< Psaumes 93 >
1 Yahvé règne! Il est vêtu de majesté! Yahvé est armé de force. Le monde aussi est établi. Il ne peut pas être déplacé.
੧ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।
2 Ton trône est établi depuis longtemps. Vous êtes de toute éternité.
੨ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।
3 Les flots se sont élevés, Yahvé, les inondations ont élevé leur voix. Les inondations soulèvent leurs vagues.
੩ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
4 Au-dessus des voix des grandes eaux, les puissants brisants de la mer, Yahvé le Grand est puissant.
੪ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
5 Tes statuts sont fermes. La sainteté orne votre maison, Yahvé, pour toujours.
੫ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।