< 2 Rois 11 >
1 Et Athalie, mère d'Ochosias, ayant vu que son fils était mort, détruisit toute la race royale.
੧ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।
2 Mais Josabeth, fille du roi Joram, sœur d'Ochosias, enleva Joas, fils de son frère; elle le déroba du milieu des fils du roi que l'on massacrait, et le mit, avec sa nourrice, dans une alcôve des chambres à coucher; puis, elle le cacha d'Athalie, et il ne fut point tué.
੨ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।
3 Il resta six ans caché avec elle dans le temple du Seigneur, pendant qu'Athalie régnait sur la terre.
੩ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।
4 Dans la septième année, Joïada envoya des messagers, et convoqua les centeniers des gardes et des coureurs; il les emmena dans le temple du Seigneur, et il fit avec eux l'alliance du Seigneur; il leur fit prêter serment, leur montra le fils du roi,
੪ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।
5 Et leur donna ses ordres, disant: Voilà ce que vous ferez. Le tiers de vos hommes, entrant en semaine, gardera la porte qui mène au palais du roi;
੫ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ।
6 Un autre tiers gardera la porte de la grande rue, et le dernier tiers la porte derrière les coureurs; vous garderez tous le temple,
੬ਇੱਕ ਤਿਹਾਈ ਸੂਰ ਨਾਮਕ ਫਾਟਕ ਉੱਤੇ ਅਤੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਲੇ ਪਾਸੇ ਦੇ ਫਾਟਕ ਉੱਤੇ। ਇਸ ਤਰ੍ਹਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ।
7 Et vous formerez deux troupes; tous ceux qui sortiront de semaine garderont aussi le temple du Seigneur auprès du roi.
੭ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।
8 Ils entoureront le roi les armes à la main; quiconque entrera dans les rangs mourra; ils ne quitteront pas le roi, soit qu'il entre, soit qu'il sorte.
੮ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।
9 Et les centeniers firent tout ce que leur avait prescrit le sage Joïada. Chacun d'eux prit ses hommes; et ceux qui entraient en semaine se réunirent à ceux qui en sortaient, et ils s'introduisirent auprès de Joïada le prêtre.
੯ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।
10 Et le prêtre leur donna les épées et les lances du roi David qui étaient dans le temple du Seigneur.
੧੦ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।
11 Et chacun des coureurs se tenait, les armes à la main, tant à droite qu'à gauche de l'autel, occupant les deux ailes du temple et entourant le roi.
੧੧ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।
12 Alors, Joïada leur présenta le fils du roi Ochozias; il lui donna la couronne et le livre de la loi, il le proclama roi et il le sacra; et les assistants battirent des mains, et ils crièrent: Vive le roi!
੧੨ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
13 Et Athalie entendit la clameur de ceux du peuple qui couraient; elle entra, parmi le peuple, dans le temple du Seigneur.
੧੩ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।
14 Elle vit le roi assis sur son trône selon la coutume; puis, autour de lui, les chanteurs, les trompettes. Et tout le peuple de la terre, plein de joie, sonnait de la trompette. Et Athalie déchira ses vêtements, et elle cria: Complot! complot!
੧੪ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
15 Et le prêtre Joïada donna ses ordres aux centeniers, chefs de l'armée; il leur dit: Entraînez-la hors des rangs; quiconque la suivra, mourra de mort par l'épée. Et le prêtre ajouta: Qu'elle ne meure point dans le temple du Seigneur.
੧੫ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।
16 Ils mirent donc la main sur elle; et ils sortirent, prenant le chemin par où passaient les chevaux de la maison du roi, et là, ils la tuèrent.
੧੬ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।
17 Et Joïada fit alliance entre le Seigneur et le roi; puis, entre le Seigneur et le peuple, pour que le peuple demeurât le peuple de Dieu; puis, enfin, entre le roi et le peuple.
੧੭ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।
18 Et tout le peuple de la terre entra dans le temple de Baal; ils le renversèrent, ils brisèrent ses autels et ses images, et ils tuèrent devant l'autel Mathan, prêtre de Baal. Ensuite, Joïada plaça des surveillants dans le temple du Seigneur.
੧੮ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ
19 Il se mit à la tête des centeniers, des gardes, des coureurs et de tout le peuple de la terre; ils emmenèrent le roi du temple du Seigneur, et ils prirent la rue de la porte des coureurs du roi, et ils le firent asseoir sur le trône royal.
੧੯ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ।
20 Et tout le peuple de la terre fut en joie; la ville resta calme; Athalie avait péri par l'épée dans le palais du roi.
੨੦ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।
21 Joas avait sept ans quand commença son règne.
੨੧ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।