< Exode 28 >
1 "De ton côté, fais venir à toi Aaron ton frère, avec ses fils, du milieu des enfants d’Israël, pour exercer le sacerdoce en mon honneur: Aaron, avec Nadab et Abihou, Éléazar et Ithamar, ses fils.
੧ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ।
2 Tu feras confectionner pour Aaron ton frère des vêtements sacrés, insignes d’honneur et de majesté.
੨ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤਰ ਬਸਤਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ।
3 Tu enjoindras donc à tous les artistes habiles, que j’ai doués du génie de l’art, qu’ils exécutent le costume d’Aaron, afin de le consacrer à mon sacerdoce.
੩ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਆਖੀਂ ਕਿ ਉਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤਰਤਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ।
4 Or, voici les vêtements qu’ils exécuteront: un pectoral, un éphod, une robe, une tunique à mailles, une tiare et une écharpe; ils composeront ainsi un saint costume à Aaron ton frère et à ses fils, comme exerçant mon ministère.
੪ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।
5 Et ils emploieront l’or, l’azur, la pourpre, l’écarlate et le fin lin.
੫ਅਤੇ ਉਹ ਸੋਨਾ, ਨੀਲਾ ਬੈਂਗਣੀ, ਅਤੇ ਕਿਰਮਚੀ ਮਹੀਨ ਕਤਾਨ ਲੈਣ।
6 "Ils confectionneront l’éphod en or, azur, pourpre, écarlate et lin retors, artistement brochés.
੬ਉਹ ਏਫ਼ੋਦ ਨੂੰ ਸੋਨੇ, ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰੀ ਦਾ ਕੰਮ ਹੋਵੇ।
7 Deux épaulières d’attache, placées à ses deux extrémités, serviront à le réunir.
੭ਅਤੇ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਇਸ ਤਰ੍ਹਾਂ ਉਹ ਜੋੜਿਆ ਜਾਵੇ
8 La ceinture qu’il porte, destinée à l’assujettir, sera du même travail, fera partie de son tissu or, azur, pourpre, écarlate et lin retors.
੮ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ।
9 Tu prendras deux pierres de choham, sur lesquelles tu graveras les noms des fils d’Israël:
੯ਤੂੰ ਦੋ ਸੁਲੇਮਾਨੀ ਪੱਥਰ ਲੈ ਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀਂ।
10 six de leurs noms sur une pierre et les noms des six autres sur la seconde pierre, selon leur ordre de naissance.
੧੦ਉਨ੍ਹਾਂ ਦੇ ਛੇ ਨਾਮ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਅਨੁਸਾਰ।
11 A l’instar du graveur sur pierre et comme la gravure d’un cachet, tu traceras sur ces deux pierres les noms des fils d’Israël et tu les enchâsseras dans des chatons d’or
੧੧ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।
12 Tu adapteras ces deux pierres aux épaulières de l’éphod, comme pierres commémoratives pour les enfants d’Israël, dont Aaron portera les noms, en présence de l’Éternel, sur ses deux épaules, comme souvenir.
੧੨ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੂਨ ਉਨ੍ਹਾਂ ਦੇ ਨਾਮ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ।
13 "Tu prépareras aussi des chatons d’or
੧੩ਤੂੰ ਸੋਨੇ ਦੇ ਖ਼ਾਨੇ ਬਣਾਈਂ
14 et deux chaînettes d’or pur, que tu feras en les cordonnant en forme de torsade; ces chaînettes-torsades, tu les fixeras sur les chatons.
੧੪ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜ਼ੀਰੀਆਂ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਉਹ ਗੁੰਦੀਆਂ ਹੋਈਆਂ ਜੰਜ਼ੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ।
15 "Tu feras le pectoral de jugement, artistement ouvragé et que tu composeras à la façon de l’éphod: c’est d’or, d’azur, de pourpre, d’écarlate et de fin retors, que tu le composeras.
੧੫ਤੂੰ ਇੱਕ ਨਿਆਂ ਦਾ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਬਣਾਈਂ। ਏਫ਼ੋਦ ਦੇ ਕੰਮ ਵਾਂਗੂੰ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ।
16 Il sera carré, plié en deux; un empan sera sa longueur, un empan sa largeur.
੧੬ਉਹ ਚੌਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਹੋਵੇ।
17 Tu le garniras de pierreries enchâssées, formant quatre rangées. Sur une rangée: un rubis, une topaze et une émeraude, première rangée;
੧੭ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ ਅਤੇ ਜ਼ਬਰਜਦ, ਅਰਥਾਤ ਇਹ ਪਹਿਲੀ ਪਾਲ ਹੈ।
18 deuxième rangée: un nofek, un saphir et un diamant;
੧੮ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
19 troisième, rangée: un léchem, un chebô et un ahlama;
੧੯ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ।
20 quatrième rangée: une tartessienne, un choham et un jaspe. Ils seront enchâssés dans des chatons d’or.
੨੦ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ। ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ।
21 Ces pierres, portant les noms des fils d’Israël, sont au nombre de douze selon ces mêmes noms; elles contiendront, gravé en manière de cachet, le nom de chacune des douze tribus.
੨੧ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।
22 Ensuite, tu prépareras pour le pectoral des chaînettes cordonnées, forme de torsade, en or pur.
੨੨ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈਂ
23 Tu feras encore, pour le pectoral, deux anneaux d’or, que tu mettras aux deux coins du pectoral.
੨੩ਅਤੇ ਤੂੰ ਸੀਨੇ ਬੰਦ ਉੱਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੋਂ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ।
24 Puis tu passeras les deux torsades d’or dans les deux anneaux placés aux coins du pectoral
੨੪ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ।
25 et les deux bouts de chaque torsade, tu les fixeras sur les deux chatons, les appliquant aux épaulières de l’éphod du côté de la face.
੨੫ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ।
26 Tu feras encore deux anneaux d’or, que tu placeras aux deux coins du pectoral, sur le bord qui fait face à l’éphod intérieurement
੨੬ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਹਨ।
27 et tu feras deux autres anneaux d’or, que tu fixeras aux deux épaulières de l’éphod, par le bas, au côté extérieur, à l’endroit de l’attache, au-dessus de la ceinture de l’éphod.
੨੭ਤਾਂ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ
28 On assujettira le pectoral en joignant ses anneaux à ceux de l’éphod par un cordon d’azur, de sorte qu’il reste fixé sur la ceinture de l’éphod; et ainsi le pectoral n’y vacillera point.
੨੮ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਉਹ ਅਜਿਹਾ ਬੰਨ੍ਹਣ ਕਿ ਉਹ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫ਼ੋਦ ਦੇ ਉੱਤੋਂ ਨਾ ਖੁਲ੍ਹੇ।
29 Et Aaron portera sur son cœur, lorsqu’il entrera dans le sanctuaire, les noms des enfants d’Israël, inscrits sur le pectoral du jugement: commémoration perpétuelle devant le Seigneur.
੨੯ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ।
30 Tu ajouteras au pectoral du jugement les ourîm et les toummîm, pour qu’ils soient sur la poitrine d’Aaron lorsqu’il se présentera devant l’Éternel. Aaron portera ainsi le destin des enfants d’Israël sur sa poitrine, devant le Seigneur, constamment.
੩੦ਤੂੰ ਨਿਆਂ ਦੇ ਸੀਨੇ ਬੰਦ ਵਿੱਚ ਊਰੀਮ ਅਤੇ ਤੁੰਮੀਮ ਪਾਵੀਂ ਅਤੇ ਇਸ ਤਰ੍ਹਾਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਤੇ ਹਾਰੂਨ ਇਸਰਾਏਲ ਦੇ ਪੁੱਤਰਾਂ ਦਾ ਨਿਆਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।
31 "Tu feras la robe de l’éphod, uniquement d’azur.
੩੧ਤੂੰ ਏਫ਼ੋਦ ਦੇ ਚੋਗੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ
32 L’Ouverture supérieure sera infléchie; cette ouverture sera garnie, tout autour, d’un ourlet tissu et sera faite comme l’ouverture d’une cotte de mailles, pour qu’elle ne se déchire point.
੩੨ਅਤੇ ਉਹ ਦੇ ਵਿਚਕਾਰ ਉਸ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫ਼ੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ।
33 Tu adapteras au bord, tout autour du bord, des grenades d’azur, de pourpre et d’écarlate et des clochettes d’or entremêlées, tout à l’entour.
੩੩ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ
34 Une clochette d’or, puis une grenade; une clochette d’or, puis une grenade, au bas de la robe, à l’entour.
੩੪ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਤੇ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ।
35 Aaron doit la porter lorsqu’il fonctionnera, pour que le son s’entende quand il entrera dans le saint lieu devant le Seigneur et quand il en sortira et qu’il ne meure point.
੩੫ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤਰ ਸਥਾਨ ਵਿੱਚ ਵੜੇ ਜਾਂ ਨਿੱਕਲੇ ਤਾਂ ਜੋ ਉਹ ਮਰ ਨਾ ਜਾਵੇ।
36 "Tu feras une plaque d’or pur, sur laquelle tu graveras, comme sur un sceau: "Consacré au Seigneur".
੩੬ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
37 Tu la fixeras par un ruban d’azur, de manière à la placer sur la tiare; c’est en avant de la tiare qu’elle doit se trouver.
੩੭ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ।
38 Elle sera sur le front d’Aaron, qui se chargera ainsi des péchés relatifs aux consécrations des enfants d’Israël, à leurs diverses offrandes religieuses; et elle sera sur son front en permanence, pour leur obtenir la bienveillance de l’Éternel.
੩੮ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ।
39 Tu feras la tunique à mailles de lin, de lin aussi la tiare et l’écharpe tu l’exécuteras en broderie.
੩੯ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਤੇ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ।
40 Pour les fils d’Aaron également tu feras des tuniques et pour eux aussi des écharpes; puis tu leur feras des turbans, signes d’honneur et de dignité.
੪੦ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ
41 Tu feras revêtir ce costume à Aaron ton frère, de même à ses fils; tu les oindras, tu les installeras et tu les consacreras à mon sacerdoce.
੪੧ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।
42 Fais-leur aussi des caleçons de lin commun, pour couvrir la nudité de la chair, depuis les reins jusqu’aux cuisses.
੪੨ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ਼ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੱਕ ਹੋਵੇ
43 Aaron et ses fils porteront ce costume lorsqu’ils entreront dans la Tente d’assignation, ou lorsqu’ils approcheront de l’autel pour le saint ministère, afin de ne pas se trouver en faute et encourir la mort: loi perpétuelle pour lui et pour sa postérité.
੪੩ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ। ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।