< 2 Chroniques 4 >
1 Et il fit un autel d’airain long de 20 coudées, et large de 20 coudées, et haut de dix coudées.
੧ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।
2 Et il fit la mer de fonte, de dix coudées d’un bord à l’autre bord, ronde tout autour, et haute de cinq coudées; et un cordon de 30 coudées l’entourait tout autour.
੨ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।
3 Et au-dessous d’elle, l’environnant tout autour, il y avait une ressemblance de bœufs, dix par coudée, entourant la mer tout autour, deux rangs de bœufs, fondus d’une seule fonte avec elle.
੩ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।
4 Elle était posée sur douze bœufs, trois tournés vers le nord, et trois tournés vers l’occident, et trois tournés vers le midi, et trois tournés vers le levant; et la mer était sur eux, par-dessus; et toute leur partie postérieure était en dedans.
੪ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
5 Et son épaisseur était d’une paume, et son bord était comme le travail du bord d’une coupe, en fleurs de lis: en capacité, elle contenait 3 000 baths.
੫ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ
6 Et il fit dix cuves, et en plaça cinq à droite, et cinq à gauche, pour y laver: on y lavait ce qu’on préparait pour l’holocauste; et la mer était pour les sacrificateurs, pour s’y laver.
੬ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
7 Et il fit dix chandeliers d’or, selon l’ordonnance à leur égard: et il les plaça dans le temple, cinq à droite, et cinq à gauche.
੭ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ
8 Et il fit dix tables, et les plaça dans le temple, cinq à droite, et cinq à gauche. Et il fit 100 bassins d’or.
੮ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
9 Et il fit le parvis des sacrificateurs, et la grande cour, et les portes de la cour, et il recouvrit d’airain leurs battants.
੯ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ
10 Et il mit la mer au côté droit, à l’orient, vers le midi.
੧੦ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਘੁਮਾ ਕੇ ਰੱਖਿਆ।
11 Et Huram fit les vases [à cendre], et les pelles, et les bassins. Et Huram acheva de faire l’ouvrage qu’il fit pour le roi Salomon dans la maison de Dieu:
੧੧ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,
12 deux colonnes, et les globes, et les deux chapiteaux [qui étaient] sur le sommet des colonnes; et les deux réseaux pour couvrir les deux globes des chapiteaux qui étaient sur le sommet des colonnes;
੧੨ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।
13 et les 400 grenades pour les deux réseaux, deux rangs de grenades à un réseau, pour couvrir les deux globes des chapiteaux qui étaient sur le sommet des colonnes.
੧੩ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।
14 Et il fit les bases, et fit les cuves sur les bases;
੧੪ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,
15 la mer unique, et les douze bœufs sous elle:
੧੫ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਹੇਠ ਬਾਰਾਂ ਬਲ਼ਦ ਸਨ।
16 et les vases [à cendre], et les pelles, et les fourchettes, et tous leurs ustensiles, Huram-Abiv les fit d’airain poli, pour le roi Salomon, pour la maison de l’Éternel.
੧੬ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ
17 Le roi les fit fondre dans la plaine du Jourdain, dans l’épaisseur du sol, entre Succoth et Tserédatha.
੧੭ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁੱਕੋਥ ਅਤੇ ਸਰੇਦਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ
18 Et Salomon fit tous ces objets en grand nombre, car on ne rechercha pas le poids de l’airain.
੧੮ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ। ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ
19 Et Salomon fit tous les objets qui étaient dans la maison de Dieu: l’autel d’or; et les tables sur lesquelles [on mettait] le pain de proposition;
੧੯ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
20 et les chandeliers, et leurs lampes d’or pur, pour brûler devant l’oracle, selon l’ordonnance;
੨੦ਅਤੇ ਖਾਲ਼ਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ
21 et les fleurs, et les lampes, et les pincettes, d’or, (c’était de l’or parfait);
੨੧ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ
22 et les couteaux, et les bassins, et les coupes, et les brasiers, d’or pur; et l’entrée de la maison, ses portes intérieures pour le lieu très saint, et les portes de la maison, pour le temple, étaient [aussi] d’or.
੨੨ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।