< Jérémie 20 >
1 Et Paschor, fils d'Emmer le prêtre, qui était établi intendant du temple du Seigneur, entendit Jérémie comme il prophétisait en ses discours.
੧ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ
2 Et il le frappa, et il le jeta dans un cachot, à la porte haute d'une maison séparée dans le temple de Dieu.
੨ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
3 Puis Paschor fit sortir Jérémie du cachot, et Jérémie lui dit: Le Seigneur ne t'appelle plus Paschor, mais l'exilé.
੩ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਮ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈਅ” ਰੱਖਿਆ ਹੈ।
4 Car ainsi dit le Seigneur: Voilà que je vais faire emmener en exil toi et tes proches; et ceux-ci tomberont sous le glaive de leurs ennemis, et tes yeux le verront, et je livrerai toi et tout Juda au roi de Babylone, et il vous transportera au loin, et il vous frappera du glaive.
੪ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ
5 Et je livrerai aux mains de ses ennemis toute la richesse de cette ville, tout le fruit de ses travaux, et tous les trésors des rois de Juda, pour les emporter à Babylone.
੫ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ
6 Et toi et tous ceux qui résident en ta maison, vous irez en captivité, et tu mourras à Babylone, et tu y seras enseveli avec tes proches, à qui tu as prophétisé le mensonge.
੬ਹੇ ਪਸ਼ਹੂਰ, ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਗ਼ੁਲਾਮ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਗਾ ਅਤੇ ਉੱਥੇ ਤੂੰ ਦਫ਼ਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਹਨਾਂ ਨਾਲ ਤੂੰ ਝੂਠੇ ਅਗੰਮ ਵਾਕ ਕੀਤੇ।
7 Vous m'avez trompé, Seigneur, et j'ai été séduit. Vous avez prévalu, car vous avez la force; je suis devenu pour eux un sujet de dérision, et chaque jour ils ne cessent de me railler.
੭ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ।
8 Je rirai moi-même avec amertume de mon impuissance; j'appellerai sur moi la misère, parce que la parole du Seigneur m'est devenue un opprobre, et que je suis insulté tout le jour.
੮ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ।
9 Et j'ai dit: Je ne prononcerai plus le nom du Seigneur, et je ne parlerai plus en son nom. Et j'ai dans mes os comme un feu ardent; tout mon corps est défaillant; je ne puis plus supporter
੯ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।
10 De m'entendre outrager par tous ceux qui s'attroupent autour de moi. Conspirez, disent-ils, conspirons tous contre cet homme, nous qui étions ses amis; surveillez ses intentions, s'il peut être séduit, sur lui nous prévaudrons, et de lui nous tirerons vengeance.
੧੦ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!
11 Mais le Seigneur est avec moi, comme un puissant homme de guerre. Aussi m'ont-ils persécuté, mais ils n'ont pu rien découvrir contre moi; et ils ont été grandement confondus, parce qu'ils n'avaient point prévu leur propre honte, qui ne sera plus jamais oubliée.
੧੧ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।
12 Seigneur, qui jugez les choses justes; qui sondez les reins et les cœurs, puissé-je voir la vengeance que vous tirerez d'eux; car je vous ai expliqué ma cause.
੧੨ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।
13 Chantez le Seigneur; louez-le parce qu'il a dérobé l'âme du pauvre aux mains des méchants.
੧੩ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।
14 Maudit soit le jour où j'ai été conçu; que le jour où ma mère m'a enfanté ne soit pas glorifié!
੧੪ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!
15 Maudit soit l'homme qui est venu annoncer à mon père une bonne nouvelle, en disant: Il t'est né un fils!
੧੫ਫਿਟਕਾਰ ਉਸ ਮਨੁੱਖ ਉੱਤੇ, ਜਿਸ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ, ਕਿ ਤੇਰੇ ਲਈ ਇੱਕ ਪੁੱਤਰ ਜੰਮਿਆ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ।
16 Que cet homme se réjouisse comme les villes que le Seigneur, sans pitié, a renversées dans sa colère; qu'il entende des clameurs le matin, et des cris de guerre à midi;
੧੬ਉਹ ਮਨੁੱਖ ਉਹਨਾਂ ਸ਼ਹਿਰਾਂ ਵਾਂਗੂੰ ਹੋ ਜਾਵੇ, ਜਿਹਨਾਂ ਨੂੰ ਯਹੋਵਾਹ ਨੇ ਬਿਨ੍ਹਾਂ ਅਫ਼ਸੋਸ ਦੇ ਉਲਟਾ ਦਿੱਤਾ! ਉਹ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,
17 Parce qu'il ne m'a point tué dans le sein de ma mère; car ma mère eût été mon sépulcre, et sa conception eût duré toujours.
੧੭ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।
18 Fallait-il que je sortisse de ses entrailles, pour ne voir que peines et douleurs, tandis que mes jours s'écoulent dans la honte?
੧੮ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।