< 2 Rois 13 >
1 En la vingt-troisième année du règne de Joas, fils d'Ochozias, roi de Juda, Joachaz, fils de Jéhu, commença en Samarie un règne qui dura dix-sept ans.
੧ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ।
2 Et il fit le mal aux 'yeux du Seigneur; il marcha dans les péchés où Jéroboam, fils de Nabat, avait fait tomber les fils d'Israël, et il ne s'en retira point.
੨ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਨਾ ਛੱਡਿਆ।
3 Et le Seigneur se courrouça contre Israël; il les livra aux mains d'Azaël, roi de Syrie, et aux mains d'Ader, fils d'Azaël, tant que ces rois vécurent.
੩ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ।
4 Mais Joachaz implora le Seigneur, et le Seigneur l'écouta, parce qu'il vit l'affliction d'Israël; car le roi de Syrie l'affligeait.
੪ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ।
5 Et le Seigneur sauva Israël; le peuple fut affranchi du joug des Syriens, et les fils d'Israël furent tranquilles en leurs demeures comme autrefois.
੫ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ
6 Cependant, ils ne se retirèrent point des péchés où la maison de Jéroboam avait lait tomber Israël; ils marchèrent dans ces péchés, et laissèrent debout le bois sacré en Samarie.
੬ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ।
7 Or, Joachaz n'avait plus d'armée, sauf cinquante cavaliers, dix chars et dix mille piétons, parce que le roi de Syrie avait détruit ses troupes, et les avait broyées comme la poussière que l'on foule aux pieds.
੭ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।
8 Quant au reste de l'histoire de Joachaz, aux actions qu'il fit en sa puissance, ne sont-ils pas écrits au livre des Faits et gestes des rois d'Israël.
੮ਯਹੋਆਹਾਜ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
9 Et Joachaz s'endormit avec ses pères; on l'ensevelit en Samarie, et Joas, son fils, régna à sa place.
੯ਤਦ ਯਹੋਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ।
10 En la trente-septième année du règne de Joas, roi de Juda, Joas, fils de Joachaz, roi d'Israël, commença en Samarie un règne qui dura seize ans.
੧੦ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ।
11 Et il fit le mal aux yeux du Seigneur, et il ne se retira point des péchés où Jéroboam avait fait tomber Israël; il marcha dans ces péchés.
੧੧ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ।
12 Quant au reste de l'histoire de Joas, roi d'Israël, et à ses combats avec Amasias, roi de Juda, ne sont-ils pas écrits au livre des Faits et gestes des rois d'Israël?
੧੨ਯੋਆਸ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ ਜਿਹ ਦੇ ਨਾਲ ਉਹ ਯਹੂਦਾਹ ਦੇ ਰਾਜਾ ਅਮਸਯਾਹ ਦੇ ਵਿਰੁੱਧ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
13 Et Joas s'endormit avec ses pères; il avait assis sur son trône Jéroboam, et il fut enseveli en Samarie avec les rois d'Israël.
੧੩ਤਦ ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ, ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ।
14 Et Elisée tomba malade, de la maladie dont il mourut; Joas, roi d'Israël, l'alla trouver; il pleura devant lui, et il dit: Père, père, char et conducteur d'Israël.
੧੪ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।
15 Elisée lui dit: Prends un arc et une flèche; il prit donc un arc et une flèche.
੧੫ਤਦ ਅਲੀਸ਼ਾ ਨੇ ਉਸ ਨੂੰ ਆਖਿਆ, ਧਣੁੱਖ ਤੇ ਤੀਰ ਲੈ। ਉਸ ਨੇ ਆਪਣੇ ਲਈ ਧਣੁੱਖ ਤੇ ਤੀਰ ਲੈ ਲਏ।
16 Puis, le prophète dit au roi: Place ta main sur l'arc. Joas y plaça la main, et Elisée imposa ses mains sur les mains du roi.
੧੬ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, ਧਣੁੱਖ ਉੱਤੇ ਆਪਣਾ ਹੱਥ ਰੱਖ। ਉਸ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫੇਰ ਅਲੀਸ਼ਾ ਨੇ ਆਪਣੇ ਹੱਥ ਰਾਜਾ ਦੇ ਹੱਥਾਂ ਉੱਤੇ ਰੱਖੇ।
17 Ensuite, il dit: Ouvre la fenêtre du côté de l'orient. Le roi ouvrit, et Elisée lui dit: Lance le trait. Il le lança, et le prophète dit: Trait de salut du Seigneur, trait de salut contre la Syrie; tu triompheras de la Syrie en Aphec, jusqu'à ce que tu l'aies consumée.
੧੭ਅਤੇ ਆਖਿਆ, ਪੂਰਬ ਵੱਲ ਦੀ ਖਿੜਕੀ ਖੋਲ੍ਹ, ਉਸ ਨੇ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, ਤੀਰ ਮਾਰ ਅਤੇ ਉਸ ਨੇ ਮਾਰਿਆ। ਤਦ ਉਹ ਬੋਲਿਆ, ਯਹੋਵਾਹ ਵੱਲੋਂ ਜਿੱਤ ਦਾ ਤੀਰ ਸਗੋਂ ਅਰਾਮ ਉੱਤੇ ਜਿੱਤ ਦਾ ਤੀਰ ਹੈ ਕਿਉਂ ਜੋ ਤੂੰ ਅਫੇਕ ਵਿੱਚ ਅਰਾਮ ਨੂੰ ਇੱਥੋਂ ਤੱਕ ਮਾਰੇਂਗਾ ਕਿ ਉਹ ਦਾ ਨਾਸ ਹੋ ਜਾਵੇਗਾ।
18 Elisée lui dit encore: Prends l'arc et les flèches. Le roi les prit, et le prophète dit au roi: Frappe la terre. Et le roi frappa trois fois; puis, il s'arrêta.
੧੮ਤਦ ਉਹ ਨੇ ਆਖਿਆ, ਤੀਰਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ, ਤਦ ਠਹਿਰ ਗਿਆ।
19 L'homme de Dieu s'en affligea sur lui, et il dit: Si tu avais frappé cinq ou six fois, tu aurais frappé la Syrie jusqu'à ce que tu l'eusses consumée. Maintenant, tu ne remporteras sur elle que trois victoires.
੧੯ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਇੰਨ੍ਹਾਂ ਮਾਰਦਾ ਕਿ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ।
20 Et le prophète mourut, et on l'ensevelit; et des maraudeurs de Moab, au commencement de cette année, vinrent dans la terre promise.
੨੦ਅਲੀਸ਼ਾ ਮਰ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਸ਼ੁਰੂ ਵਿੱਚ ਦੇਸ ਵਿੱਚ ਆ ਵੜੇ।
21 Or, ceci advint: pendant qu'on ensevelissait Elisée, on vit le corps d'un maraudeur; on le jeta dans la fosse du prophète; il y roula, il toucha les ossements d'Elisée, il ressuscita et il se leva sur ses pieds.
੨੧ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ।
22 Azaël avait grandement affligé le peuple tout le temps de la vie de Joachaz.
੨੨ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦੇ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ।
23 Mais le Seigneur eut pitié et compassion des fils d'Israël; il les regarda favorablement, à cause de son alliance avec Abraham, Isaac et Jacob; et le Seigneur ne voulut pas les détruire, il ne les rejeta pas de devant sa face.
੨੩ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।
24 Et Azaël mourut, et son fils Ader régna après lui.
੨੪ਤਦ ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ, ਉਹ ਦਾ ਪੁੱਤਰ ਬਨ-ਹਦਦ ਉਹ ਦੇ ਥਾਂ ਰਾਜ ਕਰਨ ਲੱਗਾ।
25 Alors, Joas, fils de Joachaz, se remit en campagne, et il prit à Ader les villes que son père avait prises à Joachaz. Joas remporta trois victoires, et il reprit les villes d'Israël.
੨੫ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।