< Osée 5 >
1 Ô prêtres, écoutez ce que Je vais vous dire, recueillez-le; maison d'Israël, maison du roi, prêtez-Moi une oreille attentive: le jugement est près de vous; car vous êtes comme un filet vers l'affût, comme un lacs tendu sur le Thabor,
੧ਹੇ ਜਾਜਕੋ, ਇਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ਼।
2 et que des chasseurs ont attaché; et Moi, je suis Celui qui vous instruit.
੨ਬਾਗੀ ਵੱਢਣ ਟੁੱਕਣ ਵਿੱਚ ਨਾਸ ਹੋ ਰਹੇ ਹਨ, ਪਰ ਮੈਂ ਉਹਨਾਂ ਸਾਰਿਆਂ ਨੂੰ ਸੁਧਾਰਨ ਵਾਲਾ ਹਾਂ।
3 Je connais Éphraïm, et Israël ne M'a point échappé; parce que maintenant Éphraïm s'est prostitué, et qu'Israël s'est couvert de souillures,
੩ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ।
4 ils n'ont point pensé, en leur conseil, à se convertir à Dieu; car l'esprit de prostitution est en eux, et ils ne connaissent point le Seigneur.
੪ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
5 Et l'orgueil d'Israël sera abaissé en sa face, et Israël et Éphraïm trébucheront en leurs iniquités, et Juda aussi tombera avec eux.
੫ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਇਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ।
6 Ils s'en iront, avec leurs bœufs et leurs brebis, pour chercher le Seigneur, et ils ne Le trouveront pas; car Il S'est éloigné d'eux;
੬ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।
7 parce qu'ils L'ont abandonné et qu'il leur est né des fils d'étrangères, maintenant la nielle les dévorera eux et leurs enfants.
੭ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ, ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।
8 Trompettes, sonnez sur les collines, retentissez sur les hauts lieux; annoncez comme des hérauts en la maison de On. Benjamin est dans la stupeur;
੮ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!
9 Éphraïm a été effacé au jour du châtiment. J'ai montré aux tribus d'Israël des choses dignes de foi.
੯ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ।
10 Les chefs de Juda sont devenus comme ceux qui déplacent les bornes des champs, Je répandrai sur eux Ma fureur comme un torrent.
੧੦ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਗੂੰ ਉਨ੍ਹਾਂ ਦੇ ਉੱਤੇ ਵਹਾਵਾਂਗਾ!
11 Éphraïm a prévalu sur son adversaire; il a foulé aux pieds le jugement, parce qu'il avait commencé à adorer des choses vaines.
੧੧ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।
12 Et Moi Je suis comme une épouvante pour Éphraïm, comme un aiguillon pour la maison de Juda.
੧੨ਇਸ ਲਈ ਮੈਂ ਇਫ਼ਰਾਈਮ ਲਈ ਨਾਸ ਕਰਨ ਵਾਲੇ ਕੀੜੇ ਵਾਂਗੂੰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗੂੰ ਹਾਂ।
13 Et Éphraïm a subi son infirmité, et Juda sa douleur. Et Éphraïm est allé aux Assyriens, et il a envoyé ses anciens chez le roi Jarim. Mais celui-ci n'a pu vous guérir, et vos douleurs ne se sont point calmées;
੧੩ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।
14 parce que Je suis comme une panthère pour Éphraïm, et comme un lion pour Juda; et Je M'élancerai, et Je saisirai et ravirai Ma proie, et nul ne pourra Me l'arracher.
੧੪ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।
15 Et Je partirai, et Je retournerai en Ma demeure, jusqu'à ce qu'ils soient exténués et qu'ils recherchent Ma présence. Dans leur tribulation, ils se lèveront de grand matin, et viendront à moi, en disant:
੧੫ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।