< Exode 32 >
1 Le peuple, voyant que Moïse tardait à descendre de la montagne, s’assembla autour d’Aaron, et lui dit: Allons! fais-nous un dieu qui marche devant nous, car ce Moïse, cet homme qui nous a fait sortir du pays d’Égypte, nous ne savons ce qu’il est devenu.
੧ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।
2 Aaron leur dit: Otez les anneaux d’or qui sont aux oreilles de vos femmes, de vos fils et de vos filles, et apportez-les-moi.
੨ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।
3 Et tous ôtèrent les anneaux d’or qui étaient à leurs oreilles, et ils les apportèrent à Aaron.
੩ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ
4 Il les reçut de leurs mains, jeta l’or dans un moule, et fit un veau en fonte. Et ils dirent: Israël! Voici ton dieu, qui t’a fait sortir du pays d’Égypte.
੪ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
5 Lorsqu’Aaron vit cela, il bâtit un autel devant lui, et il s’écria: Demain, il y aura fête en l’honneur de l’Éternel!
੫ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ
6 Le lendemain, ils se levèrent de bon matin, et ils offrirent des holocaustes et des sacrifices d’actions de grâces. Le peuple s’assit pour manger et pour boire; puis ils se levèrent pour se divertir.
੬ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।
7 L’Éternel dit à Moïse: Va, descends; car ton peuple, que tu as fait sortir du pays d’Égypte, s’est corrompu.
੭ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ।
8 Ils se sont promptement écartés de la voie que je leur avais prescrite; ils se sont fait un veau en fonte, ils se sont prosternés devant lui, ils lui ont offert des sacrifices, et ils ont dit: Israël! voici ton dieu, qui t’a fait sortir du pays d’Égypte.
੮ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
9 L’Éternel dit à Moïse: Je vois que ce peuple est un peuple au cou roide.
੯ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ।
10 Maintenant laisse-moi; ma colère va s’enflammer contre eux, et je les consumerai; mais je ferai de toi une grande nation.
੧੦ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।
11 Moïse implora l’Éternel, son Dieu, et dit: Pourquoi, ô Éternel! Ta colère s’enflammerait-elle contre ton peuple, que tu as fait sortir du pays d’Égypte par une grande puissance et par une main forte?
੧੧ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।
12 Pourquoi les Égyptiens diraient-ils: C’est pour leur malheur qu’il les a fait sortir, c’est pour les tuer dans les montagnes, et pour les exterminer de dessus la terre? Reviens de l’ardeur de ta colère, et repens-toi du mal que tu veux faire à ton peuple.
੧੨ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ।
13 Souviens-toi d’Abraham, d’Isaac et d’Israël, tes serviteurs, auxquels tu as dit, en jurant par toi-même: Je multiplierai votre postérité comme les étoiles du ciel, je donnerai à vos descendants tout ce pays dont j’ai parlé, et ils le posséderont à jamais.
੧੩ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।
14 Et l’Éternel se repentit du mal qu’il avait déclaré vouloir faire à son peuple.
੧੪ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।
15 Moïse retourna et descendit de la montagne, les deux tables du témoignage dans sa main; les tables étaient écrites des deux côtés, elles étaient écrites de l’un et de l’autre côté.
੧੫ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ
16 Les tables étaient l’ouvrage de Dieu, et l’écriture était l’écriture de Dieu, gravée sur les tables.
੧੬ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ।
17 Josué entendit la voix du peuple, qui poussait des cris, et il dit à Moïse: Il y a un cri de guerre dans le camp.
੧੭ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ।
18 Moïse répondit: Ce n’est ni un cri de vainqueurs, ni un cri de vaincus; ce que j’entends, c’est la voix de gens qui chantent.
੧੮ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ।
19 Et, comme il approchait du camp, il vit le veau et les danses. La colère de Moïse s’enflamma; il jeta de ses mains les tables, et les brisa au pied de la montagne.
੧੯ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ
20 Il prit le veau qu’ils avaient fait, et le brûla au feu; il le réduisit en poudre, répandit cette poudre à la surface de l’eau, et fit boire les enfants d’Israël.
੨੦ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।
21 Moïse dit à Aaron: Que t’a fait ce peuple, pour que tu l’aies laissé commettre un si grand péché?
੨੧ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?
22 Aaron répondit: Que la colère de mon seigneur ne s’enflamme point! Tu sais toi-même que ce peuple est porté au mal.
੨੨ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ
23 Ils m’ont dit: Fais-nous un dieu qui marche devant nous; car ce Moïse, cet homme qui nous a fait sortir du pays d’Égypte, nous ne savons ce qu’il est devenu.
੨੩ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ।
24 Je leur ai dit: Que ceux qui ont de l’or, s’en dépouillent! Et ils me l’ont donné; je l’ai jeté au feu, et il en est sorti ce veau.
੨੪ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ।
25 Moïse vit que le peuple était livré au désordre, et qu’Aaron l’avait laissé dans ce désordre, exposé à l’opprobre parmi ses ennemis.
੨੫ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।
26 Moïse se plaça à la porte du camp, et dit: A moi ceux qui sont pour l’Éternel! Et tous les enfants de Lévi s’assemblèrent auprès de lui.
੨੬ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
27 Il leur dit: Ainsi parle l’Éternel, le Dieu d’Israël: Que chacun de vous mette son épée au côté; traversez et parcourez le camp d’une porte à l’autre, et que chacun tue son frère, son parent.
੨੭ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ।
28 Les enfants de Lévi firent ce qu’ordonnait Moïse; et environ trois mille hommes parmi le peuple périrent en cette journée.
੨੮ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਤੇ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜ਼ਾਰ ਮਨੁੱਖ ਡਿੱਗੇ।
29 Moïse dit: Consacrez-vous aujourd’hui à l’Éternel, même en sacrifiant votre fils et votre frère, afin qu’il vous accorde aujourd’hui une bénédiction.
੨੯ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।
30 Le lendemain, Moïse dit au peuple: Vous avez commis un grand péché. Je vais maintenant monter vers l’Éternel: j’obtiendrai peut-être le pardon de votre péché.
੩੦ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ।
31 Moïse retourna vers l’Éternel et dit: Ah! Ce peuple a commis un grand péché. Ils se sont fait un dieu d’or.
੩੧ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
32 Pardonne maintenant leur péché! Sinon, efface-moi de ton livre que tu as écrit.
੩੨ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ।
33 L’Éternel dit à Moïse: C’est celui qui a péché contre moi que j’effacerai de mon livre.
੩੩ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ।
34 Va donc, conduis le peuple où je t’ai dit. Voici, mon ange marchera devant toi, mais au jour de ma vengeance, je les punirai de leur péché.
੩੪ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
35 L’Éternel frappa le peuple, parce qu’il avait fait le veau, fabriqué par Aaron.
੩੫ਅਤੇ ਯਹੋਵਾਹ ਨੇ ਵੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ।