< 2 Samuel 12 >
1 L’Éternel envoya Nathan vers David. Et Nathan vint à lui, et lui dit: Il y avait dans une ville deux hommes, l’un riche et l’autre pauvre.
੧ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ।
2 Le riche avait des brebis et des bœufs en très grand nombre.
੨ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡਾਂ-ਬੱਕਰੀਆਂ ਅਤੇ ਮਾਲ ਡੰਗਰ ਸਨ।
3 Le pauvre n’avait rien du tout qu’une petite brebis, qu’il avait achetée; il la nourrissait, et elle grandissait chez lui avec ses enfants; elle mangeait de son pain, buvait dans sa coupe, dormait sur son sein, et il la regardait comme sa fille.
੩ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।
4 Un voyageur arriva chez l’homme riche. Et le riche n’a pas voulu toucher à ses brebis ou à ses bœufs, pour préparer un repas au voyageur qui était venu chez lui; il a pris la brebis du pauvre, et l’a apprêtée pour l’homme qui était venu chez lui.
੪ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ
5 La colère de David s’enflamma violemment contre cet homme, et il dit à Nathan: L’Éternel est vivant! L’homme qui a fait cela mérite la mort.
੫ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!
6 Et il rendra quatre brebis, pour avoir commis cette action et pour avoir été sans pitié.
੬ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।
7 Et Nathan dit à David: Tu es cet homme-là! Ainsi parle l’Éternel, le Dieu d’Israël: Je t’ai oint pour roi sur Israël, et je t’ai délivré de la main de Saül;
੭ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।
8 je t’ai mis en possession de la maison de ton maître, j’ai placé dans ton sein les femmes de ton maître, et je t’ai donné la maison d’Israël et de Juda. Et si cela eût été peu, j’y aurais encore ajouté.
੮ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ।
9 Pourquoi donc as-tu méprisé la parole de l’Éternel, en faisant ce qui est mal à ses yeux? Tu as frappé de l’épée Urie, le Héthien; tu as pris sa femme pour en faire ta femme, et lui, tu l’as tué par l’épée des fils d’Ammon.
੯ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?
10 Maintenant, l’épée ne s’éloignera jamais de ta maison, parce que tu m’as méprisé, et parce que tu as pris la femme d’Urie, le Héthien, pour en faire ta femme.
੧੦ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।
11 Ainsi parle l’Éternel: Voici, je vais faire sortir de ta maison le malheur contre toi, et je vais prendre sous tes yeux tes propres femmes pour les donner à un autre, qui couchera avec elles à la vue de ce soleil.
੧੧ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ।
12 Car tu as agi en secret; et moi, je ferai cela en présence de tout Israël et à la face du soleil.
੧੨ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸਰੇਆਮ ਕਰਾਂਗਾ।
13 David dit à Nathan: J’ai péché contre l’Éternel! Et Nathan dit à David: L’Éternel pardonne ton péché, tu ne mourras point.
੧੩ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।
14 Mais, parce que tu as fait blasphémer les ennemis de l’Éternel, en commettant cette action, le fils qui t’est né mourra.
੧੪ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ।
15 Et Nathan s’en alla dans sa maison. L’Éternel frappa l’enfant que la femme d’Urie avait enfanté à David, et il fut dangereusement malade.
੧੫ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਬਿਮਾਰ ਪੈ ਗਿਆ।
16 David pria Dieu pour l’enfant, et jeûna; et quand il rentra, il passa la nuit couché par terre.
੧੬ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।
17 Les anciens de sa maison insistèrent auprès de lui pour le faire lever de terre; mais il ne voulut point, et il ne mangea rien avec eux.
੧੭ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ।
18 Le septième jour, l’enfant mourut. Les serviteurs de David craignaient de lui annoncer que l’enfant était mort. Car ils disaient: Voici, lorsque l’enfant vivait encore, nous lui avons parlé, et il ne nous a pas écoutés; comment oserons-nous lui dire: L’enfant est mort? Il s’affligera bien davantage.
੧੮ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ!
19 David aperçut que ses serviteurs parlaient tout bas entre eux, et il comprit que l’enfant était mort. Il dit à ses serviteurs: L’enfant est-il mort? Et ils répondirent: Il est mort.
੧੯ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ।
20 Alors David se leva de terre. Il se lava, s’oignit, et changea de vêtements; puis il alla dans la maison de l’Éternel, et se prosterna. De retour chez lui, il demanda qu’on lui servît à manger, et il mangea.
੨੦ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।
21 Ses serviteurs lui dirent: Que signifie ce que tu fais? Tandis que l’enfant vivait, tu jeûnais et tu pleurais; et maintenant que l’enfant est mort, tu te lèves et tu manges!
੨੧ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ।
22 Il répondit: Lorsque l’enfant vivait encore, je jeûnais et je pleurais, car je disais: Qui sait si l’Éternel n’aura pas pitié de moi et si l’enfant ne vivra pas?
੨੨ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ?
23 Maintenant qu’il est mort, pourquoi jeûnerais-je? Puis-je le faire revenir? J’irai vers lui, mais il ne reviendra pas vers moi.
੨੩ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।
24 David consola Bath-Schéba, sa femme, et il alla auprès d’elle et coucha avec elle. Elle enfanta un fils qu’il appela Salomon, et qui fut aimé de l’Éternel.
੨੪ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ
25 Il le remit entre les mains de Nathan le prophète, et Nathan lui donna le nom de Jedidja, à cause de l’Éternel.
੨੫ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ।
26 Joab, qui assiégeait Rabba des fils d’Ammon, s’empara de la ville royale,
੨੬ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ।
27 et envoya des messagers à David pour lui dire: J’ai attaqué Rabba, et je me suis déjà emparé de la ville des eaux;
੨੭ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।
28 rassemble maintenant le reste du peuple, campe contre la ville, et prends-la, de peur que je ne la prenne moi-même et que la gloire ne m’en soit attribuée.
੨੮ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ।
29 David rassembla tout le peuple, et marcha sur Rabba; il l’attaqua, et s’en rendit maître.
੨੯ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ।
30 Il enleva la couronne de dessus la tête de son roi: elle pesait un talent d’or et était garnie de pierres précieuses. On la mit sur la tête de David, qui emporta de la ville un très grand butin.
੩੦ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।
31 Il fit sortir les habitants, et il les plaça sous des scies, des herses de fer et des haches de fer, et les fit passer par des fours à briques; il traita de même toutes les villes des fils d’Ammon. David retourna à Jérusalem avec tout le peuple.
੩੧ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।