< Exode 38 >

1 Et il fit l’autel de l’holocauste de bois de sittim: sa longueur était de cinq coudées, et sa largeur de cinq coudées; il était carré, et sa hauteur était de trois coudées.
ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।
2 Et il fit ses cornes à ses quatre coins; ses cornes étaient [tirées] de lui; et il le plaqua d’airain.
ਉਸ ਨੇ ਉਸ ਦੇ ਸਿੰਗ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ।
3 Et il fit tous les ustensiles de l’autel: les vases, et les pelles, et les bassins, les fourchettes, et les brasiers; il fit tous ses ustensiles d’airain.
ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ।
4 Et il fit pour l’autel une grille en ouvrage de treillis, d’airain, au-dessous de son contour, en bas, jusqu’au milieu;
ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ।
5 et il fondit quatre anneaux pour les quatre bouts de la grille d’airain, pour recevoir les barres.
ਉਹ ਉਸ ਦੇ ਥੜੇ ਦੇ ਹੇਠ ਅਤੇ ਉਸ ਦੇ ਵਿਚਕਾਰ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ।
6 Et il fit les barres de bois de sittim, et les plaqua d’airain;
ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ।
7 et il fit entrer les barres dans les anneaux, sur les côtés de l’autel, pour le porter par elles; il le fit creux, avec des planches.
ਉਸ ਨੇ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ।
8 Et il fit la cuve d’airain, et son soubassement d’airain, avec les miroirs des femmes qui s’attroupaient à l’entrée de la tente d’assignation.
ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਂਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਸੇਵਾਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।
9 Et il fit le parvis: pour le côté du midi vers le sud, les tentures du parvis de fin coton retors, de 100 coudées,
ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ
10 leurs 20 piliers, et leurs 20 bases d’airain; les crochets des piliers et leurs baguettes d’attache étaient d’argent.
੧੦ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
11 Et pour le côté du nord, 100 coudées, leurs 20 piliers, et leurs 20 bases d’airain; les crochets des piliers et leurs baguettes d’attache, d’argent.
੧੧ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
12 Et pour le côté de l’occident, des tentures de 50 coudées, leurs dix piliers et leurs dix bases; les crochets des piliers et leurs baguettes d’attache étaient d’argent.
੧੨ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
13 Et pour le côté de l’orient, vers le levant, 50 coudées;
੧੩ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ
14 sur un côté 15 coudées de tentures, leurs trois piliers et leurs trois bases;
੧੪ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
15 et sur l’autre côté, deçà et delà de la porte du parvis, 15 coudées de tentures, leurs trois piliers et leurs trois bases.
੧੫ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।
16 Toutes les tentures du parvis, à l’entour, étaient de fin coton retors;
੧੬ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ
17 et les bases des piliers, d’airain; les crochets des piliers et leurs baguettes d’attache, d’argent; et le plaqué de leurs chapiteaux, d’argent; et tous les piliers du parvis avaient des baguettes d’attache en argent.
੧੭ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ।
18 – Et le rideau de la porte du parvis était de bleu, et de pourpre, et d’écarlate, et de fin coton retors, en ouvrage de brodeur; et la longueur, de 20 coudées; et la hauteur, dans la largeur [de la porte], de cinq coudées, correspondant aux tentures du parvis;
੧੮ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ।
19 et ses quatre piliers, et leurs quatre bases, d’airain; leurs crochets, d’argent; et le plaqué de leurs chapiteaux et leurs baguettes d’attache, d’argent.
੧੯ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
20 Et tous les pieux du tabernacle et du parvis, à l’entour, étaient d’airain.
੨੦ਡੇਰੇ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।
21 Et c’est ici l’inventaire du tabernacle, du tabernacle du témoignage, qui fut dressé par le commandement de Moïse: [ce fut] le service des Lévites, sous la main d’Ithamar, fils d’Aaron, le sacrificateur.
੨੧ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।
22 Et Betsaleël, fils d’Uri, fils de Hur, de la tribu de Juda, fit tout ce que l’Éternel avait commandé à Moïse;
੨੨ਸੋ ਹੂਰ ਦੇ ਪੋਤੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ।
23 et avec lui Oholiab, fils d’Akhisamac, de la tribu de Dan, graveur, et inventeur, et brodeur en bleu, et en pourpre, et en écarlate, et en fin coton.
੨੩ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।
24 Tout l’or qui fut employé pour l’œuvre, pour toute l’œuvre du lieu saint, l’or de l’offrande, fut de 29 talents et 730 sicles, selon le sicle du sanctuaire.
੨੪ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ
25 Et l’argent de ceux de l’assemblée qui furent dénombrés fut de 100 talents et 1 775 sicles, selon le sicle du sanctuaire,
੨੫ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ
26 un béka par tête, la moitié d’un sicle, selon le sicle du sanctuaire, pour tous ceux qui passèrent par le dénombrement, depuis l’âge de 20 ans et au-dessus, pour 603 550 [hommes].
੨੬ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
27 Et les 100 talents d’argent étaient pour fondre les bases du lieu saint, et les bases du voile, 100 bases pour les 100 talents, un talent par base;
੨੭ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤਰ ਸਥਾਨ ਦੀਆਂ ਚੀਥੀਆਂ ਅਤੇ ਪਰਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ।
28 et des 1 775 [sicles] on fit les crochets des piliers, et on plaqua leurs chapiteaux, et on les joignit par les baguettes.
੨੮ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ।
29 Et l’airain de l’offrande fut de 70 talents et 2 400 sicles;
੨੯ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ ਸੀ।
30 et on en fit les bases de l’entrée de la tente d’assignation, et l’autel d’airain, et la grille d’airain qui lui appartient, et tous les ustensiles de l’autel;
੩੦ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।
31 et les bases du parvis tout autour, et les bases de la porte du parvis, et tous les pieux du tabernacle, et tous les pieux du parvis, tout autour.
੩੧ਇਸ ਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼-ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਣਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕੀਲੀਆਂ ਬਣਾਉਣ ਵਾਸਤੇ ਕੀਤੀ ਗਈ ਸੀ।

< Exode 38 >