< Zacharie 9 >

1 Le poids de la parole de l’Eternel est sur le pays de Hadrâc, il repose sur Damas; car l’Eternel a l’œil sur les hommes, comme sur toutes les tribus d’Israël!
ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ।
2 Elle pèse aussi sur Hamath qui en est limitrophe, sur Tyr et Sidon, si grandement avisées.
ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ।
3 Tyr s’est bâti une enceinte fortifiée, elle a entassé de l’argent comme de la poussière, de l’or fin comme la boue des rues.
ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਗੂੰ ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਗੂੰ ਢੇਰਾਂ ਦੇ ਢੇਰ ਲਾ ਲਏ।
4 Mais voici, l’Eternel va la déposséder, il abattra ses remparts dans la mer, elle-même sera la proie du feu.
ਵੇਖੋ, ਪ੍ਰਭੂ ਉਸ ਦੀ ਮਿਲਖ਼ ਨੂੰ ਖੋਹ ਲਵੇਗਾ, ਉਸ ਦੀ ਸ਼ਕਤੀ ਨੂੰ ਸਮੁੰਦਰ ਵਿੱਚ ਸੁੱਟ ਦੇਵੇਗਾ ਅਤੇ ਉਹ ਅੱਗ ਨਾਲ ਖਾਧਾ ਜਾਵੇਗਾ।
5 Ascalon la verra et aura peur, Gaza en tremblera de tous ses membres, de même Ekron, dont l’espoir est déçu. Plus de roi à Gaza! Ascalon cessera d’être habité.
ਅਸ਼ਕਲੋਨ ਸ਼ਹਿਰ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਸ਼ਹਿਰ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਸ਼ਹਿਰ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਸ਼ਹਿਰ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਸ਼ਹਿਰ ਉਜਾੜ ਹੋ ਜਾਵੇਗਾ।
6 Des bâtards rempliront Asdod, et j’anéantirai l’orgueil du peuple des Philistins.
ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫ਼ਲਿਸਤੀਆਂ ਦੇ ਘਮੰਡ ਨੂੰ ਮੁਕਾ ਦਿਆਂਗਾ।
7 Puis, j’enlèverai le sang de sa bouche et ses mets horribles d’entre ses dents; de la sorte il survivra lui aussi pour notre Dieu et sera l’égal des chefs dans Juda, et Ekron sera comme le Jébuséen.
ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾਂ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ।
8 Et je ferai bonne garde autour de ma maison contre toute armée, contre les allants et venants. Nul oppresseur ne viendra plus les attaquer, car à présent j’aurai les yeux ouverts.
ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ।
9 Réjouis-toi fort, fille de Sion, jubile, fille de Jérusalem! Voici que ton roi vient à toi juste et victorieux, humble, monté sur un âne, sur le petit de l’ânesse.
ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
10 Plus de chars en Ephraïm, plus de chevaux à Jérusalem, plus d’arc de guerre! Il dictera la paix aux nations. Son empire s’étendra d’une mer à l’autre, et du fleuve aux extrémités de la terre.
੧੦ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।
11 Et pour toi, en vertu du sang de ton alliance, je tirerai tes captifs de la citerne où il n’y a pas d’eau.
੧੧ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ।
12 Retournez dans la place forte, vous qui êtes engagés dans les liens de l’espérance! Aujourd’hui même je vous annonce que je vous paierai au double.
੧੨ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।
13 Oui, je me fais de Juda comme un arc bandé, d’Ephraïm un carquois bien garni. Je vais lancer tes fils, ô Sion, contre les tiens, ô lavân! Tu seras pour moi comme une épée de héros.
੧੩ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।
14 Et l’Eternel apparaîtra au-dessus d’eux; sa flèche s’élancera comme un éclair. Le Seigneur Dieu fera retentir la trompette et s’avancera dans les ouragans du Midi.
੧੪ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।
15 L’Eternel-Cebaot étendra sa protection sur eux: ils ne feront qu’une bouchée des pierres de fronde qu’ils fouleront aux pieds, ils boiront et seront animés, comme pris de vin, gorgés comme les bassins et les angles de l’autel.
੧੫ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।
16 L’Eternel, leur Dieu, leur prêtera main-forte, en ce jour, à ce peuple qui est son troupeau, car ce sont des pierres de diadème étincelant sur son territoire.
੧੬ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ।
17 Ah! Quel est son bonheur! Quelle est leur beauté! Le blé fait prospérer les jeunes gens et le vin généreux les jeunes filles.
੧੭ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।

< Zacharie 9 >