité! »
੨੪ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
25 Voyant qu'une foule accourait, Jésus menaça l'esprit impur, en lui disant: « Esprit muet et sourd, je te l'ordonne, sors de lui, et n'y rentre plus jamais! »
੨੫ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
26 Après avoir poussé des cris et l'avoir soumis à de fortes convulsions, elle sortit de lui. L'enfant devint comme un mort, au point que la plupart d'entre eux disaient: « Il est mort. »
੨੬ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!
27 Mais Jésus, l'ayant pris par la main, le ressuscita, et il se leva.
੨੭ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।
28 Lorsqu'il fut entré dans la maison, ses disciples lui demandèrent en privé: « Pourquoi n'avons-nous pas pu la chasser? »
੨੮ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
29 Il leur dit: « Ce genre ne peut sortir que par la prière et le jeûne. »
੨੯ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
30 Ils partirent de là et traversèrent la Galilée. Il ne voulait pas qu'on le sache,
੩੦ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।
31 car il enseignait ses disciples et leur disait: « Le Fils de l'homme est livré aux mains des hommes, et ils le tueront; et quand il aura été tué, le troisième jour il ressuscitera. »
੩੧ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
32 Mais ils ne comprenaient pas cette parole, et ils avaient peur de l'interroger.
੩੨ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।
33 Il arriva à Capharnaüm. Lorsqu'il fut dans la maison, il leur demanda: « Que discutiez-vous entre vous en chemin? »
੩੩ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
34 Mais ils se taisaient, car ils s'étaient disputés en chemin pour savoir qui était le plus grand.
੩੪ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
35 Il s'assit, appela les douze et leur dit: « Si quelqu'un veut être le premier, qu'il soit le dernier de tous et le serviteur de tous. »
੩੫ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
36 Il prit un petit enfant et le plaça au milieu d'eux. Le prenant dans ses bras, il leur dit:
੩੬ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
37 « Quiconque reçoit en mon nom un tel petit enfant me reçoit; et quiconque me reçoit ne me reçoit pas, mais reçoit celui qui m'a envoyé. »
੩੭ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
38 Jean lui dit: « Maître, nous avons vu quelqu'un qui ne nous suit pas, qui chasse les démons en ton nom; et nous lui avons interdit, parce qu'il ne nous suit pas. »
੩੮ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
39 Mais Jésus dit: « Ne l'en empêche pas, car il n'y a personne qui fasse une œuvre puissante en mon nom et qui puisse rapidement dire du mal de moi.
੩੯ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।
40 Car quiconque n'est pas contre nous est de notre côté.
੪੦ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
41 En effet, quiconque vous donnera à boire un verre d'eau en mon nom, parce que vous êtes du Christ, je vous le dis en toute certitude, il ne perdra en rien sa récompense.
੪੧ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
42 Quiconque fera trébucher l'un de ces petits qui croient en moi, il vaudrait mieux pour lui qu'on le jette à la mer, avec une meule de moulin suspendue à son cou.
੪੨ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
43 Si ta main te fait trébucher, coupe-la. Mieux vaut pour toi entrer dans la vie mutilé, plutôt que d'aller avec tes deux mains dans la géhenne, dans le feu inextinguible, (Geenna )
੪੩ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। (Geenna )
44 « où leur ver ne meurt pas, et où le feu ne s'éteint pas ».
੪੪ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
45 Si ton pied te fait trébucher, coupe-le. Mieux vaut pour toi entrer dans la vie en boitant, plutôt que d'avoir les deux pieds jetés dans la géhenne, dans le feu qui ne s'éteint pas, (Geenna )
੪੫ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
46 « où leur ver ne meurt pas et où le feu ne s'éteint pas ».
੪੬ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
47 Si ton œil te fait trébucher, jette-le dehors. Mieux vaut pour toi entrer dans le royaume de Dieu avec un seul œil, que d'avoir deux yeux pour être jeté dans la géhenne de feu, (Geenna )
੪੭ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
48 « où leur ver ne meurt pas et où le feu ne s'éteint pas ».
੪੮ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
49 Car chacun sera salé par le feu, et tout sacrifice sera assaisonné de sel.
੪੯ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।
50 Le sel est bon, mais si le sel a perdu sa saveur, avec quoi l'assaisonnerez-vous? Ayez du sel en vous-mêmes, et soyez en paix les uns avec les autres. »
੫੦ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।