< Hébreux 4 >
1 Craignons donc, tandis que la promesse d’entrer dans son repos subsiste encore, qu’aucun de vous ne paraisse être venu trop tard.
੧ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।
2 Car cette bonne nouvelle nous a été annoncée aussi bien qu’à eux; mais la parole qui leur fut annoncée ne leur servit de rien, parce qu’elle ne trouva pas de la foi chez ceux qui l’entendirent.
੨ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ।
3 Pour nous qui avons cru, nous entrons dans le repos, selon qu’il dit: Je jurai dans ma colère: Ils n’entreront pas dans mon repos! Il dit cela, quoique ses œuvres eussent été achevées depuis la création du monde.
੩ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।
4 Car il a parlé quelque part ainsi du septième jour: Et Dieu se reposa de toutes ses œuvres le septième jour.
੪ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ।
5 Et ici encore: Ils n’entreront pas dans mon repos!
੫ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
6 Or, puisqu’il est encore réservé à quelques-uns d’y entrer, et que ceux à qui d’abord la promesse a été faite n’y sont pas entrés à cause de leur désobéissance,
੬ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ।
7 Dieu fixe de nouveau un jour, aujourd’hui, en disant dans David si longtemps après, comme il est dit plus haut: Aujourd’hui, si vous entendez sa voix, N’endurcissez pas vos cœurs.
੭ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”
8 Car, si Josué leur eût donné le repos, il ne parlerait pas après cela d’un autre jour.
੮ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।
9 Il y a donc un repos de sabbat réservé au peuple de Dieu.
੯ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ।
10 Car celui qui entre dans le repos de Dieu se repose de ses œuvres, comme Dieu s’est reposé des siennes.
੧੦ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
11 Efforçons-nous donc d’entrer dans ce repos, afin que personne ne tombe en donnant le même exemple de désobéissance.
੧੧ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
12 Car la parole de Dieu est vivante et efficace, plus tranchante qu’une épée quelconque à deux tranchants, pénétrante jusqu’à partager âme et esprit, jointures et mœlles; elle juge les sentiments et les pensées du cœur.
੧੨ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
13 Nulle créature n’est cachée devant lui, mais tout est à nu et à découvert aux yeux de celui à qui nous devons rendre compte.
੧੩ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
14 Ainsi, puisque nous avons un grand souverain sacrificateur qui a traversé les cieux, Jésus, le Fils de Dieu, demeurons fermes dans la foi que nous professons.
੧੪ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
15 Car nous n’avons pas un souverain sacrificateur qui ne puisse compatir à nos faiblesses; au contraire, il a été tenté comme nous en toutes choses, sans commettre de péché.
੧੫ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
16 Approchons-nous donc avec assurance du trône de la grâce, afin d’obtenir miséricorde et de trouver grâce, pour être secourus dans nos besoins.
੧੬ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।