< 2 Rois 14 >
1 La seconde année de Joas, fils de Joachaz, roi d’Israël, Amatsia, fils de Joas, roi de Juda, régna.
੧ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।
2 Il avait vingt-cinq ans lorsqu’il devint roi, et il régna vingt-neuf ans à Jérusalem. Sa mère s’appelait Joaddan, de Jérusalem.
੨ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ।
3 Il fit ce qui est droit aux yeux de l’Éternel, non pas toutefois comme David, son père; il agit entièrement comme avait agi Joas, son père.
੩ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ।
4 Seulement, les hauts lieux ne disparurent point; le peuple offrait encore des sacrifices et des parfums sur les hauts lieux.
੪ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
5 Lorsque la royauté fut affermie entre ses mains, il frappa ses serviteurs qui avaient tué le roi, son père.
੫ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
6 Mais il ne fit pas mourir les fils des meurtriers, selon ce qui est écrit dans le livre de la loi de Moïse, où l’Éternel donne ce commandement: On ne fera point mourir les pères pour les enfants, et l’on ne fera point mourir les enfants pour les pères; mais on fera mourir chacun pour son péché.
੬ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
7 Il battit dix mille Édomites dans la vallée du sel; et durant la guerre, il prit Séla, et l’appela Joktheel, nom qu’elle a conservé jusqu’à ce jour.
੭ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।
8 Alors Amatsia envoya des messagers à Joas, fils de Joachaz, fils de Jéhu, roi d’Israël, pour lui dire: Viens, voyons-nous en face!
੮ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।
9 Et Joas, roi d’Israël, fit dire à Amatsia, roi de Juda: L’épine du Liban envoya dire au cèdre du Liban: Donne ta fille pour femme à mon fils! Et les bêtes sauvages qui sont au Liban passèrent et foulèrent l’épine.
੯ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।
10 Tu as battu les Édomites, et ton cœur s’élève. Jouis de ta gloire, et reste chez toi. Pourquoi t’engager dans une malheureuse entreprise, qui amènerait ta ruine et celle de Juda?
੧੦ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?
11 Mais Amatsia ne l’écouta pas. Et Joas, roi d’Israël, monta; et ils se virent en face, lui et Amatsia, roi de Juda, à Beth-Schémesch, qui est à Juda.
੧੧ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।
12 Juda fut battu par Israël, et chacun s’enfuit dans sa tente.
੧੨ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।
13 Joas, roi d’Israël, prit à Beth-Schémesch Amatsia, roi de Juda, fils de Joas, fils d’Achazia. Il vint à Jérusalem, et fit une brèche de quatre cents coudées dans la muraille de Jérusalem, depuis la porte d’Éphraïm jusqu’à la porte de l’angle.
੧੩ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
14 Il prit tout l’or et l’argent et tous les vases qui se trouvaient dans la maison de l’Éternel et dans les trésors de la maison du roi; il prit aussi des otages, et il retourna à Samarie.
੧੪ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
15 Le reste des actions de Joas, ce qu’il a fait, ses exploits, et la guerre qu’il eut avec Amatsia, roi de Juda, cela n’est-il pas écrit dans le livre des Chroniques des rois d’Israël?
੧੫ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
16 Joas se coucha avec ses pères, et il fut enterré à Samarie avec les rois d’Israël. Et Jéroboam, son fils, régna à sa place.
੧੬ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।
17 Amatsia, fils de Joas, roi de Juda, vécut quinze ans après la mort de Joas, fils de Joachaz, roi d’Israël.
੧੭ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ।
18 Le reste des actions d’Amatsia, cela n’est-il pas écrit dans le livre des Chroniques des rois de Juda?
੧੮ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
19 On forma contre lui une conspiration à Jérusalem, et il s’enfuit à Lakis; mais on le poursuivit à Lakis, où on le fit mourir.
੧੯ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
20 On le transporta sur des chevaux, et il fut enterré à Jérusalem avec ses pères, dans la ville de David.
੨੦ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ।
21 Et tout le peuple de Juda prit Azaria, âgé de seize ans, et l’établit roi à la place de son père Amatsia.
੨੧ਯਹੂਦਾਹ ਦੇ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਰਾਜਾ ਬਣਾਇਆ।
22 Azaria rebâtit Élath et la fit rentrer sous la puissance de Juda, après que le roi fut couché avec ses pères.
੨੨ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ।
23 La quinzième année d’Amatsia, fils de Joas, roi de Juda, Jéroboam, fils de Joas, roi d’Israël, régna à Samarie. Il régna quarante et un ans.
੨੩ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।
24 Il fit ce qui est mal aux yeux de l’Éternel; il ne se détourna d’aucun des péchés de Jéroboam, fils de Nebath, qui avait fait pécher Israël.
੨੪ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
25 Il rétablit les limites d’Israël depuis l’entrée de Hamath jusqu’à la mer de la plaine, selon la parole que l’Éternel, le Dieu d’Israël, avait prononcée par son serviteur Jonas, le prophète, fils d’Amitthaï, de Gath-Hépher.
੨੫ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।
26 Car l’Éternel vit l’affliction d’Israël à son comble et l’extrémité à laquelle se trouvaient réduits esclaves et hommes libres, sans qu’il y eût personne pour venir au secours d’Israël.
੨੬ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।
27 Or l’Éternel n’avait point résolu d’effacer le nom d’Israël de dessous les cieux, et il les délivra par Jéroboam, fils de Joas.
੨੭ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ।
28 Le reste des actions de Jéroboam, tout ce qu’il a fait, ses exploits à la guerre, et comment il fit rentrer sous la puissance d’Israël Damas et Hamath qui avaient appartenu à Juda, cela n’est-il pas écrit dans le livre des Chroniques des rois d’Israël?
੨੮ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
29 Jéroboam se coucha avec ses pères, avec les rois d’Israël. Et Zacharie, son fils, régna à sa place.
੨੯ਅਤੇ ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ, ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।