< Genèse 42 >
1 Jacob, voyant qu’il y avait du blé en Égypte, dit à ses fils: Pourquoi vous regardez-vous les uns les autres?
੧ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
2 Il dit: Voici, j’apprends qu’il y a du blé en Égypte; descendez-y, pour nous en acheter là, afin que nous vivions et que nous ne mourions pas.
੨ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
3 Dix frères de Joseph descendirent en Égypte, pour acheter du blé.
੩ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
4 Jacob n’envoya point avec eux Benjamin, frère de Joseph, dans la crainte qu’il ne lui arrivât quelque malheur.
੪ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
5 Les fils d’Israël vinrent pour acheter du blé, au milieu de ceux qui venaient aussi; car la famine était dans le pays de Canaan.
੫ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
6 Joseph commandait dans le pays; c’est lui qui vendait du blé à tout le peuple du pays. Les frères de Joseph vinrent, et se prosternèrent devant lui la face contre terre.
੬ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
7 Joseph vit ses frères et les reconnut; mais il feignit d’être un étranger pour eux, il leur parla durement, et leur dit: D’où venez-vous? Ils répondirent: Du pays de Canaan, pour acheter des vivres.
੭ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
8 Joseph reconnut ses frères, mais eux ne le reconnurent pas.
੮ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
9 Joseph se souvint des songes qu’il avait eus à leur sujet, et il leur dit: Vous êtes des espions; c’est pour observer les lieux faibles du pays que vous êtes venus.
੯ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
10 Ils lui répondirent: Non, mon seigneur, tes serviteurs sont venus pour acheter du blé.
੧੦ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
11 Nous sommes tous fils d’un même homme; nous sommes sincères, tes serviteurs ne sont pas des espions.
੧੧ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
12 Il leur dit: Nullement; c’est pour observer les lieux faibles du pays que vous êtes venus.
੧੨ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
13 Ils répondirent: Nous, tes serviteurs, sommes douze frères, fils d’un même homme au pays de Canaan; et voici, le plus jeune est aujourd’hui avec notre père, et il y en a un qui n’est plus.
੧੩ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
14 Joseph leur dit: Je viens de vous le dire, vous êtes des espions.
੧੪ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
15 Voici comment vous serez éprouvés. Par la vie de Pharaon! Vous ne sortirez point d’ici que votre jeune frère ne soit venu.
੧੫ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
16 Envoyez l’un de vous pour chercher votre frère; et vous, restez prisonniers. Vos paroles seront éprouvées, et je saurai si la vérité est chez vous; sinon, par la vie de Pharaon! Vous êtes des espions.
੧੬ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
17 Et il les mit ensemble trois jours en prison.
੧੭ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
18 Le troisième jour, Joseph leur dit: Faites ceci, et vous vivrez. Je crains Dieu!
੧੮ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
19 Si vous êtes sincères, que l’un de vos frères reste enfermé dans votre prison; et vous, partez, emportez du blé pour nourrir vos familles,
੧੯ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
20 et amenez-moi votre jeune frère, afin que vos paroles soient éprouvées et que vous ne mouriez point. Et ils firent ainsi.
੨੦ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
21 Ils se dirent alors l’un à l’autre: Oui, nous avons été coupables envers notre frère, car nous avons vu l’angoisse de son âme, quand il nous demandait grâce, et nous ne l’avons point écouté! C’est pour cela que cette affliction nous arrive.
੨੧ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
22 Ruben, prenant la parole, leur dit: Ne vous disais-je pas: Ne commettez point un crime envers cet enfant? Mais vous n’avez point écouté. Et voici, son sang est redemandé.
੨੨ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
23 Ils ne savaient pas que Joseph comprenait, car il se servait avec eux d’un interprète.
੨੩ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
24 Il s’éloigna d’eux, pour pleurer. Il revint, et leur parla; puis il prit parmi eux Siméon, et le fit enchaîner sous leurs yeux.
੨੪ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
25 Joseph ordonna qu’on remplît de blé leurs sacs, qu’on remît l’argent de chacun dans son sac, et qu’on leur donnât des provisions pour la route. Et l’on fit ainsi.
੨੫ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
26 Ils chargèrent le blé sur leurs ânes, et partirent.
੨੬ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
27 L’un d’eux ouvrit son sac pour donner du fourrage à son âne, dans le lieu où ils passèrent la nuit, et il vit l’argent qui était à l’entrée du sac.
੨੭ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
28 Il dit à ses frères: Mon argent a été rendu, et le voici dans mon sac. Alors leur cœur fut en défaillance; et ils se dirent l’un à l’autre, en tremblant: Qu’est-ce que Dieu nous a fait?
੨੮ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
29 Ils revinrent auprès de Jacob, leur père, dans le pays de Canaan, et ils lui racontèrent tout ce qui leur était arrivé. Ils dirent:
੨੯ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
30 L’homme, qui est le seigneur du pays, nous a parlé durement, et il nous a pris pour des espions.
੩੦ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
31 Nous lui avons dit: Nous sommes sincères, nous ne sommes pas des espions.
੩੧ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
32 Nous sommes douze frères, fils de notre père; l’un n’est plus, et le plus jeune est aujourd’hui avec notre père au pays de Canaan.
੩੨ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
33 Et l’homme, qui est le seigneur du pays, nous a dit: Voici comment je saurai si vous êtes sincères. Laissez auprès de moi l’un de vos frères, prenez de quoi nourrir vos familles, partez, et amenez-moi votre jeune frère.
੩੩ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
34 Je saurai ainsi que vous n’êtes pas des espions, que vous êtes sincères; je vous rendrai votre frère, et vous pourrez librement parcourir le pays.
੩੪ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
35 Lorsqu’ils vidèrent leurs sacs, voici, le paquet d’argent de chacun était dans son sac. Ils virent, eux et leur père, leurs paquets d’argent, et ils eurent peur.
੩੫ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
36 Jacob, leur père, leur dit: Vous me privez de mes enfants! Joseph n’est plus, Siméon n’est plus, et vous prendriez Benjamin! C’est sur moi que tout cela retombe.
੩੬ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
37 Ruben dit à son père: Tu feras mourir mes deux fils si je ne te ramène pas Benjamin; remets-le entre mes mains, et je te le ramènerai.
੩੭ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
38 Jacob dit: Mon fils ne descendra point avec vous; car son frère est mort, et il reste seul; s’il lui arrivait un malheur dans le voyage que vous allez faire, vous feriez descendre mes cheveux blancs avec douleur dans le séjour des morts. (Sheol )
੩੮ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )