< Daniel 1 >
1 La troisième année du règne de Jehoïakim, roi de Juda, Nebucadnetsar, roi de Babylone, vint à Jérusalem et l’assiégea;
੧ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।
2 et le Seigneur livra en sa main Jehoïakim, roi de Juda, et une partie des ustensiles de la maison de Dieu, et il les fit apporter dans le pays de Shinhar, dans la maison de son dieu: il fit porter les ustensiles dans la maison du trésor de son dieu.
੨ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।
3 Et le roi dit à Ashpenaz, chef de ses eunuques, d’amener d’entre les fils d’Israël, et de la semence royale et d’entre les nobles,
੩ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ।
4 des jeunes gens en qui il n’y ait aucun défaut, et beaux de visage, et instruits en toute sagesse, et possédant des connaissances, et entendus en science, et qui soient capables de se tenir dans le palais du roi, – et de leur enseigner les lettres et la langue des Chaldéens.
੪ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।
5 Et le roi leur assigna, pour chaque jour, une portion fixe des mets délicats du roi et du vin qu’il buvait, pour les élever pendant trois ans, à la fin desquels ils se tiendraient devant le roi.
੫ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।
6 Et parmi eux il y avait, d’entre les fils de Juda, Daniel, Hanania, Mishaël, et Azaria;
੬ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।
7 et le prince des eunuques leur donna des noms: à Daniel il donna [le nom de] Belteshatsar, et à Hanania celui de Shadrac, et à Mishaël celui de Méshac, et à Azaria celui d’Abed-Nego.
੭ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
8 Et Daniel arrêta dans son cœur qu’il ne se souillerait point par les mets délicats du roi et par le vin qu’il buvait; et il demanda au prince des eunuques [de lui permettre] de ne pas se souiller.
੮ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
9 Et Dieu fit trouver à Daniel faveur et grâce auprès du prince des eunuques.
੯ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ।
10 Et le prince des eunuques dit à Daniel: Je crains le roi mon seigneur, qui a prescrit votre nourriture et votre boisson; car pourquoi verrait-il vos visages plus tristes que ceux des jeunes gens de votre âge? Et vous exposeriez ma tête auprès du roi.
੧੦ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ, ਮੈਂ ਆਪਣੇ ਸੁਆਮੀ ਰਾਜਾ ਤੋਂ ਡਰਦਾ ਹਾਂ ਜਿਸ ਨੇ ਤੁਹਾਡੇ ਖਾਣੇ-ਪੀਣੇ ਨੂੰ ਠਹਿਰਾਇਆ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਨਾਲ ਦੇ ਜਵਾਨਾਂ ਨਾਲੋਂ ਤੇਰਾ ਮੂੰਹ ਉਦਾਸ ਅਤੇ ਮਾੜਾ ਦੇਖੇ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਹਜ਼ੂਰ ਵਿੱਚ ਦੋਸ਼ੀ ਪਾਓ?
11 Et Daniel dit à l’intendant que le prince des eunuques avait établi sur Daniel, Hanania, Mishaël et Azaria:
੧੧ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ।
12 Éprouve, je te prie, tes serviteurs dix jours, et qu’on nous donne des légumes à manger, et de l’eau à boire;
੧੨ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।
13 et on regardera, en ta présence, nos visages et le visage des jeunes gens qui mangent les mets délicats du roi; et tu agiras avec tes serviteurs d’après ce que tu verras.
੧੩ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।
14 Et il les écouta dans cette affaire, et les mit à l’épreuve, dix jours;
੧੪ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ।
15 et, au bout de dix jours, leurs visages avaient meilleure apparence et étaient plus gras que ceux de tous les jeunes gens qui mangeaient les mets délicats du roi.
੧੫ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।
16 Alors l’intendant ôta leurs mets délicats et le vin de leur boisson, et leur donna des légumes.
੧੬ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।
17 Et à ces jeunes gens, aux quatre, Dieu donna de la science et de l’instruction dans toutes les lettres et dans toute la sagesse; et Daniel avait de l’intelligence en toute vision et dans les songes.
੧੭ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
18 Et, à la fin des jours où le roi avait dit de les amener, le prince des eunuques les amena devant Nebucadnetsar;
੧੮ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।
19 et le roi parla avec eux, et entre eux tous il n’en fut trouvé aucun comme Daniel, Hanania, Mishaël et Azaria; et ils se tinrent devant le roi.
੧੯ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।
20 Et dans toutes les choses qui réclamaient de la sagesse et de l’intelligence, au sujet desquelles le roi les interrogea, il les trouva dix fois supérieurs à tous les devins [et] enchanteurs qui étaient dans tout son royaume.
੨੦ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।
21 Et Daniel fut là jusqu’à la première année du roi Cyrus.
੨੧ਦਾਨੀਏਲ ਕੋਰਸ਼ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ।