< Jérémie 29 >

1 Sur les Philistins
ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ
2 Voici ce que dit le Seigneur: Voilà que les eaux viendront du nord, et elles seront comme un torrent débordé, et elles inonderont la terre et tout ce qui la remplit, la ville et ses habitants. Et les hommes crieront, et tous les habitants de la terre gémiront,
ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ
3 En entendant les tumultes de l'invasion, le bruit des sabots de la cavalerie, le tremblement des chars et le fracas des roues. Les pères ne se sont point retournés pour regarder leurs fils, car leurs mains étaient défaillantes,
ਉਸ ਨੇ ਸ਼ਾਫਾਨ ਦੇ ਪੁੱਤਰ ਅਲਾਸਾਹ ਅਤੇ ਹਿਲਕੀਯਾਹ ਦੇ ਪੁੱਤਰ ਗਮਰਯਾਹ ਦੇ ਹੱਥੀਂ ਇਹ ਪੱਤ੍ਰੀ ਘੱਲੀ ਜਿਹਨਾਂ ਨੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਕੋਲ ਭੇਜਿਆ
4 En ce jour qui est venu pour la ruine des Philistins. Et j'effacerai Tyr et Sidon, avec le reste de leurs auxiliaires, parce que le Seigneur exterminera tous ceux des îles qui auront survécu.
ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ, -
5 Gaza est devenue chauve, Ascalon est tombée, et ce qu'il y avait encore d'Énacim.
ਤੁਸੀਂ ਘਰ ਬਣਾਓ ਅਤੇ ਉਹਨਾਂ ਵਿੱਚ ਵੱਸੋ ਅਤੇ ਬਾਗ਼ ਲਾਓ ਅਤੇ ਉਹਨਾਂ ਦੇ ਮੇਵੇ ਖਾਓ
6 Jusques à quand frapperas-tu, glaive du Seigneur? Combien de temps s'écoulera avant que tu sois au repos? rentre dans ton fourreau; arrête-toi et reste suspendu.
ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ
7 Comment se reposerait-il? Le Seigneur lui a ordonné de s'élever contre Ascalon, contre la région maritime et contre les autres cités.
ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
8
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
9
ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।
੧੦ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
੧੧ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
੧੨ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
੧੩ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
੧੪ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।
੧੫ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ
੧੬ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ,
੧੭ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
੧੮ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ
੧੯ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
੨੦ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ
੨੧ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!
੨੨ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”
੨੩ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।
੨੪ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ
੨੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ
੨੬ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
੨੭ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?
੨੮ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ
੨੯ਤਾਂ ਸਫ਼ਨਯਾਹ ਜਾਜਕ ਨੇ ਇਹ ਪੱਤਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।
੩੦ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
੩੧ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
੩੨ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।

< Jérémie 29 >