< Job 20 >
1 Et Tsophar, le Naamathite, répondit et dit:
੧ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
2 C’est pourquoi mes pensées m’inspirent une réponse, et à cause de ceci l’ardeur de mon esprit [agit] en moi:
੨“ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ।
3 J’entends une réprimande qui me couvre de honte, et mon esprit me répond par mon intelligence.
੩ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ।
4 Sais-tu bien que, de tout temps, depuis que l’homme a été mis sur la terre,
੪“ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
5 L’exultation des méchants est courte, et la joie de l’impie n’est que pour un moment?
੫ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?
6 Si sa hauteur s’élève jusqu’aux cieux, et que sa tête touche les nuées,
੬ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
7 Il périra pour toujours comme ses ordures; ceux qui l’ont vu diront: Où est-il?
੭ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
8 Il s’envole comme un songe, et on ne le trouve pas; il s’enfuit comme une vision de la nuit.
੮ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
9 L’œil l’a regardé et ne l’aperçoit plus, et son lieu ne le revoit plus.
੯ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ,
10 Ses fils rechercheront la faveur des pauvres, et ses mains restitueront [ce que] sa violence [a ravi].
੧੦ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ।
11 Ses os étaient pleins de sa jeunesse: elle se couchera avec lui sur la poussière.
੧੧ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।
12 Si le mal est doux dans sa bouche, [et] qu’il le cache sous sa langue,
੧੨“ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,
13 S’il l’épargne et ne l’abandonne pas, mais qu’il le retienne dans sa bouche,
੧੩ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ,
14 Son pain sera changé dans ses entrailles en un fiel d’aspic au-dedans de lui.
੧੪ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।
15 Il a avalé les richesses, et il les vomira; Dieu les chassera de son ventre.
੧੫ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।
16 Il sucera le venin des aspics, la langue de la vipère le tuera.
੧੬ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!
17 Il ne verra pas des ruisseaux, des rivières, des torrents de miel et de beurre.
੧੭ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ।
18 Il rendra le fruit de son travail, et ne l’avalera pas; il le restituera selon sa valeur, et ne s’en réjouira pas.
੧੮ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
19 Car il a opprimé, délaissé les pauvres; il a pillé une maison qu’il n’avait pas bâtie.
੧੯ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
20 Parce qu’il n’a pas connu de repos dans son désir, il ne sauvera rien de ce qu’il a de plus cher.
੨੦“ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ।
21 Rien n’a échappé à sa voracité: c’est pourquoi son bien-être ne durera pas.
੨੧ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ।
22 Dans la plénitude de son abondance, il sera dans la détresse; toutes les mains des malheureux viendront sur lui.
੨੨ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ।
23 Il arrivera que, pour remplir son ventre, [Dieu] enverra sur lui l’ardeur de sa colère, et la fera pleuvoir sur lui dans sa chair.
੨੩ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।
24 S’il fuit devant les armes de fer, un arc d’airain le transpercera.
੨੪ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ,
25 Il arrache [la flèche] et elle sort de son corps, et le fer étincelant de son fiel: les terreurs sont sur lui.
੨੫ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।
26 Toutes les ténèbres sont réservées pour ses trésors; un feu qu’on ne souffle pas le dévorera, [et] se repaîtra de ce qui reste dans sa tente.
੨੬ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!
27 Les cieux révéleront son iniquité, et la terre s’élèvera contre lui.
੨੭ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
28 Le revenu de sa maison sera emporté; il s’écoulera au jour de Sa colère.
੨੮ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ,
29 Telle est, de la part de Dieu, la portion de l’homme méchant, et l’héritage qui lui est assigné par Dieu.
੨੯ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”