< Psaumes 20 >
1 Jusqu'à la Fin, psaume de David. Que le Seigneur t'exauce au jour de l'affliction; que le nom du Dieu de Jacob te protège!
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2 Que du lieu saint il t'envoie son secours, et que, de Sion, il prenne ta défense!
੨ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3 Qu'il se souvienne de tout ton sacrifice, et que ton holocauste lui soit agréable!
੩ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4 Qu'il te gratifie selon ton cœur et accomplisse tous tes desseins!
੪ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
5 Nous nous réjouirons de ton salut; nous serons glorifiés au nom du Seigneur notre Dieu. Que le Seigneur t'accorde toutes tes demandes!
੫ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
6 Je sais maintenant que le Seigneur a sauvé son Christ. Il l'exaucera du ciel son lieu saint; le salut qui vient de sa main droite est tout-puissant.
੬ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7 Les uns se glorifient en leurs chevaux, les autres en leurs chars; pour nous, c'est dans le nom du Seigneur que nous nous glorifions.
੭ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8 Ceux-là se sont embarrassés dans leurs liens, et ils sont tombés; nous nous sommes levés et nous nous tenons debout.
੮ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
9 Seigneur, sauve le roi, et exauce-nous le jour où nous t'invoquerons.
੯ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!