< Zacharie 2 >
1 Je levai les yeux et je vis: Et voici un homme ayant à la main un cordeau à mesurer.
੧ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ।
2 Et je dis: « Où vas-tu? » Et il me dit: « Je vais mesurer Jérusalem pour voir quelle en doit être la largeur et quelle en doit être la longueur. »
੨ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ।
3 Et voici que parut l’ange qui parlait avec moi; et un autre ange apparut, allant à sa rencontre;
੩ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ।
4 et il lui dit: « Cours! Parle à ce jeune homme en ces termes: C’est comme une ville ouverte que sera habitée Jérusalem, tant il y aura en son sein d’hommes et de bêtes.
੪ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ।
5 Et moi, je serai pour elle, — oracle de Yahweh, — une muraille de feu à l’entour, et je serai en gloire au milieu d’elle.
੫ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
6 Holà! Holà! Fuyez du pays du septentrion, — oracle de Yahweh, car je vous ai dispersés aux quatre vents du ciel, — oracle de Yahweh.
੬ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।
7 Holà! Sion, sauve-toi, toi qui habites chez la fille de Babylone!
੭ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ।
8 Car ainsi parle Yahweh des armées: Pour sa gloire il m’a envoyé vers les nations qui vous ont pillés; car qui vous touche touche la prunelle de son œil.
੮ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ।
9 Car voici que j’agite ma main sur elles, et elles seront un butin pour ceux qui leur sont asservis; et vous saurez que Yahweh des armées m’a envoyé.
੯ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।
10 Pousse des cris de joie et sois dans l’allégresse, fille de Sion; car voici que je viens et j’habiterai au milieu de toi, — oracle de Yahweh.
੧੦ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ।
11 Beaucoup de nations s’attacheront à Yahweh en ce jour-là, et elles seront mon peuple; et j’habiterai au milieu de toi, et tu sauras que Yahweh des armées m’a envoyé vers toi.
੧੧ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।
12 Yahweh possédera Juda comme sa portion sur la terre sainte, et il choisira encore Jérusalem.
੧੨ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ਼ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।
13 Que toute chair fasse silence devant Yahweh, car il s’est élevé de sa sainte demeure.
੧੩ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ।