< Deutéronome 30 >
1 "Or, quand te seront survenus tous ces événements, la bénédiction ou la malédiction que j’offre à ton choix; si tu les prends à cœur au milieu de tous ces peuples où t’aura relégué l’Éternel, ton Dieu,
੧ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
2 que tu retournes à l’Éternel, ton Dieu, et que tu obéisses à sa voix en tout ce que je te recommande aujourd’hui, toi et tes enfants, de tout ton cœur et de toute ton âme,
੨ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
3 l’Éternel, ton Dieu, te prenant en pitié, mettra un terme à ton exil, et il te rassemblera du sein des peuples parmi lesquels il t’aura dispersé.
੩ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ।
4 Tes proscrits, fussent-ils à l’extrémité des cieux, l’Éternel, ton Dieu, te rappellerait de là, et là même il irait te reprendre.
੪ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਧਰਤੀ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ।
5 Et il te ramènera, l’Éternel, ton Dieu, dans le pays qu’auront possédé tes pères, et tu le posséderas à ton tour; et il te rendra florissant et nombreux, plus que tes pères.
੫ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪੁਰਖਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਜ਼ਿਆਦਾ ਵਧਾਵੇਗਾ।
6 Et l’Éternel, ton Dieu, circoncira ton cœur et celui de ta postérité, pour que tu aimes l’Éternel, ton Dieu, de tout ton cœur et de toute ton âme, et assures ton existence.
੬ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।
7 Et l’Éternel, ton Dieu, fera peser toutes ces malédictions-là sur tes ennemis, sur ceux dont la haine t’aura persécuté.
੭ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਡੇ ਤੋਂ ਘਿਰਣਾ ਕਰਨ ਵਾਲਿਆਂ ਉੱਤੇ ਪਾਵੇਗਾ, ਜਿਨ੍ਹਾਂ ਨੇ ਤੁਹਾਨੂੰ ਦੁੱਖ ਦਿੱਤਾ।
8 Tandis que toi, revenu au bien, tu seras docile à la voix du Seigneur, accomplissant tous ses commandements que je te prescris aujourd’hui.
੮ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
9 Et le Seigneur, ton Dieu, te prodiguera des biens en favorisant tout le travail de ta main, le fruit de tes entrailles, le fruit de ton bétail, le fruit de ton sol; car il se plaira de nouveau, le Seigneur, à te faire du bien, comme il s’y est plu pour tes ancêtres,
੯ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।
10 pourvu que tu écoutes la voix de l’Éternel, ton Dieu, en gardant ses préceptes et ses lois, tracés dans ce livre de la doctrine; que tu reviennes à l’Éternel, ton Dieu, de tout ton cœur et de toute ton âme.
੧੦ਗੱਲ ਇਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਸਾਰੇ ਹੁਕਮਾਂ ਤੇ ਬਿਧੀਆਂ ਦੀ ਪਾਲਨਾ ਕਰੋ, ਜਿਹੜੀਆਂ ਬਿਵਸਥਾ ਦੀ ਇਸ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।
11 Car cette loi que je t’impose en ce jour, elle n’est ni trop ardue pour toi, ni placée trop loin.
੧੧ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ।
12 Elle n’est pas dans le ciel, pour que tu dises: "Qui montera pour nous au ciel et nous l’ira quérir, et nous la fera entendre afin que nous l’observions?"
੧੨ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
13 Elle n’est pas non plus au delà de l’océan, pour que tu dises: "Qui traversera pour nous l’océan et nous l’ira quérir, et nous la fera entendre afin que nous l’observions?"
੧੩ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
14 Non, la chose est tout près de toi: tu l’as dans la bouche et dans le cœur, pour pouvoir l’observer!
੧੪ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।
15 Vois, je te propose en ce jour, d’un côté, la vie avec le bien, de l’autre, la mort avec le mal.
੧੫ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
16 En faisant ce que je te recommande en ce jour: aimer l’Éternel, ton Dieu, marcher dans ses voies, garder ses préceptes, ses lois et ses décrets, tu vivras, tu grandiras et tu seras béni de l’Éternel, ton Dieu, dans le pays où tu vas entrer pour le conquérir.
੧੬ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।
17 Mais si, m’aliénant ton cœur, tu deviens indocile; si tu t’égares jusqu’à te prosterner devant des dieux étrangers et leur rendre un culte,
੧੭ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
18 je vous le déclare aujourd’hui, vous périrez à coup sûr! Vous n’aurez pas de longs jours sur cette terre où vous allez pénétrer, en passant le Jourdain, pour en faire la conquête!
੧੮ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।
19 J’En atteste sur vous, en ce jour, le ciel et la terre: j’ai placé devant toi la vie et la mort, le bonheur et la calamité; choisis la vie! Et tu vivras alors, toi et ta postérité.
੧੯ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।
20 Aime l’Éternel, ton Dieu, écoute sa voix, reste-lui fidèle: c’est là la condition de ta vie et de ta longévité, c’est ainsi que tu te maintiendras dans le pays que l’Éternel a juré à tes pères, Abraham, Isaac et Jacob, de leur donner."
੨੦ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।