< Psaumes 79 >

1 Psaume d’Assaph. O Dieu, des païens ont envahi ton héritage, souillé ton temple saint, réduit Jérusalem en un monceau de décombres.
ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
2 Ils ont livré le cadavre de tes serviteurs en pâture aux oiseaux du ciel, la chair de tes pieux adorateurs aux bêtes des champs.
ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
3 Leur sang, ils l’ont répandu comme l’eau autour de Jérusalem; personne ne leur donne la sépulture.
ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
4 Nous sommes devenus un objet d’opprobre pour nos voisins, la risée et la fable de ceux qui nous entourent.
ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
5 Jusqu’à quand, ô Eternel, seras-tu obstinément irrité, ta rancune sera-t-elle brûlante comme le feu?
ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
6 Répands ta colère sur les peuples qui ne te connaissent point, sur les empires qui n’invoquent pas ton nom!
ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
7 Car ils ont dévoré Jacob et fait une ruine de sa demeure.
ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
8 Ne nous impute point les fautes du passé; que ta pitié vienne promptement à nous: car nous sommes tombés bien bas.
ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
9 Viens à notre secours, Dieu de notre salut, par égard pour l’honneur de ton nom: à cause de ton nom, délivre-nous, pardonne nos péchés.
ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
10 Pourquoi les peuples diraient-ils: "Où est leur Dieu?" Puisse sous nos yeux éclater, parmi les peuples, la vengeance qu’appelle le sang de tes serviteurs versé par eux!
੧੦ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
11 Puissent les soupirs des captifs monter vers toi! Par la puissance de tes bras, veille au salut de ceux qui sont voués à la mort.
੧੧ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
12 Fais retomber sept fois sur la tête de nos voisins la peine des outrages qu’ils ont dirigés contre toi, ô Seigneur!
੧੨ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
13 Et nous, ton peuple, les brebis de ton pâturage, nous te rendrons grâce à jamais, d’âge en âge nous proclamerons tes louanges.
੧੩ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।

< Psaumes 79 >