< Psaumes 47 >
1 Au chef des chantres. Par les fils de Coré. Psaume. Vous tous, ô peuples, battez des mains; faites retentir des cris de joie en l’honneur de Dieu!
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
2 Car l’Eternel est élevé, redoutable, un grand roi sur toute la terre.
੨ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3 Il a soumis des nations à notre empire, jeté des peuples sous nos pieds.
੩ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
4 Il a choisi pour nous notre héritage, l’orgueil de Jacob qu’il affectionne. (Sélah)
੪ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
5 Dieu s’élève dans les hauteurs parmi les acclamations, l’Eternel, au son de la trompette.
੫ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6 Chantez Dieu, chantez! Chantez notre roi, chantez!
੬ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7 Car Dieu est roi de toute la terre: entonnez un solennel cantique.
੭ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
8 Dieu règne sur les peuples, Dieu siège sur son trône de sainteté.
੮ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
9 Que les plus nobles d’entre les nations s’assemblent le peuple du Dieu d’Abraham! Car de Dieu relèvent ceux qui sont les boucliers de la terre: il est souverainement élevé.
੯ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!