< Job 5 >
1 Crie donc! Y a-t-il quelqu’un qui te réponde? Et vers lequel des saints te tourneras-tu?
੧“ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ?
2 Car le chagrin fait mourir le sot, et la jalousie tue le simple.
੨ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।
3 J’ai vu le sot s’enraciner, et soudain j’ai maudit sa demeure;
੩ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ।
4 Ses fils sont loin de la sûreté, et sont écrasés dans la porte, et il n’y a personne pour délivrer;
੪ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,
5 Sa moisson, l’affamé la mange, et jusque parmi les épines il la prend; et le piège guette son bien.
੫ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ,
6 Car l’affliction ne sort pas de la poussière, et la misère ne germe pas du sol;
੬ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,
7 Car l’homme est né pour la misère, comme les étincelles volent en haut.
੭ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।
8 Mais moi je rechercherai Dieu, et devant Dieu je placerai ma cause, –
੮“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
9 Qui fait de grandes choses qu’on ne peut sonder, des merveilles à ne pouvoir les compter;
੯ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
10 Qui donne la pluie sur la face de la terre, et envoie des eaux sur la face des campagnes,
੧੦ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
11 Plaçant en haut ceux qui sont abaissés; et ceux qui sont en deuil sont élevés au bonheur.
੧੧ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।
12 Il dissipe les projets des hommes rusés, et leurs mains n’accomplissent pas leurs conseils.
੧੨ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
13 Il prend les sages dans leur ruse, et le conseil des astucieux est précipité:
੧੩ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।
14 De jour, ils rencontrent les ténèbres, et en plein midi ils marchent à tâtons, comme de nuit.
੧੪ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।
15 Et il sauve le pauvre de l’épée, de leur bouche, et de la main du fort;
੧੫ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।
16 Et il arrive au chétif ce qu’il espère, et l’iniquité a la bouche fermée.
੧੬ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ।
17 Voici, bienheureux l’homme que Dieu reprend! Ne méprise donc pas le châtiment du Tout-puissant.
੧੭“ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।
18 Car c’est lui qui fait la plaie et qui la bande; il frappe, et ses mains guérissent.
੧੮ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।
19 En six détresses il te délivrera, et, dans sept, le mal ne t’atteindra pas.
੧੯ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।
20 Dans la famine il te délivrera de la mort, et, dans la guerre, de la puissance de l’épée.
੨੦ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।
21 Tu seras à couvert du fouet de la langue, et tu ne craindras pas le désastre quand il viendra.
੨੧ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।
22 Tu te riras du désastre et de la faim, et tu n’auras pas peur des bêtes de la terre;
੨੨ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,
23 Car tu auras une alliance avec les pierres des champs, et les bêtes des champs seront en paix avec toi.
੨੩ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।
24 Tu sauras que ta tente est prospère, tu visiteras ta demeure et tu n’y trouveras rien qui manque,
੨੪ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ।
25 Et tu sauras que ta postérité est nombreuse, et tes rejetons, comme l’herbe de la terre.
੨੫ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ।
26 Tu entreras au sépulcre en bonne vieillesse, comme on enlève le tas de gerbes en sa saison.
੨੬ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।
27 Voici, nous avons examiné cela; il en est ainsi. Écoute-le, et sache-le pour toi-même.
੨੭“ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”