< Genèse 27 >
1 Et il arriva, lorsque Isaac fut vieux et que ses yeux furent affaiblis de manière à ne plus voir, qu’il appela Ésaü, son fils aîné, et lui dit: Mon fils! Et il lui dit: Me voici.
੧ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
2 Et il dit: Tu vois que je suis vieux; je ne sais pas le jour de ma mort.
੨ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।
3 Et maintenant, je te prie, prends tes armes, ton carquois et ton arc, et sors dans les champs, et prends-moi du gibier;
੩ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ,
4 et apprête-moi un mets savoureux comme j’aime, et apporte-le-moi, et j’en mangerai, afin que mon âme te bénisse avant que je meure.
੪ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
5 Et Rebecca entendait Isaac pendant qu’il parlait à Ésaü, son fils. Et Ésaü s’en alla aux champs pour prendre du gibier, pour l’apporter.
੫ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।
6 Et Rebecca parla à Jacob, son fils, disant: Voici, j’ai entendu ton père qui parlait à Ésaü, ton frère, disant:
੬ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ
7 Apporte-moi du gibier, et apprête-moi un mets savoureux, afin que j’en mange, et que je te bénisse devant l’Éternel avant ma mort.
੭ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
8 Et maintenant, mon fils, écoute ma voix dans ce que je te commanderai.
੮ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ।
9 Va, je te prie, au troupeau, et prends-moi là deux bons chevreaux; et j’en apprêterai un mets savoureux pour ton père, comme il aime;
੯ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ।
10 et tu le porteras à ton père, et il mangera, afin qu’il te bénisse avant sa mort.
੧੦ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ।
11 Et Jacob dit à Rebecca, sa mère: Voici, Ésaü, mon frère, est un homme velu, et moi je suis un homme sans poil.
੧੧ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ।
12 Peut-être que mon père me tâtera, et je passerai à ses yeux pour un trompeur, et je ferai venir sur moi la malédiction, et non pas la bénédiction.
੧੨ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ।
13 Et sa mère lui dit: Que ta malédiction soit sur moi, mon fils! Seulement, écoute ma voix, et va, prends-les-moi.
੧੩ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ।
14 Et il alla et les prit, et les apporta à sa mère; et sa mère apprêta un mets savoureux comme son père aimait.
੧੪ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।
15 Et Rebecca prit les vêtements d’Ésaü, son fils aîné, les habits précieux qu’elle avait avec elle dans la maison, et elle en revêtit Jacob, son plus jeune fils;
੧੫ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ
16 et avec les peaux des chevreaux elle recouvrit ses mains, et le nu de son cou.
੧੬ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ।
17 Et elle mit dans la main de Jacob, son fils, le mets savoureux et le pain qu’elle avait préparés.
੧੭ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ।
18 Et il vint vers son père, et dit: Mon père! Et il dit: Me voici; qui es-tu, mon fils?
੧੮ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ?
19 Et Jacob dit à son père: Je suis Ésaü, ton premier-né; j’ai fait comme tu m’as dit: Lève-toi, je te prie, assieds-toi, et mange de mon gibier, afin que ton âme me bénisse.
੧੯ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
20 Et Isaac dit à son fils: Comment en as-tu trouvé si tôt, mon fils? Et il dit: Parce que l’Éternel, ton Dieu, me l’a fait rencontrer devant moi.
੨੦ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।
21 Et Isaac dit à Jacob: Approche, je te prie, et je te tâterai, mon fils, [pour savoir] si tu es véritablement mon fils Ésaü, ou non.
੨੧ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ।
22 Et Jacob s’approcha d’Isaac, son père; et il le tâta, et dit: La voix est la voix de Jacob; mais les mains sont les mains d’Ésaü.
੨੨ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ।
23 Et il ne le reconnut pas, parce que ses mains étaient velues comme les mains d’Ésaü, son frère; et il le bénit;
੨੩ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ।
24 et il dit: Es-tu vraiment mon fils Ésaü? Et il dit: Je le suis.
੨੪ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ।
25 Et il dit: Sers-moi, et que je mange du gibier de mon fils, afin que mon âme te bénisse. Et il le servit, et il mangea; et il lui apporta du vin, et il but.
੨੫ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।
26 Et Isaac, son père, lui dit: Approche-toi, je te prie, et embrasse-moi, mon fils.
੨੬ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ।
27 Et il s’approcha, et l’embrassa. Et il sentit l’odeur de ses vêtements, et il le bénit, et dit: Regarde, – l’odeur de mon fils est comme l’odeur d’un champ que l’Éternel a béni.
੨੭ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।
28 Que Dieu te donne de la rosée des cieux et de la graisse de la terre, et une abondance de froment et de moût!
੨੮ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
29 Que des peuples te servent, et que des peuplades se prosternent devant toi! Sois le maître de tes frères, et que les fils de ta mère se prosternent devant toi! Maudit soit qui te maudit, et béni, qui te bénit!
੨੯ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
30 Et comme Isaac avait achevé de bénir Jacob, et que Jacob était à peine sorti de devant Isaac, son père, il arriva qu’Ésaü, son frère, revint de sa chasse.
੩੦ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ।
31 Et lui aussi apprêta un mets savoureux, et l’apporta à son père; et il dit à son père: Que mon père se lève, et qu’il mange du gibier de son fils, afin que ton âme me bénisse.
੩੧ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
32 Et Isaac, son père, lui dit: Qui es-tu? Et il dit: Je suis ton fils, ton premier-né, Ésaü.
੩੨ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ।
33 Alors Isaac fut saisi d’un tremblement très grand, et il dit: Qui donc est celui qui a pris du gibier, et m’en a apporté? Et j’ai mangé de tout avant que tu viennes, et je l’ai béni: aussi il sera béni.
੩੩ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।
34 Lorsque Ésaü entendit les paroles de son père, il jeta un cri très grand et amer; et il dit à son père: Bénis-moi, moi aussi, mon père!
੩੪ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ।
35 Et il dit: Ton frère est venu avec ruse et a pris ta bénédiction.
੩੫ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ।
36 Et il dit: N’est-ce pas qu’on a appelé son nom Jacob? et il m’a supplanté ces deux fois: il a pris mon droit d’aînesse; et voici, maintenant il a pris ma bénédiction! Et il dit: Ne m’as-tu pas réservé une bénédiction?
੩੬ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
37 Et Isaac répondit et dit à Ésaü: Voici, je l’ai établi ton maître, et je lui ai donné tous ses frères pour serviteurs, et je l’ai sustenté avec du froment et du moût; que ferai-je donc pour toi, mon fils?
੩੭ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?
38 Et Ésaü dit à son père: N’as-tu que cette seule bénédiction, mon père? Bénis-moi, moi aussi, mon père! Et Ésaü éleva sa voix et pleura.
੩੮ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।
39 Et Isaac, son père, répondit et lui dit: Voici, ton habitation sera en la graisse de la terre et en la rosée des cieux d’en haut.
੩੯ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।
40 Et tu vivras de ton épée, et tu serviras ton frère; et il arrivera que, lorsque tu seras devenu nomade, tu briseras son joug de dessus ton cou.
੪੦ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।
41 Et Ésaü eut Jacob en haine, à cause de la bénédiction dont son père l’avait béni; et Ésaü dit en son cœur: Les jours du deuil de mon père approchent, et je tuerai Jacob, mon frère.
੪੧ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
42 Et on rapporta à Rebecca les paroles d’Ésaü, son fils aîné; et elle envoya, et appela Jacob, son plus jeune fils, et lui dit: Voici, Ésaü, ton frère, se console à ton sujet dans l’espoir de te tuer.
੪੨ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ।
43 Et maintenant, mon fils, écoute ma voix: Lève-toi, fuis chez Laban, mon frère, à Charan;
੪੩ਸੋ ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ। ਉੱਠ ਅਤੇ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾ।
44 et tu demeureras avec lui quelques jours, jusqu’à ce que la fureur de ton frère se détourne,
੪੪ਅਤੇ ਥੋੜ੍ਹੇ ਦਿਨ ਉਸ ਦੇ ਕੋਲ ਰਹਿ ਜਦ ਤੱਕ ਤੇਰੇ ਭਰਾ ਦਾ ਕ੍ਰੋਧ ਨਾ ਉਤਰ ਜਾਵੇ।
45 jusqu’à ce que la colère de ton frère se détourne de toi et qu’il oublie ce que tu lui as fait, et que j’envoie et que je te tire de là. Pourquoi serais-je privée de vous deux en un jour?
੪੫ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ?
46 Et Rebecca dit à Isaac: J’ai la vie en aversion à cause des filles de Heth. Si Jacob prend une femme d’entre les filles de Heth, comme celles-ci, d’entre les filles du pays, à quoi bon pour moi de vivre?
੪੬ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?