< Isaïe 45 >
1 Ainsi parle l’Éternel à son oint, à Cyrus, Qu’il tient par la main, Pour terrasser les nations devant lui, Et pour relâcher la ceinture des rois, Pour lui ouvrir les portes, Afin qu’elles ne soient plus fermées;
੧ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।
2 Je marcherai devant toi, J’aplanirai les chemins montueux, Je romprai les portes d’airain, Et je briserai les verrous de fer.
੨ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।
3 Je te donnerai des trésors cachés, Des richesses enfouies, Afin que tu saches Que je suis l’Éternel qui t’appelle par ton nom, Le Dieu d’Israël.
੩ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।
4 Pour l’amour de mon serviteur Jacob, Et d’Israël, mon élu, Je t’ai appelé par ton nom, Je t’ai parlé avec bienveillance, avant que tu me connusses.
੪ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
5 Je suis l’Éternel, et il n’y en a point d’autre, Hors moi il n’y a point de Dieu; Je t’ai ceint, avant que tu me connusses.
੫ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
6 C’est afin que l’on sache, du soleil levant au soleil couchant, Que hors moi il n’y a point de Dieu: Je suis l’Éternel, et il n’y en a point d’autre.
੬ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ।
7 Je forme la lumière, et je crée les ténèbres, Je donne la prospérité, et je crée l’adversité; Moi, l’Éternel, je fais toutes ces choses.
੭ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।
8 Que les cieux répandent d’en haut Et que les nuées laissent couler la justice! Que la terre s’ouvre, que le salut y fructifie, Et qu’il en sorte à la fois la délivrance! Moi, l’Éternel, je crée ces choses.
੮ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।
9 Malheur à qui conteste avec son créateur! Vase parmi des vases de terre! L’argile dit-elle à celui qui la façonne: Que fais-tu? Et ton œuvre: Il n’a point de mains?
੯ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!
10 Malheur à qui dit à son père: Pourquoi m’as-tu engendré? Et à sa mère: Pourquoi m’as-tu enfanté?
੧੦ਹਾਏ ਉਹ ਦੇ ਉੱਤੇ ਜੋ ਕਿਸੇ ਪਿਤਾ ਨੂੰ ਆਖਦਾ ਹੈ, ਤੂੰ ਕਿਸਨੂੰ ਜਨਮ ਦਿੰਦਾ ਹੈਂ? ਜਾਂ ਕਿਸੇ ਮਾਤਾ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?
11 Ainsi parle l’Éternel, le Saint d’Israël, et son créateur: Veut-on me questionner sur l’avenir, Me donner des ordres sur mes enfants et sur l’œuvre de mes mains?
੧੧ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?
12 C’est moi qui ai fait la terre, Et qui sur elle ai créé l’homme; C’est moi, ce sont mes mains qui ont déployé les cieux, Et c’est moi qui ai disposé toute leur armée.
੧੨ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।
13 C’est moi qui ai suscité Cyrus dans ma justice, Et j’aplanirai toutes ses voies; Il rebâtira ma ville, et libérera mes captifs, Sans rançon ni présents, Dit l’Éternel des armées.
੧੩ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
14 Ainsi parle l’Éternel: Les gains de l’Égypte et les profits de l’Éthiopie, Et ceux des Sabéens à la taille élevée, Passeront chez toi et seront à toi; Ces peuples marcheront à ta suite, Ils passeront enchaînés, Ils se prosterneront devant toi, et te diront en suppliant: C’est auprès de toi seulement que se trouve Dieu, Et il n’y a point d’autre Dieu que lui.
੧੪ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ।
15 Mais tu es un Dieu qui te caches, Dieu d’Israël, sauveur!
੧੫ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।
16 Ils sont tous honteux et confus, Ils s’en vont tous avec ignominie, Les fabricateurs d’idoles.
੧੬ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ।
17 C’est par l’Éternel qu’Israël obtient le salut, Un salut éternel; Vous ne serez ni honteux ni confus, Jusque dans l’éternité.
੧੭ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।
18 Car ainsi parle l’Éternel, Le créateur des cieux, le seul Dieu, Qui a formé la terre, qui l’a faite et qui l’a affermie, Qui l’a créée pour qu’elle ne fût pas déserte, Qui l’a formée pour qu’elle fût habitée: Je suis l’Éternel, et il n’y en a point d’autre.
੧੮ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
19 Je n’ai point parlé en cachette, Dans un lieu ténébreux de la terre; Je n’ai point dit à la postérité de Jacob: Cherchez-moi vainement! Moi, l’Éternel, je dis ce qui est vrai, Je proclame ce qui est droit.
੧੯ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।
20 Assemblez-vous et venez, approchez ensemble, Réchappés des nations! Ils n’ont point d’intelligence, ceux qui portent leur idole de bois, Et qui invoquent un dieu incapable de sauver.
੨੦ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!
21 Déclarez-le, et faites-les venir! Qu’ils prennent conseil les uns des autres! Qui a prédit ces choses dès le commencement, Et depuis longtemps les a annoncées? N’est-ce pas moi, l’Éternel? Il n’y a point d’autre Dieu que moi, Je suis le seul Dieu juste et qui sauve.
੨੧ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।
22 Tournez-vous vers moi, et vous serez sauvés, Vous tous qui êtes aux extrémités de la terre! Car je suis Dieu, et il n’y en a point d’autre.
੨੨ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।
23 Je le jure par moi-même, La vérité sort de ma bouche et ma parole ne sera point révoquée: Tout genou fléchira devant moi, Toute langue jurera par moi.
੨੩ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ।
24 En l’Éternel seul, me dira-t-on, résident la justice et la force; A lui viendront, pour être confondus, Tous ceux qui étaient irrités contre lui.
੨੪ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।
25 Par l’Éternel seront justifiés et glorifiés Tous les descendants d’Israël.
੨੫ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।