< Esther 7 >
1 Le roi et Aman entrèrent pour boire avec la reine.
੧ਰਾਜਾ ਅਤੇ ਹਾਮਾਨ ਰਾਣੀ ਅਸਤਰ ਦੇ ਭੋਜ ਲਈ ਆ ਗਏ।
2 Et, à ce second festin, le roi dit à Esther: Qu'y a-t-il, reine Esther? Quelle est ta requête, quelle est ta demande? Qu'il te soit accordé jusqu'à la moitié de mon royaume.
੨ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
3 Et elle répondit: Si j'ai trouvé grâce devant le roi, qu'il accorde à ma requête, ma vie, et à ma demande, mon peuple.
੩ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, “ਹੇ ਰਾਜਾ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖ਼ਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ।
4 Car moi et mon peuple nous sommes voués à la destruction, au pillage, à l'esclavage, nous et nos enfants, nos serviteurs et nos servantes. Mais je n'y ai point cru, parce que l'accusateur n'est pas digne du palais du roi.
੪ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ!”
5 Et le roi: Qui donc est celui qui a osé faire cette clause?
੫ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਤੋਂ ਪੁੱਛਿਆ, “ਉਹ ਕੌਣ ਹੈ, ਅਤੇ ਕਿੱਥੇ ਹੈ ਜਿਸਨੇ ਆਪਣੇ ਮਨ ਵਿੱਚ ਅਜਿਹਾ ਕਰਨ ਦਾ ਸੋਚਿਆ?”
6 Et Esther dit: Notre ennemi c'est Aman, ce méchant homme. Or, Aman était plein de trouble à cause du roi et de la reine.
੬ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।
7 Et le roi se leva de table pour aller dans le jardin, et Aman implora la reine; car il se voyait dans le malheur.
੭ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।
8 Et le roi rentra du jardin, et Aman était tombé sur le lit en suppliant la reine, et le roi s'écria: Va-t-il jusqu'à faire violence à ma femme dans mon palais? À ces mots, Aman eut le visage bouleversé.
੮ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।
9 Et Bugathan, l'un des eunuques, dit au roi: Aman a préparé pour Mardochée, qui a jadis averti le roi, une potence de cinquante coudées; elle est dressée dans sa maison. Et le roi dit: Qu'on l'y attache.
੯ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”
10 Et Aman fut pendu à la potence qu'il tenait prête pour Mardochée, et la colère du roi s'apaisa.
੧੦ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।