< Jonas 1 >
1 Et la parole du Seigneur vint à Jonas, fils d'Amathi, disant
੧ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,
2 Lève-toi, et pars pour Ninive, la grande ville, et proclame dans ses murs que le cri de sa méchanceté est monté jusqu'à Moi.
੨ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”
3 Et Jonas se leva pour s'enfuir à Tharsis, loin de la face du Seigneur; et il descendit à Joppé; il y trouva une barque allant à Tharsis, et il paya son passage, et il s'embarqua pour naviguer avec les matelots, jusqu'à Tharsis, loin de la face du Seigneur.
੩ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
4 Et le Seigneur excita un grand vent sur la mer, et les vagues s'élevèrent, et la barque fut en danger de se rompre.
੪ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
5 Et les matelots eurent crainte, et ils crièrent chacun vers son dieu, et ils lancèrent à la mer le chargement de la barque, pour s'en alléger. Jonas descendit à fond de cale, et là il s'endormit, et il ronfla.
੫ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
6 Et le pilote l'alla trouver, et il lui dit: Pourquoi ronfles-tu? Lève- toi, et invoque ton Dieu, afin que Dieu nous sauve, et que nous ne mourions pas.
੬ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
7 Et chacun des matelots dit à son voisin: Allons, agitons les sorts, et sachons par qui ce malheur nous arrive. Et ils agitèrent des sorts, et le sort tomba sur Jonas.
੭ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।
8 Et ils lui dirent: Déclare-nous quel est ton métier; d'où viens-tu? de quelle contrée, de quel peuple es-tu?
੮ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”
9 Et il leur dit: Je suis un serviteur du Seigneur; j'adore le Seigneur Dieu du ciel, qui a créé la mer et la terre.
੯ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”
10 Et ces hommes eurent grande crainte, et ils lui dirent: Pourquoi as-tu fait cela? Car ces hommes connurent qu'il fuyait loin de la face du Seigneur; car il le leur avait déclaré.
੧੦ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
11 Et ils lui dirent: Que te ferons-nous, afin que pour nous la mer se calme? Car la mer allait, et soulevait encore plus de vagues.
੧੧ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।
12 Et Jonas leur dit: Prenez-moi et jetez-moi à la mer, et la mer se calmera pour vous; car je sais que c'est à cause de moi qu'il y a contre vous ces grandes vagues.
੧੨ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
13 Et ces hommes s'efforcèrent de retourner à la côte; mais ils ne le purent, parce que la mer allait et soulevait contre eux toujours plus de vagues.
੧੩ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
14 Et ils crièrent au Seigneur, et ils dirent: Non, Seigneur, que nous ne périssions pas pour la vie de cet homme; ne fais pas retomber sur nous un sang innocent; car, Seigneur, Tu as fait selon Ta volonté.
੧੪ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!
15 Et ils prirent Jonas, et ils le lancèrent à la mer; et la mer cessa de s'agiter.
੧੫ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
16 Et ces hommes eurent grande crainte du Seigneur; et ils offrirent au Seigneur un sacrifice, et ils Lui firent des vœux.
੧੬ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।
17 Et le Seigneur prescrivit à une grande baleine d'avaler Jonas, et Jonas fut dans le ventre de la baleine trois jours et trois nuits.
੧੭ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।