< Apocalypse 20 >
1 Je vis descendre du ciel un ange qui avait la clef de l'abîme et une grande chaîne dans sa main. (Abyssos )
੧ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। (Abyssos )
2 Il saisit le dragon, le serpent ancien, qui est le diable et Satan, et qui séduit toute la terre habitée; il le lia pour mille ans,
੨ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।
3 le jeta dans l'abîme, le ferma et le scella sur lui, afin qu'il ne séduise plus les nations jusqu'à ce que les mille ans soient accomplis. Après cela, il doit être libéré pour un court moment. (Abyssos )
੩ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। (Abyssos )
4 Je vis des trônes, et ils s'assirent dessus, et le jugement leur fut donné. Je vis les âmes de ceux qui avaient été décapités pour le témoignage de Jésus et pour la parole de Dieu, et de ceux qui n'avaient pas adoré la bête ni son image, et qui n'avaient pas reçu la marque sur leur front et sur leur main. Ils vécurent et régnèrent avec le Christ pendant mille ans.
੪ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
5 Le reste des morts ne vivait pas avant que les mille ans ne soient écoulés. C'est la première résurrection.
੫ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।
6 Béni et saint est celui qui a part à la première résurrection. Sur eux, la seconde mort n'a aucun pouvoir, mais ils seront sacrificateurs de Dieu et du Christ, et ils régneront avec lui pendant mille ans.
੬ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
7 Et après les mille ans, Satan sera libéré de sa prison
੭ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।
8 et il sortira pour séduire les nations qui sont aux quatre coins de la terre, Gog et Magog, afin de les rassembler pour la guerre, dont le nombre est comme le sable de la mer.
੮ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।
9 Ils montèrent sur la largeur de la terre et entourèrent le camp des saints et la ville bien-aimée. Le feu descendit du ciel d'auprès de Dieu et les dévora.
੯ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!
10 Le diable qui les séduisait fut jeté dans l'étang de feu et de soufre, où se trouvent aussi la bête et le faux prophète. Ils seront tourmentés jour et nuit, aux siècles des siècles. (aiōn , Limnē Pyr )
੧੦ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। (aiōn , Limnē Pyr )
11 Je vis un grand trône blanc et celui qui était assis dessus, devant la face duquel la terre et le ciel s'enfuirent. Il n'y avait pas de place pour eux.
੧੧ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।
12 Je vis les morts, les grands et les petits, debout devant le trône, et ils ouvrirent des livres. Un autre livre fut ouvert, qui est le livre de vie. Et les morts furent jugés d'après ce qui était écrit dans les livres, selon leurs œuvres.
੧੨ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
13 La mer rendit les morts qui étaient en elle. La mort et le séjour des morts ont rendu les morts qui étaient en eux. Ils furent jugés, chacun selon ses œuvres. (Hadēs )
੧੩ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। (Hadēs )
14 La mort et le séjour des morts furent jetés dans l'étang de feu. C'est la seconde mort, l'étang de feu. (Hadēs , Limnē Pyr )
੧੪ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। (Hadēs , Limnē Pyr )
15 Si quelqu'un n'était pas trouvé écrit dans le livre de vie, il était jeté dans l'étang de feu. (Limnē Pyr )
੧੫ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। (Limnē Pyr )