< Isaïe 61 >
1 L’Esprit du Seigneur, l’Éternel, est sur moi, parce que l’Éternel m’a oint pour apporter de bonnes nouvelles aux débonnaires: il m’a envoyé pour panser ceux qui ont le cœur brisé, pour proclamer aux captifs la liberté, et aux prisonniers l’ouverture de la prison,
੧ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
2 pour proclamer l’année de la faveur de l’Éternel et le jour de la vengeance de notre Dieu, pour consoler tous ceux qui mènent deuil,
੨ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
3 pour mettre et donner à ceux de Sion qui mènent deuil l’ornement au lieu de la cendre, l’huile de joie au lieu du deuil, un vêtement de louange au lieu d’un esprit abattu, afin qu’ils soient appelés térébinthes de justice, le plant de l’Éternel pour qu’il soit glorifié.
੩ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
4 Et ils bâtiront ce qui était ruiné dès longtemps, ils relèveront les désolations anciennes, et ils renouvelleront les villes ruinées, les lieux désolés de génération en génération.
੪ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।
5 Et les étrangers se tiendront là et paîtront vos troupeaux, et les fils de l’étranger seront vos laboureurs et vos vignerons.
੫ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
6 Mais vous, vous serez appelés les sacrificateurs de l’Éternel; on dira de vous: les serviteurs de notre Dieu. Vous mangerez des richesses des nations, et vous vous revêtirez de leur gloire.
੬ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।
7 Au lieu de votre honte [vous aurez] le double; au lieu d’être confondus, ils célébreront avec joie leur portion: c’est pourquoi, dans leur pays, ils posséderont le double, ils auront une joie éternelle.
੭ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।
8 Car moi, l’Éternel, j’aime le juste jugement, je hais la rapine d’iniquité; et je leur donnerai leur récompense avec vérité, et je ferai avec eux une alliance éternelle.
੮ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।
9 Et leur semence sera connue parmi les nations, et leur postérité, au milieu des peuples; tous ceux qui les verront les reconnaîtront, qu’ils sont la semence que l’Éternel a bénie.
੯ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।
10 Je me réjouirai avec joie en l’Éternel, mon âme s’égaiera en mon Dieu; car il m’a revêtu des vêtements du salut, il m’a couvert de la robe de la justice, comme un fiancé se pare de son turban et comme une fiancée s’orne de ses joyaux.
੧੦ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
11 Car, comme la terre produit son germe et comme un jardin fait germer ses semences, ainsi le Seigneur l’Éternel fera germer la justice et la louange devant toutes les nations.
੧੧ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।