< Psaumes 86 >
1 Une prière de David. Écoute, Yahvé, et réponds-moi, car je suis pauvre et nécessiteux.
੧ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
2 Préserve mon âme, car je suis pieux. Toi, mon Dieu, tu sauves ton serviteur qui se confie en toi.
੨ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
3 Sois miséricordieux envers moi, Seigneur, car je t'appelle toute la journée.
੩ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4 Rends la joie à l'âme de ton serviteur, car c'est vers toi, Seigneur, que j'élève mon âme.
੪ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5 Car toi, Seigneur, tu es bon, et prêt à pardonner, abondant en bonté aimante envers tous ceux qui font appel à toi.
੫ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6 Écoute, Yahvé, ma prière. Écoutez la voix de mes requêtes.
੬ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7 Au jour de ma détresse, je t'invoquerai, car tu me répondras.
੭ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 Il n'y a personne comme toi parmi les dieux, Seigneur, ni aucun acte semblable à vos actes.
੮ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9 Toutes les nations que tu as créées viendront se prosterner devant toi, Seigneur. Ils glorifieront ton nom.
੯ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10 Car tu es grand, et tu fais des choses merveilleuses. Vous êtes Dieu seul.
੧੦ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11 Enseigne-moi ta voie, Yahvé. Je marcherai dans ta vérité. Fais que mon cœur soit uni pour craindre ton nom.
੧੧ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
12 Je te louerai, Seigneur mon Dieu, de tout mon cœur. Je glorifierai ton nom pour toujours.
੧੨ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13 Car ta bonté est grande envers moi. Tu as délivré mon âme du plus bas des enfers. (Sheol )
੧੩ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ। (Sheol )
14 Dieu, les orgueilleux se sont levés contre moi. Une troupe d'hommes violents a cherché mon âme, et ils n'ont pas d'égard pour vous devant eux.
੧੪ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15 Mais toi, Seigneur, tu es un Dieu miséricordieux et compatissant, lent à la colère, et abondant en bonté et en vérité.
੧੫ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
16 Tournez-vous vers moi, et ayez pitié de moi! Donne ta force à ton serviteur. Sauve le fils de ton serviteur.
੧੬ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
17 Montre-moi un signe de ta bonté, afin que ceux qui me haïssent puissent le voir et en avoir honte, car toi, Yahvé, tu m'as aidé et réconforté.
੧੭ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।