< Esther 5 >
1 Le troisième jour, Esther se revêtit de ses atours de reine et se présenta dans la cour intérieure du palais du roi, en face du palais du roi. Celui-ci était assis sur son trône royal, dans le palais de la royauté, vis-à-vis de l’entrée du palais.
੧ਫਿਰ ਅਜਿਹਾ ਹੋਇਆ ਕਿ ਅਸਤਰ ਦੇ ਵਰਤ ਦੇ ਤੀਸਰੇ ਦਿਨ, ਅਸਤਰ ਸ਼ਾਹੀ ਬਸਤਰ ਪਹਿਨ ਕੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ, ਦਰਬਾਰ ਦੇ ਸਾਹਮਣੇ ਜਾ ਕੇ ਖੜ੍ਹੀ ਹੋ ਗਈ ਅਤੇ ਰਾਜਾ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਦਰਵਾਜ਼ੇ ਦੇ ਸਾਹਮਣੇ ਬੈਠਾ ਸੀ।
2 Lorsque le roi aperçut Esther debout dans la cour, elle éveilla sa sympathie, et le roi tendit à Esther le sceptre d’or qu’il tenait en main. Esther s’avança et toucha l’extrémité du sceptre.
੨ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।
3 Et le roi dit: Que veux-tu, Esther? quelle est ta demande? Serait-ce la moitié de mon royaume, elle sera à toi.
੩ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”
4 Et Esther dit: Ce jour est pour moi un jour de fête, s'il plaît au roi, qu'il vienne avec Aman à un festin que je fais aujourd'hui.
੪ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਅੱਜ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਉਣ ਜਿਹੜਾ ਮੈਂ ਰਾਜਾ ਦੇ ਲਈ ਤਿਆਰ ਕੀਤਾ ਹੈ।”
5 Et le roi dit: Que l'on se hâte d'avertir Aman, afin que nous fassions selon la parole d'Esther. Et tous les deux assistèrent au festin qu'avait dit la reine.
੫ਤਦ ਰਾਜਾ ਨੇ ਹੁਕਮ ਦਿੱਤਾ, “ਹਾਮਾਨ ਨੂੰ ਛੇਤੀ ਨਾਲ ਲੈ ਆਓ ਤਾਂ ਜੋ ਅਸੀਂ ਅਸਤਰ ਦੇ ਕਹਿਣ ਅਨੁਸਾਰ ਕਰੀਏ।” ਇਸ ਤਰ੍ਹਾਂ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਏ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ।
6 Et, pendant le repas, le roi lui dit: Qu'y a-t-il, reine Esther? Ce que tu demandes sera.
੬ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
7 Et elle répondit: Ma requête et ma demande?
੭ਅਸਤਰ ਨੇ ਉੱਤਰ ਦੇ ਕੇ ਕਿਹਾ, “ਮੇਰੀ ਬੇਨਤੀ ਅਤੇ ਜੋ ਮੈਂ ਮੰਗਦੀ ਹਾਂ ਉਹ ਇਹ ਹੈ,
8 Si j'ai trouvé grâce devant le roi, que le roi vienne encore avec Aman demain au festin que je leur ferai, et demain je ferai ma requête et ma demande.
੮ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”
9 Et Aman, au comble de la joie, sortit d'auprès de son maître; et en apercevant dans le parvis le Juif Mardochée, il fut grandement courroucé.
੯ਉਸ ਦਿਨ ਹਾਮਾਨ ਬਹੁਤ ਹੀ ਅਨੰਦ ਅਤੇ ਮਗਨ ਹੋ ਕੇ ਬਾਹਰ ਨਿੱਕਲਿਆ ਪਰ ਜਦ ਉਸ ਨੇ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਵੇਖਿਆ ਕਿ ਨਾ ਤਾਂ ਉਹ ਉੱਠ ਕੇ ਖੜ੍ਹਾ ਹੋਇਆ ਅਤੇ ਨਾ ਹੀ ਹਟਿਆ ਤਾਂ ਹਾਮਾਨ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।
10 Et aussitôt rentré chez lui, il convoqua ses amis et Zosara, sa femme,
੧੦ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਪਤਨੀ ਜਰਸ਼ ਨੂੰ ਬੁਲਵਾਇਆ।
11 Et il leur décrivit ses richesses et les honneurs dont le roi l'avait revêtu, et comme il l'avait placé à la tête du royaume.
੧੧ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।
12 Et il ajouta: La reine n'a invité personne au festin qu'elle vient de donner à son époux, si ce n'est moi, et je suis convié encore pour demain.
੧੨ਹਾਮਾਨ ਨੇ ਇਹ ਵੀ ਕਿਹਾ, ਰਾਣੀ ਅਸਤਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।
13 Mais rien de tout cela ne me charmera tant que je verrai dans le parvis le Juif Mardochée.
੧੩ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਮਿਲਦੀ ਜਦ ਮੈਂ ਉਸ ਯਹੂਦੀ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਬੈਠਿਆ ਹੋਇਆ ਵੇਖਦਾ ਹਾਂ।
14 Et Zosara, sa femme, et ses amis lui dirent: Que l'on te fasse une potence de cinquante coudées; parles-en demain au roi dès l'aurore, et que Mardochée soit pendu à cette potence. Ensuite, va au festin avec ton maître, et sois joyeux. Et le conseil plut à Aman, et il fit dresser la potence.
੧੪ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।