< Exode 37 >

1 Ensuite ils firent, pour le tabernacle, dix courtines.
ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।
2 La longueur de l'une des courtines fut de vingt-huit coudées; elles eurent toutes la même longueur, sur une largeur de quatre coudées.
ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ
3 Et ils firent le voile d'hyacinthe, de pourpre, d'écarlate filé et de lin filé: œuvre tissée, œuvre variée,
ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ।
4 Qu'ils placèrent sur quatre colonnes de bois incorruptible revêtu d'or fin, avec des chapiteaux d'or et des bases d'argent.
ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ।
5 Et ils firent le voile de la porte du tabernacle du témoignage; ils le firent d'hyacinthe, de pourpre, d'écarlate filé et de lin filé: œuvre variée.
ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।
6 Ils revêtirent d'or ses cinq colonnes, et les anneaux, et les chapiteaux, et les volutes; ils firent en airain les cinq bases.
ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ।
7 Ils firent le côté sud du parvis, les tentures du parvis en lin filé, sur une longueur de cent coudées,
ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ।
8 Et leurs vingt colonnes et leurs vingt bases.
ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ
9 Ils firent le côté nord sur une longueur de cent coudées, comme le côté du midi, et les vingt colonnes et les vingt bases;
ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ।
10 Et le côté de l'occident avec les tentures sur une longueur de cinquante coudées, et ses dix colonnes, et ses dix bases;
੧੦ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ।
11 Et le côté de l'orient avec les tentures sur une longueur de cinquante coudées,
੧੧ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ।
12 Ayant, d'un côté, quinze coudées de haut, avec trois colonnes et trois bases;
੧੨ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਿਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫ਼ੇਰੇ ਬਣਾਈ।
13 Et, de l'autre côté de la porte du parvis, ils firent des tentures de quinze coudées, et trois colonnes, et trois bases.
੧੩ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਬਣਾਏ ਅਤੇ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ।
14 Ils firent de lin filé toutes les draperies du tabernacle;
੧੪ਕਿਨਾਰੀ ਦੇ ਕੋਲ ਹੀ ਕੜੇ ਸਨ ਅਤੇ ਉਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ।
15 Et les bases de leurs colonnes en airain, avec leurs attaches d'argent, leurs chapiteaux revêtus d'argent, et les colonnes revêtues d'argent: toutes les colonnes du parvis;
੧੫ਅਤੇ ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਨੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ।
16 Et la tenture de la porte du parvis, œuvre variée d'hyacinthe, de pourpre, d'écarlate filé et de lin filé; elle avait vint coudées de haut, et cinq coudées de large, comme les tentures du parvis.
੧੬ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ।
17 Et les quatre colonnes, avec leurs quatre bases d'airain, leurs attaches d'argent, leurs chapiteaux revêtus d'argent.
੧੭ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ
18 Enfin, ils firent d'airain tous les piquets du parvis, et ils les revêtirent d'argent.
੧੮ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
19 Telle fut l'ordonnance du tabernacle du témoignage, comme le Seigneur l'avait prescrit à Moïse; le tabernacle fut le lieu sacerdotal; les lévites le gardèrent, à commencer par Ithamar, fils du prêtre Aaron.
੧੯ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ।
20 Et Beseléel, fils d'Urias, de la tribu de Juda, le fit comme le Seigneur l'avait prescrit à Moïse;
੨੦ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਸਨ।
21 Avec Oliab, fils d'Achisamach, de la tribu de Dan, qui dirigea la fabrication des tissus et des broderies d'ornements, et qui fit tisser l'écarlate et le lin.
੨੧ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਇਸ ਤਰ੍ਹਾਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।
੨੨ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਸੀ।
੨੩ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ
੨੪ਅਤੇ ਉਸ ਨੇ ਇੱਕ ਮਣ ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ।
੨੫ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।
੨੬ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ
੨੭ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।
੨੮ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ।
੨੯ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ।

< Exode 37 >