< 2 Corinthiens 1 >
1 Paul, apôtre de Jésus Christ par la volonté de Dieu, et Timothée, le frère, à l’assemblée de Dieu qui est à Corinthe, avec tous les saints qui sont dans l’Achaïe tout entière:
੧ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।
2 Grâce et paix à vous, de la part de Dieu notre Père et du seigneur Jésus Christ!
੨ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3 Béni soit le Dieu et Père de notre seigneur Jésus Christ, le Père des miséricordes et le Dieu de toute consolation,
੩ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।
4 qui nous console à l’égard de toute notre affliction, afin que nous soyons capables de consoler ceux qui sont dans quelque affliction que ce soit, par la consolation dont nous sommes nous-mêmes consolés de Dieu.
੪ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
5 Car comme les souffrances du Christ abondent à notre égard, ainsi, par le Christ, notre consolation aussi abonde.
੫ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।
6 Et soit que nous soyons affligés, c’est pour votre consolation et votre salut, qui est opéré en ce que vous endurez les mêmes souffrances que nous aussi nous souffrons
੬ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ।
7 (et notre espérance à votre égard est ferme); soit que nous soyons consolés, c’est pour votre consolation et votre salut; sachant que, comme vous avez part aux souffrances, de même aussi vous avez part à la consolation.
੭ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।
8 Car nous ne voulons pas, frères, que vous ignoriez, quant à notre affliction qui [nous] est arrivée en Asie, que nous avons été excessivement chargés, au-delà de notre force, de sorte que nous avons désespéré même de vivre.
੮ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।
9 Mais nous-mêmes nous avions en nous-mêmes la sentence de mort, afin que nous n’ayons pas confiance en nous-mêmes, mais en Dieu qui ressuscite les morts,
੯ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।
10 qui nous a délivrés d’une si grande mort, et qui nous délivre; en qui nous espérons qu’il nous délivrera aussi encore,
੧੦ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।
11 vous aussi coopérant par vos supplications pour nous, afin que, pour le don de grâce qui nous est [accordé] par le moyen de plusieurs personnes, des actions de grâces soient rendues pour nous par plusieurs.
੧੧ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
12 Car notre gloire est celle-ci, [savoir] le témoignage de notre conscience, qu’avec simplicité et sincérité de Dieu, non pas avec une sagesse charnelle, mais par la grâce de Dieu, nous nous sommes conduits dans le monde et plus encore envers vous.
੧੨ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
13 Car nous ne vous écrivons pas autre chose que ce que vous savez, et que vous reconnaissez, et que vous reconnaîtrez, je l’espère, jusqu’à la fin,
੧੩ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।
14 comme aussi vous nous avez reconnus en partie, que nous sommes votre sujet de gloire, comme vous êtes aussi le nôtre dans la journée du seigneur Jésus.
੧੪ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ।
15 Et dans cette confiance j’avais voulu aller auprès de vous d’abord, afin que vous ayez une seconde grâce,
੧੫ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।
16 et par chez vous passer en Macédoine, et de Macédoine de nouveau aller auprès de vous; et puis que vous me fassiez la conduite vers la Judée.
੧੬ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।
17 En me proposant donc cela, est-ce que j’aurais usé de légèreté? Ou les choses que je me propose, me les proposé-je selon la chair, en sorte qu’il y ait en moi le oui, oui, et le non, non?
੧੭ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ?
18 Mais Dieu est fidèle, que notre parole que nous vous avons adressée, n’est pas oui et non.
੧੮ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।
19 Car le Fils de Dieu, Jésus Christ, qui a été prêché par nous au milieu de vous, [savoir] par moi et par Silvain et par Timothée, n’a pas été oui et non, mais il y a oui en lui;
੧੯ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।
20 car autant il y a de promesses de Dieu, en lui est le oui et en lui l’amen, à la gloire de Dieu par nous.
੨੦ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
21 Or celui qui nous lie fermement avec vous à Christ et qui nous a oints, c’est Dieu,
੨੧ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ।
22 qui aussi nous a scellés, et nous a donné les arrhes de l’Esprit dans nos cœurs.
੨੨ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
23 Or, moi, j’appelle Dieu à témoin sur mon âme, que ç’a été pour vous épargner que je ne suis pas encore allé à Corinthe,
੨੩ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।
24 non que nous dominions sur votre foi, mais nous coopérons à votre joie: car c’est par la foi que vous êtes debout.
੨੪ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।