< 1 Rois 22 >
1 Et on resta trois ans sans qu’il y ait guerre entre la Syrie et Israël.
੧ਤਿੰਨਾਂ ਸਾਲਾਂ ਤੱਕ ਉਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ।
2 Et il arriva, en la troisième année, que Josaphat, roi de Juda, descendit vers le roi d’Israël.
੨ਤਦ ਤੀਜੇ ਸਾਲ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਇਸਰਾਏਲ ਦੇ ਪਾਤਸ਼ਾਹ ਕੋਲ ਹਠਾੜ ਨੂੰ ਆਇਆ।
3 Et le roi d’Israël dit à ses serviteurs: Savez-vous que Ramoth de Galaad est à nous? Et nous nous taisons, sans la reprendre de la main du roi de Syrie!
੩ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
4 Et il dit à Josaphat: Viendras-tu avec moi à la guerre, à Ramoth de Galaad? Et Josaphat dit au roi d’Israël: Moi, je suis comme toi, mon peuple comme ton peuple, mes chevaux comme tes chevaux.
੪ਉਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ? ਤਾਂ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ, ਜਿਹੇ ਤੇਰੇ ਘੋੜੇ ਤਿਹੇ ਮੇਰੇ ਘੋੜੇ।
5 Et Josaphat dit au roi d’Israël: Enquiers-toi aujourd’hui, je te prie, de la parole de l’Éternel.
੫ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ।
6 Et le roi d’Israël rassembla les prophètes, environ 400 hommes, et leur dit: Irai-je à la guerre contre Ramoth de Galaad, ou m’en abstiendrai-je? Et ils dirent: Monte; et le Seigneur la livrera en la main du roi.
੬ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਜਾਂ ਜਾਣ ਦਿਆਂ? ਉਨ੍ਹਾਂ ਨੇ ਆਖਿਆ, ਤੁਸੀਂ ਜਾਓ ਕਿਉਂ ਜੋ ਪਰਮੇਸ਼ੁਰ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
7 Et Josaphat dit: N’y a-t-il pas ici encore un prophète de l’Éternel, pour que nous nous enquérions auprès de lui?
੭ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?
8 Et le roi d’Israël dit à Josaphat: Il y a encore un homme, pour consulter l’Éternel par lui; mais je le hais, car il ne prophétise pas du bien à mon égard, mais du mal; c’est Michée, fils de Jimla. Et Josaphat dit: Que le roi ne parle pas ainsi!
੮ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।
9 Et le roi d’Israël appela un eunuque, et dit: Fais promptement venir Michée, fils de Jimla.
੯ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ।
10 Et le roi d’Israël et Josaphat, roi de Juda, étaient assis chacun sur son trône, revêtus de leurs robes, sur une place ouverte, à l’entrée de la porte de Samarie; et tous les prophètes prophétisaient devant eux.
੧੦ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।
11 Et Sédécias, fils de Kenaana, se fit des cornes de fer, et dit: Ainsi dit l’Éternel: Avec celles-ci tu heurteras les Syriens, jusqu’à les exterminer.
੧੧ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧੱਸੀ ਜਾਓਗੇ
12 Et tous les prophètes prophétisaient de même, disant: Monte à Ramoth de Galaad, et prospère; et l’Éternel la livrera en la main du roi.
੧੨ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
13 Et le messager qui était allé pour appeler Michée, lui parla, disant: Voici, les paroles des prophètes, d’une seule bouche, [annoncent] du bien au roi; que ta parole soit, je te prie, comme la parole de l’un d’eux, et annonce du bien.
੧੩ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ।
14 Mais Michée dit: L’Éternel est vivant, que ce que l’Éternel me dira, je l’annoncerai.
੧੪ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।
15 Et il vint vers le roi. Et le roi lui dit: Michée, irons-nous à la guerre à Ramoth de Galaad, ou nous en abstiendrons-nous? Et il lui dit: Monte et prospère; et l’Éternel la livrera en la main du roi.
੧੫ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
16 Et le roi lui dit: Combien de fois t’adjurerai-je de ne me dire que la vérité au nom de l’Éternel?
੧੬ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੇਂ?
17 Et [Michée] dit: J’ai vu tout Israël dispersé sur les montagnes, comme un troupeau qui n’a pas de berger; et l’Éternel a dit: Ceux-ci n’ont pas de seigneur; qu’ils s’en retournent en paix chacun à sa maison.
੧੭ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ, ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ।
18 Et le roi d’Israël dit à Josaphat: Ne t’ai-je pas dit qu’il ne prophétise pas du bien à mon égard, mais du mal?
੧੮ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
19 Et [Michée] dit: C’est pourquoi, écoute la parole de l’Éternel. J’ai vu l’Éternel assis sur son trône, et toute l’armée des cieux se tenant près de lui, à sa droite et à sa gauche;
੧੯ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
20 et l’Éternel dit: Qui persuadera Achab, afin qu’il monte et qu’il tombe à Ramoth de Galaad? Et celui-ci dit ainsi, et celui-là dit ainsi.
੨੦ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।
21 Et un esprit sortit, et se tint devant l’Éternel, et dit: Moi, je le persuaderai. Et l’Éternel lui dit: Comment?
੨੧ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
22 Et il dit: Je sortirai, et je serai un esprit de mensonge dans la bouche de tous ses prophètes. Et [l’Éternel] dit: Tu le persuaderas, et aussi tu réussiras: sors, et fais ainsi.
੨੨ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।
23 Et maintenant, voici, l’Éternel a mis un esprit de mensonge dans la bouche de tous tes prophètes que voilà, et l’Éternel a prononcé du mal à ton sujet.
੨੩ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ।
24 Et Sédécias, fils de Kenaana, s’approcha et frappa Michée sur la joue, et dit: Par où a passé l’Esprit de l’Éternel, d’avec moi, pour te parler?
੨੪ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
25 Et Michée dit: Voici, tu le verras ce jour-là, quand tu iras de chambre en chambre pour te cacher.
੨੫ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ।
26 Et le roi d’Israël dit: Prends Michée, et emmène-le à Amon, chef de la ville, et à Joas, fils du roi;
੨੬ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ।
27 et tu diras: Ainsi dit le roi: Mettez cet [homme] en prison, et donnez-lui à manger le pain d’affliction et l’eau d’affliction, jusqu’à ce que je revienne en paix.
੨੭ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ।
28 Et Michée dit: Si jamais tu reviens en paix, l’Éternel n’a point parlé par moi. Et il dit: Peuples, entendez-le tous!
੨੮ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ।
29 Et le roi d’Israël monta, et Josaphat, roi de Juda, à Ramoth de Galaad.
੨੯ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ, ਰਾਮੋਥ ਗਿਲਆਦ ਨੂੰ ਚੜ੍ਹੇ।
30 Et le roi d’Israël dit à Josaphat: Je me déguiserai, et j’irai à la bataille; mais toi, revêts-toi de tes robes. Et le roi d’Israël se déguisa et fut à la bataille.
੩੦ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ।
31 Et le roi de Syrie commanda aux 32 chefs de ses chars, disant: Ne combattez ni contre petit ni contre grand, mais contre le roi d’Israël seul.
੩੧ਪਰ ਅਰਾਮ ਦੇ ਰਾਜੇ ਨੇ ਆਪਣੇ ਰਥਾਂ ਦੇ ਬੱਤੀਆਂ ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ।
32 Et il arriva que, quand les chefs des chars virent Josaphat, ils dirent: Certainement c’est le roi d’Israël. Et ils se détournèrent, pour combattre contre lui; et Josaphat cria.
੩੨ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ।
33 Et il arriva que, lorsque les chefs des chars virent que ce n’était pas le roi d’Israël, ils s’en revinrent de sa poursuite.
੩੩ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ।
34 Et un homme tira de l’arc à l’aventure et frappa le roi d’Israël entre les pièces d’attache et la cuirasse; et [Achab] dit au conducteur de son char: Tourne ta main, et mène-moi hors de l’armée, car je suis blessé.
੩੪ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।
35 Et la bataille se renforça ce jour-là, et le roi fut soutenu debout sur [son] char, vis-à-vis des Syriens; et il mourut le soir; et le sang de la blessure coulait dans le fond du char.
੩੫ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ।
36 Et une proclamation passa par le camp, au coucher du soleil, disant: Chacun à sa ville, et chacun à son pays!
੩੬ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਇਹ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ।
37 Et le roi mourut, et on l’amena à Samarie; et on enterra le roi à Samarie.
੩੭ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ।
38 Et on lava le char à l’étang de Samarie, et les chiens léchèrent le sang d’Achab, là où les prostituées se lavaient, selon la parole de l’Éternel qu’il avait prononcée.
੩੮ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ।
39 Et le reste des actes d’Achab, et tout ce qu’il fit, et la maison d’ivoire qu’il bâtit, et toutes les villes qu’il bâtit: ces choses ne sont-elles pas écrites dans le livre des chroniques des rois d’Israël?
੩੯ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?
40 Et Achab s’endormit avec ses pères; et Achazia, son fils, régna à sa place.
੪੦ਸੋ ਅਹਾਬ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
41 Et Josaphat, fils d’Asa, commença de régner sur Juda, la quatrième année d’Achab, roi d’Israël.
੪੧ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।
42 Josaphat était âgé de 35 ans, lorsqu’il commença de régner, et il régna 25 ans à Jérusalem; et le nom de sa mère était Azuba, fille de Shilkhi.
੪੨ਯਹੋਸ਼ਾਫ਼ਾਤ ਪੈਂਤੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਸ਼ਿਲਹੀ ਦੀ ਧੀ ਅਜ਼ੂਬਾਹ ਸੀ।
43 Et il marcha dans toute la voie d’Asa, son père; il ne s’en détourna pas, faisant ce qui est droit aux yeux de l’Éternel. Seulement, les hauts lieux ne furent pas ôtés: le peuple sacrifiait encore et faisait fumer de l’encens sur les hauts lieux.
੪੩ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
44 Et Josaphat fut en paix avec le roi d’Israël.
੪੪ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।
45 Et le reste des actes de Josaphat, et la puissance qu’il montra, et les guerres qu’il fit, cela n’est-il pas écrit dans le livre des chroniques des rois de Juda?
੪੫ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
46 Et il extermina du pays le reste des hommes voués à la prostitution, qui étaient restés dans les jours d’Asa, son père.
੪੬ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।
47 Et il n’y avait pas de roi en Édom; un gouverneur y régnait.
੪੭ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ।
48 Josaphat construisit des navires de Tarsis pour aller à Ophir chercher de l’or; mais ils n’allèrent pas, car les navires furent brisés à Étsion-Guéber.
੪੮ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
49 Alors Achazia, fils d’Achab, dit à Josaphat: Que mes serviteurs aillent avec tes serviteurs dans les navires; et Josaphat ne le voulut pas.
੪੯ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।
50 Et Josaphat s’endormit avec ses pères, et il fut enterré avec ses pères dans la ville de David, son père; et Joram, son fils, régna à sa place.
੫੦ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
51 Achazia, fils d’Achab, commença de régner sur Israël, à Samarie, la dix-septième année de Josaphat, roi de Juda; et il régna sur Israël deux ans.
੫੧ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
52 Et il fit ce qui est mauvais aux yeux de l’Éternel, et il marcha dans la voie de son père, et dans la voie de sa mère, et dans la voie de Jéroboam, fils de Nebath, qui fit pécher Israël.
੫੨ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ।
53 Et il servit Baal, et se prosterna devant lui, et provoqua à colère l’Éternel, le Dieu d’Israël, selon tout ce que son père avait fait.
੫੩ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।