< Osée 3 >

1 L’Éternel me dit: Va encore, et aime une femme aimée d’un amant, et adultère; aime-la comme l’Éternel aime les enfants d’Israël, qui se tournent vers d’autres dieux et qui aiment les gâteaux de raisins.
ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।
2 Je l’achetai pour quinze sicles d’argent, un homer d’orge et un léthec d’orge.
ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ
3 Et je lui dis: Reste longtemps pour moi, ne te livre pas à la prostitution, ne sois à aucun homme, et je serai de même envers toi.
ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ।
4 Car les enfants d’Israël resteront longtemps sans roi, sans chef, sans sacrifice, sans statue, sans éphod, et sans théraphim.
ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ।
5 Après cela, les enfants d’Israël reviendront; ils chercheront l’Éternel, leur Dieu, et David, leur roi; et ils tressailliront à la vue de l’Éternel et de sa bonté, dans la suite des temps.
ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

< Osée 3 >