< Ruth 3 >

1 Noémi, sa belle-mère lui dit: « Ma fille, je veux te chercher un lieu de repos où tu sois heureuse.
ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?
2 Et maintenant, Booz, avec les servantes duquel tu as été, n’est-il pas notre parent? Voici qu’il doit vanner cette nuit l’orge qui est dans l’aire.
ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,
3 Lave-toi et oins-toi, mets tes plus beaux vêtements, et descends vers l’aire. Ne te laisse pas apercevoir de lui, jusqu’à ce qu’il ait achevé de manger et de boire.
ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।
4 Et quand il ira se coucher, observe le lieu où il se couche; puis entre, soulève la couverture de ses pieds et couche-toi; lui-même te dira ce que tu as à faire. »
ਅਤੇ ਜਦ ਬੋਅਜ਼ ਲੇਟ ਜਾਵੇ ਤਾਂ ਉਸ ਸਥਾਨ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖੀਂ। ਫੇਰ ਤੂੰ ਅੰਦਰ ਜਾ ਕੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੇਟ ਜਾਵੀਂ ਅਤੇ ਫਿਰ ਉਹ ਸਭ ਕੁਝ ਜੋ ਤੂੰ ਕਰਨਾ ਹੈ, ਤੈਨੂੰ ਆਪ ਹੀ ਦੱਸੇਗਾ।”
5 Elle lui répondit: « Je ferai tout ce que tu me dis. »
ਰੂਥ ਨੇ ਆਪਣੀ ਸੱਸ ਨੂੰ ਕਿਹਾ, “ਜੋ ਕੁਝ ਤੂੰ ਮੈਨੂੰ ਕਿਹਾ ਹੈ, ਮੈਂ ਸਭ ਕਰਾਂਗੀ।”
6 Elle descendit dans l’aire et fit tout ce que lui avait ordonné sa belle-mère.
ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।
7 Booz mangea et but, et son cœur fut joyeux. Il alla se coucher à l’extrémité du tas de gerbes; alors Ruth s’approcha doucement, découvrit ses pieds et se coucha.
ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।
8 Au milieu de la nuit, cet homme eut une frayeur; il se pencha et, voici qu’une femme était couchée à ses pieds.
ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
9 Il dit: « Qui es-tu? ». Elle répondit: « Je suis Ruth, ta servante; étends sur ta servante le pan de ton manteau, car tu as droit de rachat. »
ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
10 Il dit: « Bénie sois-tu de Yahweh, ma fille! Ton dernier amour surpasse le premier, car tu n’as pas recherché des jeunes gens, pauvres ou riches.
੧੦ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।
11 Maintenant, ma fille, ne crains point; tout ce que tu diras, je le ferai pour toi; car tout le peuple de Bethléem sait que tu es une femme vertueuse.
੧੧ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
12 Maintenant. c’est en vérité que j’ai un droit de rachat, mais il y en a un autre plus proche que moi.
੧੨ਇਹ ਗੱਲ ਤਾਂ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਦਾ ਹੈ।
13 Passe ici la nuit; et demain, s’il veut te racheter, c’est bien, qu’il te rachète; mais s’il ne veut pas te racheter, je te rachèterai, moi. Yahweh est vivant! Reste couchée jusqu’au matin! »
੧੩ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”
14 Elle resta donc couchée à ses pieds jusqu’au matin, et elle se leva avant qu’un homme pût en reconnaître un autre. Booz dit: « Qu’on ne sache pas que cette femme est entrée dans l’aire. »
੧੪ਤਦ ਉਹ ਸਵੇਰ ਤੱਕ ਉਹ ਦੇ ਪੈਰਾਂ ਕੋਲ ਲੇਟੀ ਰਹੀ ਅਤੇ ਸਾਜਰੇ ਹੀ, ਜਿਸ ਵੇਲੇ ਕੋਈ ਇੱਕ ਦੂਜੇ ਨੂੰ ਪਛਾਣ ਨਾ ਸਕੇ ਉਹ ਉੱਠ ਖਲੋਤੀ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਇਸਤਰੀ ਆਈ ਸੀ।”
15 Et il ajouta: « Donne le manteau qui est sur toi, et tiens-le. » Elle le tint: et il mesura six mesures d’orge, qu’il chargea sur elle; puis il rentra dans la ville.
੧੫ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।
16 Ruth étant revenue auprès de sa belle-mère, Noémi lui dit: « Qu’as-tu fait, ma fille? » Ruth lui raconta tout ce que cet homme avait fait pour elle:
੧੬ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।
17 « Il m’a donné, ajouta-t-elle, ces six mesures d’orge, en me disant: Tu ne retourneras pas les mains vides chez ta belle-mère. »
੧੭ਫਿਰ ਉਸ ਨੇ ਕਿਹਾ, “ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।”
18 Et Noémi dit: « Reste ici, ma fille, jusqu’à ce que tu saches comment finira l’affaire; car cet homme ne se donnera pas de repos qu’il n’ait terminé cette affaire aujourd’hui. »
੧੮ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।”

< Ruth 3 >