< Isaïe 61 >

1 L’Esprit du Seigneur, de l’Eternel, repose sur moi, puisque l’Eternel m’a conféré la mission de porter un heureux message aux humbles; il m’a délégué pour guérir les cœurs brisés, pour annoncer la liberté aux captifs et la délivrance à ceux qui sont dans les chaînes;
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
2 pour proclamer une année de grâce de la part de l’Eternel, un jour de revanche de la part de notre Dieu, pour consoler tous les affligés;
ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
3 pour présenter aux affligés de Sion et leur remettre une parure remplaçant les cendres, une huile d’allégresse remplaçant le deuil, un vêtement de triomphe remplaçant l’abattement de l’esprit: alors on les appellera térébinthes du salut, plantation de l’Eternel, dont il se fait gloire.
ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
4 On se mettra à rebâtir les ruines antiques, à relever les décombres du passé, à restaurer les villes détruites, les éboulis des siècles écoulés.
ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।
5 Des gens du dehors seront là pour paître vos troupeaux; des fils d’étrangers seront vos laboureurs et vos vignerons.
ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
6 Et vous, vous serez appelés prêtres de l’Eternel, on vous nommera ministres de notre Dieu. Vous jouirez de la richesse des nations et vous tirerez gloire de leur splendeur.
ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।
7 Là où s’étalait votre honte, on sera deux fois heureux; là où éclatait votre opprobre, on vantera son sort. Oui, dans leur pays ils auront double héritage, une joie éternelle sera leur lot.
ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।
8 C’Est que moi, l’Eternel, j’aime le droit et déteste les rapines exercées par l’injustice; je leur rétribuerai leur œuvre avec équité et leur octroierai une alliance éternelle.
ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।
9 Aussi leur postérité sera remarquée parmi les nations et leurs descendants parmi les peuples. Tous ceux qui les verront les reconnaîtront pour une race que Dieu a bénie.
ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।
10 Je veux me réjouir pleinement en l’Eternel, que mon âme se délecte en mon Dieu! Car il m’a revêtu de la livrée du salut, enveloppé du manteau de la victoire: tel un fiancé orne sa tête d’un diadème, telle une jeune épouse se pare de ses joyaux.
੧੦ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
11 Car de même que le sol développe ses plantes, de même qu’un jardin fait germer les graines qui lui sont confiées, ainsi Dieu, l’Eternel, fera éclore le salut et la gloire à la vue de toutes les nations.
੧੧ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

< Isaïe 61 >