< Nombres 21 >
1 Le Cananéen, roi d'Arad, qui habitait dans le Midi, apprit qu'Israël venait par le chemin d'Atharim. Il fit la guerre à Israël et fit prisonniers quelques-uns de ses habitants.
੧ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।
2 Israël fit un vœu à Yahvé et dit: « Si tu livres ce peuple entre mes mains, je détruirai ses villes par interdit. »
੨ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।
3 L'Éternel écouta la voix d'Israël et livra les Cananéens, qui furent dévoués par interdit, eux et leurs villes. Le nom du lieu s'appelait Horma.
੩ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।
4 Ils partirent de la montagne de Hor, sur le chemin de la mer Rouge, pour contourner le pays d'Édom. L'âme du peuple était très découragée à cause du voyage.
੪ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
5 Le peuple parlait contre Dieu et contre Moïse: « Pourquoi nous as-tu fait monter hors d'Égypte pour que nous mourions dans le désert? Car il n'y a pas de pain, il n'y a pas d'eau, et notre âme a horreur de cette nourriture dégoûtante! ».
੫ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
6 L'Éternel envoya des serpents venimeux parmi le peuple, et ils mordirent le peuple. Beaucoup de gens d'Israël moururent.
੬ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
7 Le peuple vint trouver Moïse et dit: « Nous avons péché, car nous avons parlé contre l'Éternel et contre toi. Prie Yahvé pour qu'il éloigne de nous les serpents. » Moïse pria pour le peuple.
੭ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
8 Yahvé dit à Moïse: « Fais un serpent venimeux et place-le sur un poteau. Tous ceux qui seront mordus, quand ils le verront, vivront. »
੮ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।
9 Moïse fit un serpent d'airain, et le plaça sur le poteau. Si un homme avait été mordu par un serpent, lorsqu'il regardait le serpent d'airain, il vivait.
੯ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
10 Les enfants d'Israël partirent, et ils campèrent à Oboth.
੧੦ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
11 Ils partirent d`Oboth, et campèrent à Iyeabarim, dans le désert qui est devant Moab, vers le soleil levant.
੧੧ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
12 De là, ils partirent, et campèrent dans la vallée de Zered.
੧੨ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
13 De là, ils partirent et campèrent de l'autre côté de l'Arnon, dans le désert qui sort de la frontière des Amoréens; car l'Arnon est la frontière de Moab, entre Moab et les Amoréens.
੧੩ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
14 C'est pourquoi il est dit dans le Livre des Guerres de Yahvé: « Vaheb à Supha, les vallées de l'Arnon,
੧੪ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
15 le versant des vallées qui s'inclinent vers la demeure d'Ar, s'appuie sur la frontière de Moab. »
੧੫ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।
16 De là, ils allèrent jusqu'à Beer; c'est le puits dont Yahvé avait dit à Moïse: « Rassemblez le peuple, et je leur donnerai de l'eau. »
੧੬ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
17 Alors Israël chanta ce cantique: « Ressort, bien! Chantez pour lui,
੧੭ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।
18 le puits, que les princes ont creusé, que les nobles du peuple ont creusé, avec le sceptre, et avec leurs bâtons. » Ils partirent du désert pour aller à Mattana,
੧੮ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
19 puis de Mattana à Nahaliel, de Nahaliel à Bamoth,
੧੯ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
20 puis de Bamoth à la vallée qui est dans le champ de Moab, au sommet du Pisga, qui domine le désert.
੨੦ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ।
21 Israël envoya des messagers à Sihon, roi des Amoréens, pour lui dire:
੨੧ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,
22 « Laisse-moi passer par ton pays. Nous ne nous détournerons ni des champs ni des vignes. Nous ne boirons pas l'eau des puits. Nous suivrons la route royale, jusqu'à ce que nous ayons dépassé ta frontière. »
੨੨ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
23 Sihon ne permit pas à Israël de franchir sa frontière. Sihon rassembla tout son peuple, sortit contre Israël dans le désert et arriva à Jahaz. Il combattit Israël.
੨੩ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।
24 Israël le frappa du tranchant de l'épée et prit possession de son pays, depuis l'Arnon jusqu'au Jabbok, jusqu'aux enfants d'Ammon, car la frontière des enfants d'Ammon était fortifiée.
੨੪ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
25 Israël prit toutes ces villes. Israël habita dans toutes les villes des Amoréens, à Hesbon et dans tous ses villages.
੨੫ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
26 Car Hesbon était la ville de Sihon, roi des Amoréens, qui avait combattu le précédent roi de Moab et lui avait enlevé tout son pays, jusqu'à l'Arnon.
੨੬ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
27 C'est pourquoi ceux qui parlent en proverbes disent, « Viens à Heshbon. Que la ville de Sihon soit bâtie et établie;
੨੭ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।
28 car un feu est sorti de Heshbon, une flamme de la ville de Sihon. Elle a dévoré Ar de Moab, Les seigneurs des hauts lieux de l'Arnon.
੨੮ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।
29 Malheur à toi, Moab! Vous êtes défaits, peuple de Chemosh! Il a donné ses fils comme fugitifs, et ses filles en captivité, à Sihon, roi des Amorites.
੨੯ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!
30 Nous leur avons tiré dessus. Heshbon a péri jusqu'à Dibon. Nous avons dévasté jusqu'à Nophah, Qui va jusqu'à Medeba. »
੩੦ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।
31 Israël habita ainsi dans le pays des Amoréens.
੩੧ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
32 Moïse envoya espionner Jazer. Ils prirent ses villages, et chassèrent les Amoréens qui s'y trouvaient.
੩੨ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
33 Ils se retournèrent et montèrent par le chemin de Basan. Og, roi de Basan, sortit contre eux, lui et tout son peuple, pour combattre à Édréi.
੩੩ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।
34 Yahvé dit à Moïse: « Ne le crains pas, car je l'ai livré entre tes mains, avec tout son peuple et son pays. Tu lui feras ce que tu as fait à Sihon, roi des Amorites, qui habitait à Heshbon. »
੩੪ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
35 Et ils le frappèrent, ainsi que ses fils et tout son peuple, jusqu'à ce qu'il n'y ait plus de survivants; et ils possédèrent son pays.
੩੫ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।